ਜੱਜ ਮਾਡਰਨ ਸਕੂਲ ਵਿਖੇ ਬਾਲ ਦਿਵਸ ਬੜੀ ਧੂਮਧਾਮ ਨਾਲ ਮਨਾਇਆ
ਦੇਵੀਗੜ੍ਹ, 14 ਨਵੰਬਰ (ਰਾਜਿੰਦਰ ਸਿੰਘ ਮੌਜੀ)-ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਬਹਾਦਰਪੁਰ ਫ਼ਕੀਰਾਂ ਉਰਫ ਛੰਨਾ ਦੇਵੀਗੜ੍ਹ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਬੱਚਿਆਂ ਲਈ ਵੱਖ-ਵੱਖ ਮਨੋਰੰਜਕ ਅਤੇ ਰੋਚਕ ਗਤੀਵਿਧੀਆਂ ਕਰਵਾਈਆਂ ਗਈਆਂ।
ਦੇਵੀਗੜ੍ਹ, 14 ਨਵੰਬਰ (ਰਾਜਿੰਦਰ ਸਿੰਘ ਮੌਜੀ)-ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਬਹਾਦਰਪੁਰ ਫ਼ਕੀਰਾਂ ਉਰਫ ਛੰਨਾ ਦੇਵੀਗੜ੍ਹ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਬੱਚਿਆਂ ਲਈ ਵੱਖ-ਵੱਖ ਮਨੋਰੰਜਕ ਅਤੇ ਰੋਚਕ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਖੁਸ਼ੀ ਨਾਲ ਇਨ੍ਹਾਂ ਗਤੀਵਿਧੀਆਂ ਵਿੱਚ ਭਾਗ ਲਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨਵਤੇਜ ਸਿੰਘ ਅਤੇ ਐਮ.ਡੀ. ਸੰਤੋਖ ਸਿੰਘ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸਿੱਖਿਆ, ਚੰਗੇ ਸੰਸਕਾਰ ਅਤੇ ਸਹੀ ਮਾਰਗਦਰਸ਼ਨ ਬਹੁਤ ਜ਼ਰੂਰੀ ਹਨ। ਉਨ੍ਹਾਂ ਨੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸਕੂਲ ਦਾ ਮਾਹੌਲ ਖੁਸ਼ੀਆਂ ਅਤੇ ਉਤਸ਼ਾਹ ਨਾਲ ਭਰਿਆ ਰਿਹਾ। ਅੰਤ ਵਿਚ ਸਕੂਲ ਮੈਨੇਜਮੈਂਟ ਅਤੇ ਪ੍ਰਿੰਸੀਪਲ ਵਲੋਂ ਸਾਰੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।