13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਡੇਂਗੂ ਰੋਕਥਾਮ ਲਈ ਹੁਣ ਡਰੋਨ ਰਾਹੀਂ ਛਿੜਕੀ ਜਾਵੇਗੀ ਲਾਰਵੀਸਾਈਡ ਦਵਾਈ

ਬਨੂੜ, 13 ਨਵੰਬਰ (ਭੁਪਿੰਦਰ ਸਿੰਘ)-ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਤਲੀ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ.

Ad Position 21
No active advertisement
ਅਜੀਤ ਡੈਸਕ 14-11-2026
ਬਨੂੜ, 13 ਨਵੰਬਰ (ਭੁਪਿੰਦਰ ਸਿੰਘ)-ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਤਲੀ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਗੁਰਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਬ੍ਰਿਜੇਸ਼ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਕਾਲੋਮਾਜਰਾ ਵਿਖੇ ਡਰੋਨ ਡੇਂਗੂ ਰੋਕਥਾਮ ਮੁਹਿੰਮ ਸਬੰਧੀ ਬੈਠਕ ਕੀਤੀ ਗਈ। ਜਿਸ ਵਿਚ ਸਮੂਹ ਸਿਹਤ ਸੁਪਰਵਾਈਜ਼ਰ, ਮ.ਪ.ਹ.ਵ ਮੇਲ/ਫੀਮੇਲ ਅਤੇ ਸਮੂਹ ਆਸ਼ਾ ਵਰਕਰਾਂ ਹਾਜ਼ਰ ਸਨ। ਇਸ ਮੌਕੇ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਬ੍ਰਿਜੇਸ਼ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਵਿਸ਼ੇਸ਼ ਗਤੀਵਿਧੀਆਂ ਅਤੇ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਸਿਹਤ ਵਿਭਾਗ ਵਲੋਂ ਡੇਂਗੂ ਦੇ ਲਾਰਵੇ ਨੂੰ ਖ਼ਤਮ ਕਰਨ ਲਈ ਲੋੜ ਅਨੁਸਾਰ ਡਰੋਨ ਰਾਹੀਂ ਲਾਰਵੀਸਾਈਡ ਦਾ ਛਿੜਕਾਅ ਕਰਨ ਦੀ ਤਕਨੀਕ ਵਰਤਣ ਦੀ ਤਿਆਰੀ ਹੈ ਤਾਂ ਜੋ ਉਸ ਖੇਤਰ ਨੂੰ ਵੀ ਕਵਰ ਕੀਤਾ ਜਾ ਸਕੇ। ਜਿੱਥੇ ਦਵਾਈ ਦਾ ਛਿੜਕਾਅ ਕਰਨਾ ਬਹੁਤ ਮੁਸ਼ਕਲ ਹੁੰਦਾ ਸੀ। ਉਨ੍ਹਾਂ ਦੱਸਿਆ ਕਿ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਲੋਕਾਂ ਦੀ ਭਾਗੀਦਾਰੀ ਵੀ ਬਹੁਤ ਜ਼ਰੂਰੀ ਹੈ। ਇਸ ਸਬੰਧੀ ਵਧੇਰੇ ਜਾਗਰੂਕਤਾ ਲਿਆਉਣ ਲਈ ਉਨ੍ਹਾਂ ਸਮੂਹ ਮ.ਪ.ਹ.ਵ ਮੇਲ ਨੂੰ ਪਿੰਡ ਪੱਧਰ ਤੇ ਐਨਾਉਸਮੇਂਟ ਕਰਵਾਉਣ ਲਈ ਵੀ ਵਿਸ਼ੇਸ਼ ਹਦਾਇਤ ਕੀਤੀ ਹੈ ਤਾਂ ਜੋ ਆਮ ਲੋਕਾਂ ਨੂੰ ਇਸ ਸਬੰਧੀ ਸਹੀ ਜਾਣਕਾਰੀ ਮਿਲ ਸਕੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਡੇਂਗੂ ਪ੍ਰਭਾਵਿਤ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਡੇਂਗੂ ਲਾਰਵਾ ਨਸ਼ਟ ਕਰਨ ਲਈ ਡਰੋਨ ਰਾਹੀਂ ਲਾਰਵੀਸਾਈਡ ਦਾ ਛਿੜਕਾਅ ਕੀਤਾ ਜਾਵੇਗਾ, ਜਿਸ ਨਾਲ ਮੱਛਰਾਂ ਦੀ ਪੈਦਾਵਾਰ ਨੂੰ ਰੋਕਿਆ ਜਾ ਸਕੇਗਾ। ਇਸ ਮੌਕੇ ਮੋਨਿਕਾ ਬੀ.ਈ.ਈ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਕਈ ਆਗੂ ਤੇ ਵਰਕਰ ਭਾਜਪਾ ’ਚ ਸ਼ਾਮਿਲ ਅਗਲੀ ਖ਼ਬਰ ਪੱਤਰਕਾਰ ਰਾਜਿੰਦਰ ਸਿੰਘ ਮੌਜੀ ਦੀ ਧਰਮਪਤਨੀ ਦੇ ਅਕਾਲ ਚਲਾਣੇ ’ਤੇ ਤੇਜਿੰਦਰਪਾਲ ਸਿੰਘ ਸੰਧੂ ਵਲੋਂ ਦੁੱਖ ਦਾ ਪ੍ਰਗਟਾਵਾ
Ad Position 24