ਸਬਜ਼ੀ ਮੰਡੀ ਸਮਾਣਾ ਦੇ ਨਵੇਂ ਸ਼ੈੱਡ ਦਾ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਕੀਤਾ ਉਦਘਾਟਨ
ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਵੀ ਸਮਾਗਮ ਵਿਚ ਰਹੇ ਮੌਜੂਦ
ਸਮਾਣਾ, 14 ਨਵੰਬਰ (ਸਾਹਿਬ ਸਿੰਘ)-ਸਮਾਣਾ ਵਿਖੇ ਸਬਜ਼ੀ ਮੰਡੀ ਵਿਚ ਨਵੇਂ ਬਣੇ ਸ਼ੈੱਡ ਦਾ ਉਦਘਾਟਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵਲੋਂ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।
ਸਮਾਣਾ, 14 ਨਵੰਬਰ (ਸਾਹਿਬ ਸਿੰਘ)-ਸਮਾਣਾ ਵਿਖੇ ਸਬਜ਼ੀ ਮੰਡੀ ਵਿਚ ਨਵੇਂ ਬਣੇ ਸ਼ੈੱਡ ਦਾ ਉਦਘਾਟਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵਲੋਂ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਸਬਜ਼ੀ ਮੰਡੀ ਦੇ ਪ੍ਰਧਾਨ ਸਤਨਾਮ ਸਿੰਘ ਚੀਮਾ ਵਲੋਂ ਪਹੁੰਚੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਉਦਘਾਟਨ ਤੋਂ ਪਹਿਲਾਂ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਬਾਅਦ ਵਿਚ ਸਮਾਗਮ ਵਿਚ ਸੰਬੋਧਨ ਕਰਦਿਆਂ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਮਕਸਦ ਪੰਜਾਬ ਵਿਚ ਮੁੜ ਸਰਕਾਰ ਬਣਾਉਣਾ ਅਤੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਨੂੰ ਅੱਗੇ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਵੇਖਣ ਵੀ ਕਰਵਾਇਆ ਜਾ ਰਿਹਾ ਹੈ ਅਤੇ ਉਮੀਦਵਾਰਾਂ ਦੀ ਚੋਣ ਪਾਰਟੀ ਵਲੋਂ ਸਾਰੇ ਪੱਖਾਂ ਨੂੰ ਧਿਆਨ ਵਿਚ ਰੱਖ ਕੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਆਪਸੀ ਭਰੋਸੇ ਨਾਲ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ। ਪੰਜਾਬ ਦੇ ਲੋਕਾਂ ਦੇ ਪਿਆਰ ਅਤੇ ਸਹਿਯੋਗ ਨਾਲ ਹੀ ਪਾਰਟੀ ਆਪਣੇ ਮਕਸਦ ਵਿਚ ਕਾਮਯਾਬ ਹੋ ਸਕਦੀ ਹੈ। ਇਸ ਮੌਕੇ ਇਲਾਕੇ ਦੇ ਬਲਾਕ ਸੰਮਤੀ ਮੈਂਬਰ, ਸਰਪੰਚ, ਪੰਚਾਇਤ ਮੈਂਬਰ, ਵੱਖ-ਵੱਖ ਸੰਸਥਾਵਾਂ ਦੇ ਅਹੁਦੇਦਾਰਾਂ ਅਤੇ ਹੋਰ ਪਤਵੰਤਿਆਂ ਸਮੇਤ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ। ਸ. ਬਰਸਟ ਨੇ ਆਖਿਆ ਕਿ ਹਲਕਾ ਸਮਾਣਾ ਦੇ ਪਿੰਡਾਂ ਦੀਆਂ ਸਾਰੀਆਂ ਸੜਕਾਂ 18 ਫੁੱਟੀ ਕਰ ਦਿੱਤੀਆਂ ਗਈਆਂ ਹਨ। ਇਸ ਨਾਲ ਕਿਸਾਨਾਂ ਅਤੇ ਆਮ ਲੋਕਾਂ ਨੂੰ ਵੱਡਾ ਲਾਭ ਹੋਇਆ ਹੈ। ਸਮਾਗਮ ਵਿਚ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਗਰਗ ਸਣੇ ਹੋਰ ਪਤਵੰਤੇ ਵੀ ਹਾਜ਼ਰ ਸਨ।