‘ ਜਵਾਨੀ ਸੰਭਾਲ ਸਾਈਕਲ ਯਾਤਰਾ’ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਪਹੁੰਚਾਇਆ ਜਾ ਰਿਹੈ ਸੰਦੇਸ਼-ਨਰਿੰਦਰ ਲਾਲੀ
ਪਟਿਆਲਾ, 13 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਨਰਿੰਦਰ ਲਾਲੀ ਵਲੋਂ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੇ ਦੂਜੇ ਦਿਨ ਚਰਨਜੀਤ ਸਿੰਘ ਚੰਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਰਾਲਾ ਤੋਂ ਲੁਧਿਆਣਾ ਤੱਕ ਸਾਈਕਲ ਯਾਤਰਾ ਦੌਰਾਨ ਆਪਣੀ ਜ਼ਿੰਮੇਵਾਰੀ ਨਿਭਾਈ ਗਈ। ਇਸ ਮੌਕੇ ਉਨ੍ਹਾਂ ਕਾਂਗਰਸ ਪਾਰਟੀ ਵਲੋਂ ਜਵਾਨੀ ਸੰਭਾਲ ਯਾਤਰਾ ਬਾਰੇ ਬੋਲਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਇਸ ਉਪਰਾਲੇ ਦਾ ਹਿੱਸਾ ਬਣ ਕੇ ਨਸ਼ਾ-ਮੁਕਤ ਅਤੇ ਸਿਹਤਮੰਦ ਪੰਜਾਬ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਤੇ ਇਸ ਯਾਤਰਾ ’ਚ ਪੰਜਾਬ ਦਾ ਹਰ ਵਰਗ ਆਪਣਾ ਸਾਥ ਦੇ ਰਿਹਾ ਹੈ।
ਅਜੀਤ ਡੈਸਕ
14-11-2026