ਸੜਕ ਹਾਦਸੇ ’ਚ ਸਾਈਕਲ ਸਵਾਰ ਦੀ ਮੌਤ
ਰਾਜਪੁਰਾ, 14 ਨਵੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੇ ਦੋਸ਼ ਵਿਚ ਨਾ ਮਾਲੂਮ ਕਾਰ ਡਰਾਈਵਰ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਪੁਲਿਸ ਨੂੰ ਜਗਦੀਸ਼ ਮਹਿਤਾ ਪੁੱਤਰ ਬੱਚੂ ਮਹਿਤਾ ਵਾਸੀ ਗਡੀਆ ਬਿਹਾਰ ਹਾਲ ਆਬਾਦ ਗੁਰੂ ਨਾਨਕ ਨਗਰ ਨਲਾਸ ਰੋਡ ਰਾਜਪੁਰਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਭਰਾ ਕੁਸ਼ਮ ਮਹਿਤਾ ਆਪਣੇ ਸਾਈਕਲ ’ਤੇ ਸਵਾਰ ਹੋ ਕੇ ਹਿੰਦੁਸਤਾਨ ਯੂਨੀਲੀਵਰ ਵਾਲੇ ਕੱਟ ਕੋਲ ਜਾ ਰਿਹਾ ਸੀ।
ਰਾਜਪੁਰਾ, 14 ਨਵੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੇ ਦੋਸ਼ ਵਿਚ ਨਾ ਮਾਲੂਮ ਕਾਰ ਡਰਾਈਵਰ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਪੁਲਿਸ ਨੂੰ ਜਗਦੀਸ਼ ਮਹਿਤਾ ਪੁੱਤਰ ਬੱਚੂ ਮਹਿਤਾ ਵਾਸੀ ਗਡੀਆ ਬਿਹਾਰ ਹਾਲ ਆਬਾਦ ਗੁਰੂ ਨਾਨਕ ਨਗਰ ਨਲਾਸ ਰੋਡ ਰਾਜਪੁਰਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਭਰਾ ਕੁਸ਼ਮ ਮਹਿਤਾ ਆਪਣੇ ਸਾਈਕਲ ’ਤੇ ਸਵਾਰ ਹੋ ਕੇ ਹਿੰਦੁਸਤਾਨ ਯੂਨੀਲੀਵਰ ਵਾਲੇ ਕੱਟ ਕੋਲ ਜਾ ਰਿਹਾ ਸੀ। ਉਸ ਸਮੇਂ ਇਕ ਕਾਰ ਦਾ ਡਰਾਈਵਰ ਆਪਣੀ ਕਾਰ ਬਹੁਤ ਹੀ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਚਲਾ ਰਿਹਾ ਸੀ, ਉਸ ਨੇ ਆਪਣੀ ਕਾਰ ਦੀ ਫੇਟ ਮੁੱਦਈ ਦੇ ਭਰਾ ਕੁਸਮ ਮਹਿਤਾ ਦੇ ਸਾਈਕਲ ਵਿਚ ਮਾਰੀ। ਇਸ ਹਾਦਸੇ ਵਿਚ ਮੁੱਦਈ ਦੇ ਭਰਾ ਦੀ ਮੌਤ ਹੋ ਗਈ ਹੈ। ਪੁਲਿਸ ਨੇ ਨਾ ਮਾਲੂਮ ਡਰਾਈਵਰ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।