14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਅਤੇ ਨਾਟਕਾਂ ਰਾਹੀਂ ਬੰਨ੍ਹਿਆ ਰੰਗ

ਦੇਵੀਗੜ੍ਹ, 14 ਨਵੰਬਰ (ਰਾਜਿੰਦਰ ਸਿੰਘ ਮੌਜੀ)-ਇਲਾਕੇ ਦੇ ਪ੍ਰਮੁੱਖ ਵਿਦਿਅਕ ਅਦਾਰੇ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਵਿਖੇ ਸਾਲਾਨਾ ਸਮਾਰੋਹ ‘ਤਰੰਗ– ਬੇਹੱਦ ਉਤਸ਼ਾਹ, ਧੂਮਧਾਮ ਅਤੇ ਸੁਚੱਜੇ ਪ੍ਰਬੰਧਾਂ ਹੇਠ ਮਨਾਇਆ ਗਿਆ। ਸਮਾਗਮ ਵਿਚ ਅਨਿਲ ਮਿੱਤਲ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 15-11-2026
ਦੇਵੀਗੜ੍ਹ, 14 ਨਵੰਬਰ (ਰਾਜਿੰਦਰ ਸਿੰਘ ਮੌਜੀ)-ਇਲਾਕੇ ਦੇ ਪ੍ਰਮੁੱਖ ਵਿਦਿਅਕ ਅਦਾਰੇ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਵਿਖੇ ਸਾਲਾਨਾ ਸਮਾਰੋਹ ‘ਤਰੰਗ– ਬੇਹੱਦ ਉਤਸ਼ਾਹ, ਧੂਮਧਾਮ ਅਤੇ ਸੁਚੱਜੇ ਪ੍ਰਬੰਧਾਂ ਹੇਠ ਮਨਾਇਆ ਗਿਆ। ਸਮਾਗਮ ਵਿਚ ਅਨਿਲ ਮਿੱਤਲ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸਮਾਰੋਹ ਦੀ ਸ਼ੁਰੂਆਤ ਸ਼ਬਦ ਗਾਇਨ ਅਤੇ ਜੋਤੀ ਪ੍ਰਚੰਡ ਕਰਨ ਦੀ ਰਸਮ ਨਾਲ ਕੀਤੀ ਗਈ। ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਨ੍ਰਿਤ, ਲੋਕ-ਨਾਚ, ਗਾਇਨ, ਭੰਗੜੇ, ਗਿੱਧੇ ਅਤੇ ਨਾਟਕਾਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਆਤਮ-ਵਿਸ਼ਵਾਸ ਦਾ ਸ਼ਾਨਦਾਰ ਮੁਜ਼ਾਹਰਾ ਕੀਤਾ।ਸਮਾਗਮ ਦੌਰਾਨ ਪਾਣੀ ਦੀ ਸੰਭਾਲ, ਇਸਤਰੀ ਸਸ਼ਕਤੀਕਰਨ ਅਤੇ ਮੋਬਾਈਲ ਫ਼ੋਨ ਦੀ ਅਤਿ ਵਰਤੋਂ ਜਿਹੇ ਅਹਿਮ ਸਮਾਜਿਕ ਵਿਸ਼ਿਆਂ ‘ਤੇ ਆਧਾਰਿਤ ਨਾਟਕ ਪੇਸ਼ ਕੀਤੇ ਗਏ। ਇਨ੍ਹਾਂ ਨਾਟਕਾਂ ਨੇ ਦਰਸ਼ਕਾਂ ਨੂੰ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਗੰਭੀਰਤਾ ਨਾਲ ਸੋਚਣ ਅਤੇ ਜਾਗਰੂਕ ਹੋਣ ਦਾ ਪ੍ਰਭਾਵਸ਼ਾਲੀ ਸੰਦੇਸ਼ ਦਿੱਤਾ।ਸਮਾਰੋਹ ਦੌਰਾਨ ਪੜ੍ਹਾਈ ਅਤੇ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪੁਰਾਤਨ ਵਿਦਿਆਰਥੀਆਂ (ਐਲੂਮਨਾਈ) ਨੇ ਵੀ ਸ਼ਿਰਕਤ ਕੀਤੀ ਅਤੇ ਆਪਣੇ ਜੀਵਨ ਦੇ ਤਜਰਬੇ, ਪ੍ਰਾਪਤੀਆਂ ਤੇ ਸਫ਼ਲਤਾ ਦੀਆਂ ਕਹਾਣੀਆਂ ਸਾਂਝੀਆਂ ਕੀਤੀਆਂ।ਸਕੂਲ ਦੀ ਪ੍ਰਧਾਨ ਸ਼੍ਰੀਮਤੀ ਰਵਿੰਦਰ ਕੌਰ ਅਤੇ ਨਿਰਦੇਸਕ ਭੁਪਿੰਦਰ ਸਿੰਘ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਦੇ ਸਰਬਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਅਧਿਆਪਕਾਂ ਦੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦੀ ਵੀ ਭਰਪੂਰ ਪ੍ਰਸ਼ੰਸਾ ਕੀਤੀ। ਸਕੂਲ ਦੀ ਪ੍ਰਿੰਸੀਪਲ ਪੂਨਮ ਧੀਮਾਨ ਨੇ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਦੱਸਿਆ ਕਿ ਸੰਸਥਾ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਵਿੱਚ ਨੈਤਿਕ ਕਦਰਾਂ-ਕੀਮਤਾਂ ਅਤੇ ਅਨੁਸ਼ਾਸਨ ਪੈਦਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਅਤੇ ਦ੍ਰਿੜ੍ਹ ਇਰਾਦੇ ਨਾਲ ਅੱਗੇ ਵਧਣ ਦੀ ਪ੍ਰੇਰਣਾ ਦਿੱਤੀ। ਅੰਤ ਵਿਚ ਆਏ ਹੋਏ ਮੁੱਖ ਮਹਿਮਾਨ, ਪਤਵੰਤੇ ਸੱਜਣਾਂ, ਮਾਪਿਆਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ। ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਸਦਕਾ ਇਹ ਯਾਦਗਾਰੀ ਸਮਾਰੋਹ ਸਫ਼ਲਤਾਪੂਰਵਕ ਸੰਪੰਨ ਹੋਇਆ।
Ad Position 22
No active advertisement
ਪਿਛਲੀ ਖ਼ਬਰ ਸਕਾਲਰ ਫੀਲਡਜ਼ ਪਬਲਿਕ ਸਕੂਲ ਵਿਖੇ ਬਾਲ ਦਿਵਸ ਉਤਸ਼ਾਹ ਅਤੇ ਉਮੰਗ ਨਾਲ ਮਨਾਇਆ ਅਗਲੀ ਖ਼ਬਰ ਸੜਕ ਹਾਦਸੇ ’ਚ ਸਾਈਕਲ ਸਵਾਰ ਦੀ ਮੌਤ
Ad Position 24