14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

2027 ਦੀਆਂ ਚੋਣਾਂ ਲਈ ਸ਼੍ਰੋਅਦ (ਬ) ਨੇ ਵਜਾਇਆ ਬਿਗਲ, ਪਿੰਡ ਕੌਲ ਤੋਂ ਕੀਤੀ ਮੁਹਿੰਮ ਦੀ ਸ਼ੁਰੂਆਤ

ਨਾਭਾ, 14 ਨਵੰਬਰ (ਜਗਨਾਰ ਸਿੰਘ ਦੁਲੱਦੀ)-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸੂਬੇ ਵਿਚ ਆਪਣੀ ਸਰਕਾਰ ਬਣਾਉਣ ਲਈ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਹਲਕੇ ਦੇ ਪਿੰਡ ਕੌਲ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਕੌਂਸਲ ਮੈਂਬਰ ਗੁਰਤੇਜ ਸਿੰਘ ਕੌਲ ਦੇ ਗ੍ਰਹਿ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ।

Ad Position 21
No active advertisement
ਅਕਾਲੀ ਆਗੂ ਗੁਰਤੇਜ ਸਿੰਘ ਕੌਲ ਦੇ ਗ੍ਰਹਿ ਵਿਖੇ ਜਾਣਕਾਰੀ ਦਿੰਦੇ ਹੋਏ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ, ਹਲਕਾ ਦਿਹਾਤੀ ਇੰਚਾਰਜ ਬਿੱਟੂ ਚੱਠਾ ਤੇ ਹੋਰ। ਤਸਵੀਰ : ਜਗਨਾਰ ਸਿੰਘ ਦੁਲੱਦੀ 15-11-2026
ਨਾਭਾ, 14 ਨਵੰਬਰ (ਜਗਨਾਰ ਸਿੰਘ ਦੁਲੱਦੀ)-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸੂਬੇ ਵਿਚ ਆਪਣੀ ਸਰਕਾਰ ਬਣਾਉਣ ਲਈ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਹਲਕੇ ਦੇ ਪਿੰਡ ਕੌਲ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਕੌਂਸਲ ਮੈਂਬਰ ਗੁਰਤੇਜ ਸਿੰਘ ਕੌਲ ਦੇ ਗ੍ਰਹਿ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਇਕੱਠ ਨੂੰ ਸੰਬੋਧਨ ਕੀਤਾ, ਜਦਕਿ ਹਲਕਾ ਦਿਹਾਤੀ ਪਟਿਆਲਾ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਮੱਖਣ ਸਿੰਘ ਲਾਲਕਾ ਨੇ ‘ਆਪ’ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਨੇ ਕਰਜ਼ਾ ਲੈ ਕੇ ਪੰਜਾਬ ਦੀ ਆਰਥਿਕਤਾ ਨੂੰ ਡੂੰਘੇ ਸੰਕਟ ਵਿਚ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਪੈਸਾ ਖਰਚਣ ਦੀ ਬਜਾਏ ਕਰੋੜਾਂ ਰੁਪਏ ਇਸ਼ਤਿਹਾਰਬਾਜ਼ੀ ’ਤੇ ਬਰਬਾਦ ਕੀਤੇ ਜਾ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਦੀ ਲੀਡਰਸ਼ਿਪ ਨੇ ਪੰਜਾਬ ਦੀ ਸੱਤਾ ਅਤੇ ਪ੍ਰਸ਼ਾਸਨ ’ਤੇ ਆਪਣਾ ਕਬਜ਼ਾ ਜਮਾਇਆ ਹੋਇਆ ਹੈ ਅਤੇ ਪੰਜਾਬ ਦੇ ਆਪਣੇ ਫੈਸਲੇ ਪੰਜਾਬ ਦੀਆਂ ਲੋੜਾਂ ਅਨੁਸਾਰ ਨਹੀਂ ਲਏ ਜਾ ਰਹੇ। ਜਸਪਾਲ ਸਿੰਘ ਬਿੱਟੂ ਚੱਠਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਮਾਜ ਦੇ ਕਿਸੇ ਵੀ ਵਰਗ ਨੂੰ ਨਹੀਂ ਬਖਸ਼ਿਆ। ਉਨ੍ਹਾਂ ਕਿਹਾ ਕਿ ਮਜ਼ਦੂਰਾਂ, ਵਪਾਰੀਆਂ, ਮੁਲਾਜ਼ਮਾਂ ਅਤੇ ਹੋਰਨਾਂ ਵਰਗਾਂ ਨੂੰ ਸਰਕਾਰ ਦੀਆਂ ਨੀਤੀਆਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿੱਟੂ ਚੱਠਾ ਨੇ ਸ਼ੰਭੂ ਮੋਰਚੇ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਉੱਥੋਂ ਕਿਸਾਨਾਂ ਦੀਆਂ ਟਰਾਲੀਆਂ ਤੱਕ ਚੋਰੀ ਕਰਕੇ ਲਿਜਾਣ ਦੀਆਂ ਘਟਨਾਵਾਂ ਸਾਹਮਣੇ ਆਈਆਂ, ਜੋ ਸਰਕਾਰ ਦੇ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰਦੀਆਂ ਹਨ। ਇਸ ਮੌਕੇ ਗੁਰਤੇਜ ਕੌਲ, ਜੋਗੀ ਨਾਨੋਕੀ ਅਤੇ ਹੋਰਨਾਂ ਆਗੂਆਂ ਨੇ ਪੰਜਾਬ ਵਿਚ ਵਧ ਰਹੇ ਚਿੱਟੇ ਅਤੇ ਸਿੰਥੈਟਿਕ ਨਸ਼ਿਆਂ ਦੇ ਮਾਮਲੇ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਕੇ ਰੱਖ ਦਿੱਤਾ ਹੈ। ਜਨਰਲ ਕੌਂਸਲ ਮੈਂਬਰ ਗੁਰਤੇਜ ਸਿੰਘ ਕੌਲ ਨੇ ਸਰਕਾਰਾਂ ਤੋਂ ਮੰਗ ਕੀਤੀ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾਰੂ ਜਾਲ ਵਿਚੋਂ ਬਾਹਰ ਕੱਢਣ ਲਈ ਨਸ਼ਾ ਨੀਤੀ ’ਤੇ ਮੁੜ ਵਿਚਾਰ ਕੀਤਾ ਜਾਵੇ। ਉਨ੍ਹਾਂ ਰਵਾਇਤੀ ਖਸਖਸ ਦੀ ਖੇਤੀ ਨੂੰ ਨਿਯਮਬੱਧ ਢੰਗ ਨਾਲ ਖੁੱਲ੍ਹ ਦੇਣ ਜਾਂ ਪਹਿਲਾਂ ਦੀ ਤਰ੍ਹਾਂ ਅਫ਼ੀਮ ਦੇ ਕਾਰਡ ਬਣਾਉਣ ਦੀ ਮੰਗ ਉਠਾਈ। ਆਗੂਆਂ ਦਾ ਕਹਿਣਾ ਸੀ ਕਿ ਸਰਕਾਰ ਨੂੰ ਇਸ ਸੰਬੰਧੀ ਗੰਭੀਰਤਾ ਨਾਲ ਵਿਚਾਰ ਕਰਦਿਆਂ ਅਜਿਹੇ ਕਦਮ ਚੁੱਕਣੇ ਚਾਹੀਦੇ ਹਨ, ਜਿਨ੍ਹਾਂ ਨਾਲ ਚਿੱਟੇ ਅਤੇ ਹੋਰ ਸਿੰਥੈਟਿਕ ਨਸ਼ਿਆਂ ਦੇ ਫੈਲਾਅ ਨੂੰ ਰੋਕਿਆ ਜਾ ਸਕੇ ਅਤੇ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਬਣਾਇਆ ਜਾ ਸਕੇ। ਅਕਾਲੀ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਦੇ ਨਾਂ ’ਤੇ ਕੀਤੇ ਵਾਅਦਿਆਂ ਅਤੇ ਜ਼ਮੀਨੀ ਹਕੀਕਤ ਵਿਚਲੇ ਫ਼ਰਕ ਨੂੰ ਸਮਝ ਚੁੱਕੇ ਹਨ। ਮੱਖਣ ਸਿੰਘ ਲਾਲਕਾ ਤੇ ਬਿੱਟੂ ਚੱਠਾ ਨੇ ਪਾਰਟੀ ਵਰਕਰਾਂ ਨੂੰ ਹੁਣ ਤੋਂ ਹੀ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਬਣਾਉਣ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਦਾ ਸੱਦਾ ਦਿੱਤਾ, ਤਾਂ ਜੋ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ ਨੂੰ ਮਜ਼ਬੂਤੀ ਨਾਲ ਲੋਕਾਂ ਦੀ ਕਚਹਿਰੀ ਵਿਚ ਲਿਜਾਇਆ ਜਾ ਸਕੇ। ਇਸ ਮੌਕੇ ਸਾ. ਚੇਅਰਮੈਨ ਜੀ.ਐਸ. ਬਿੱਲੂ, ਭਾਕਿਯੂ ਜ਼ਿਲ੍ਹਾ ਪ੍ਰਧਾਨ ਅਬਜਿੰਦਰ ਸਿੰਘ ਜੋਗੀ ਗਰੇਵਾਲ ਨਾਨੋਕੀ, ਸਾ. ਚੇਅਰਮੈਨ ਜੀ.ਐਸ. ਘਮਰੌਦਾ, ਐਡਵੋਕੇਟ ਜਸਪਾਲ ਜਨੇਜਾ, ਸਰਬਜੀਤ ਸਿੰਘ ਧੀਰੋਮਾਜਰਾ, ਸੱਜਣ ਸਿੰਘ, ਡਾ. ਲਖਵਿੰਦਰ ਸਿੰਘ ਕਮੇਲੀ, ਗੁਰਕੀਰਤ ਸਿੰਘ ਕਾਲਸਨਾ , ਜੀਤ ਸਿੰਘ ਬਾਬਰਪੁਰ, ਸੰਜੀਵ ਸ਼ਰਮਾ ਹੈਪੀ ਦੁਲੱਦੀ, ਪ੍ਰੋ. ਕਰਨ ਸ਼ਰਮਾ, ਕਮਲਜੀਤ ਸਿੰਘ ਗੱਲਵਟੀ, ਦਰਸ਼ਨ ਸਿੰਘ ਖਹਿਰਾ, ਸਾਹਿਲ ਜਿੰਦਲ, ਜੀਵਨ ਬਾਂਸਲ, ਉਮ ਪ੍ਰਕਾਸ਼ ਬਾਗਾ, ਐਡ. ਭਾਰਤ ਭੂਸ਼ਣ ਜੈਨ, ਐਡ. ਰੋਹਿਤ ਜਿੰਦਲ, ਰਾਜ ਜੇਤਵਾਨੀ, ਨਰਿੰਦਰ ਮੋਹਨ, ਗੁਰਲਾਲ ਸਿੰਘ ਚੀਮਾ, ਸੱਜਣ ਸਿੰਘ ਸਾਲੂਵਾਲ, ਜਿੰਦਰੀ ਸਰਪੰਚ ਊਧਾ, ਗੁਰਮੇਲ ਸਿੰਘ ਫੌਜੀ ਵਜੀਦਪੁਰ, ਹਰਦੀਪ ਨੰਬਰਦਾਰ ਰਾਜਗੜ, ਗੁਰਜੰਟ ਸਿੰਘ ਸਹੋਲੀ, ਨਵੀਨ ਗੁਪਤਾ, ਹਰਪ੍ਰੀਤ ਚੌਧਰੀਮਾਜਰਾ, ਸੋਨੀ ਚੋਧਰੀਮਾਜਰਾ, ਕਾਲਾ ਖਹਿਰਾ ਚੌਧਰੀਮਾਜਰਾ, ਬਘੇਲ ਸਿੰਘ ਮੈਂਹਸ, ਜਗਜੀਤ ਸਿੰਘ ਮਿੰਟਾ ਕੌਲ, ਜਤਿੰਦਰ ਸਿੰਘ ਕੌਲ, ਜੋਗਿੰਦਰ ਸਿੰਘ ਕੌਲ, ਦਲੇਰ ਸਿੰਘ ਕੌਲ, ਸ਼ੇਰ ਸਿੰਘ ਕੌਲ, ਹਰਦੀਪ ਸਿੰਘ ਮੰਡੇਰ, ਜਸਪਾਲ ਸਿੰਘ ਮੰਡੇਰ, ਅਮਰੀਕ ਸਿੰਘ ਗਿਰਾਇਆ, ਹਰਮੀਤ ਸਿੰਘ ਗਿਰਾਇਆ, ਕਰਨੈਲ ਸਿੰਘ ਸਾਬਕਾ ਸਰਪੰਚ ਕੌਲ, ਧੰਨਜੇ ਵਾਲੀਆ ਸੁਖਚੈਨ ਸਿੰਘ ਯੂਥ ਪ੍ਰਧਾਨ ਸਮੇਤ ਵੱਡੀ ਗਿਣਤੀ ’ਚ ਅਕਾਲੀ ਵਰਕਰ ਤੇ ਅਹੁਦੇਦਾਰ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ’ਚ ਸਾਈਕਲ ਸਵਾਰ ਦੀ ਮੌਤ ਅਗਲੀ ਖ਼ਬਰ ਸੰਦੀਪ ਹੰਸ ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਲਈ ਆਬਜ਼ਰਵਰ ਨਿਯੁਕਤ
Ad Position 24