13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਭਾਜਪਾ ਹਲਕਾ ਸਨੌਰ ਤੋਂ ਵੱਡੀ ਲੀਡ ਨਾਲ ਜਿੱਤ ਹਾਸਿਲ ਕਰੇਗੀ-ਸਤਪਾਲ ਸਿੰਘ ਪੂਨੀਆ

ਸਨੌਰ, 13 ਨਵੰਬਰ (ਸੋਖਲ)-ਪੰਜਾਬ ’ਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸ ਦੌਰਾਨ ਹਲਕਾ ਸਨੌਰ ਤੋਂ ਭਾਜਪਾ ਦੇ ਸੀਨੀਅਰ ਆਗੂ ਸਤਪਾਲ ਸਿੰਘ ਪੂਨੀਆ ਨੇ ਦਾਅਵਾ ਕੀਤਾ ਹੈ ਕਿ ਇਸ ਵਾਰ ਭਾਰਤੀ ਜਨਤਾ ਪਾਰਟੀ ਹਲਕਾ ਸਨੌਰ ਸਮੇਤ ਪੰਜਾਬ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗੀ।

Ad Position 21
No active advertisement
ਅਜੀਤ ਡੈਸਕ 14-11-2026
ਸਨੌਰ, 13 ਨਵੰਬਰ (ਸੋਖਲ)-ਪੰਜਾਬ ’ਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸ ਦੌਰਾਨ ਹਲਕਾ ਸਨੌਰ ਤੋਂ ਭਾਜਪਾ ਦੇ ਸੀਨੀਅਰ ਆਗੂ ਸਤਪਾਲ ਸਿੰਘ ਪੂਨੀਆ ਨੇ ਦਾਅਵਾ ਕੀਤਾ ਹੈ ਕਿ ਇਸ ਵਾਰ ਭਾਰਤੀ ਜਨਤਾ ਪਾਰਟੀ ਹਲਕਾ ਸਨੌਰ ਸਮੇਤ ਪੰਜਾਬ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸੂਬੇ ’ਚ ਬਦਲਾਅ ਦੀ ਉਮੀਦ ਨਾਲ ਭਾਜਪਾ ਵੱਲ ਦੇਖ ਰਹੇ ਹਨ। ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਵਲੋਂ ਦੇਸ਼ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਤੋਂ ਲੋਕ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦਾ ਜਨ ਆਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਪਾਰਟੀ ਵਰਕਰ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ। ਸਤਪਾਲ ਸਿੰਘ ਪੂਨੀਆ ਨੇ ਕਿਹਾ ਕਿ ਹਲਕਾ ਸਨੌਰ ’ਚ ਵੀ ਭਾਜਪਾ ਨੂੰ ਲੋਕਾਂ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ। ਪਾਰਟੀ ਦੇ ਆਗੂ ਅਤੇ ਵਰਕਰ ਇਕਜੁੱਟ ਹੋ ਕੇ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ’ਚ ਭਾਜਪਾ ਆਪਣੀ ਮਜ਼ਬੂਤ ਹਾਜ਼ਰੀ ਦਰਜ ਕਰਵਾਏਗੀ ਅਤੇ ਵੱਡੀ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਵਿਚ ਜਾ ਕੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਦਾ ਪ੍ਰਚਾਰ ਕਰਨ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ।
Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਦੇ ਇਸ਼ਮੀਤ ਸਿੰਘ ਨੇ ਐਨ.ਡੀ.ਏ. ਦੀ ਪ੍ਰੀਖਿਆ ’ਚੋਂ 33ਵਾਂ ਰੈਂਕ ਕੀਤਾ ਹਾਸਿਲ ਅਗਲੀ ਖ਼ਬਰ ਮਿਸ਼ਨ 2027 ਦੀਆਂ ਤਿਆਰੀਆਂ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਸਨੌਰ ’ਚ ਭਰਵਾਂ ਹੁੰਗਾਰਾ, ਕਈ ਪਰਿਵਾਰ ਹੋਏ ਸ਼ਾਮਿਲ...
Ad Position 24