ਪੰਥ ਰਤਨ ਜਥੇਦਾਰ ਟੌਹੜਾ ਇੰਸਟੀਚਿਊਟ ਆਫ਼ ਸਿੱਖਇਜ਼ਮ ਵਿਖੇ ਵਿਸ਼ੇਸ਼ ਲੈਕਚਰ ਕਰਵਾਇਆ
ਬਹਾਦਰਗੜ੍ਹ, 14 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਅਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਵਿਖੇ ਚੱਲ ਰਹੇ ‘ਬੈਚੁਲਰ ਆਫ਼ ਮੈਨੇਜਮੈਂਟ ਸਟੱਡੀਜ਼ (ਗੁਰਦੁਆਰਾ ਮੈਨੇਜਮੈਂਟ)’ ਅਤੇ ‘ਬੈਚੁਲਰ ਆਫ਼ ਆਰਟਸ (ਆਨਰਜ਼)ਇਨ ਗੁਰਮੁਖੀ ਐਜੂਕੇਸ਼ਨ’ ਦੇ ਵਿਦਿਆਰਥੀਆਂ ਲਈ ਗੁਰਬਾਣੀ ਵਿਚਾਰ- ਸ੍ਰੀ ਸਹਿਜ ਪਾਠ ਸੇਵਾ ਦੇ ਤਹਿਤ ਸ਼ਖ਼ਸ਼ੀਅਤ ਵਿਸ਼ੇ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਜਿਸ ਦੇ ਮੁੱਖ ਬੁਲਾਰੇ ਭਾਈ ਅੰਮ੍ਰਿਤਪਾਲ ਸਿੰਘ ਮਸਤੂਆਣਾ ਸਾਹਿਬ ਵਲੋਂ ਸ਼ਖ਼ਸੀਅਤ ਬਾਰੇ ਦੱਸਦੇ ਹੋਏ ਕਿਹਾ ਗਿਆ ਕਿ ਜੀਵਨ ਨੂੰ ਚੰਗਾ ਬਣਾਉਣ ਲਈ ਸਖਸ਼ੀਅਤ ਰਹਿਣੀ ਬਹੁਤ ਜ਼ਰੂਰੀ ਹੈ।
ਬਹਾਦਰਗੜ੍ਹ, 14 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਅਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਵਿਖੇ ਚੱਲ ਰਹੇ ‘ਬੈਚੁਲਰ ਆਫ਼ ਮੈਨੇਜਮੈਂਟ ਸਟੱਡੀਜ਼ (ਗੁਰਦੁਆਰਾ ਮੈਨੇਜਮੈਂਟ)’ ਅਤੇ ‘ਬੈਚੁਲਰ ਆਫ਼ ਆਰਟਸ (ਆਨਰਜ਼)ਇਨ ਗੁਰਮੁਖੀ ਐਜੂਕੇਸ਼ਨ’ ਦੇ ਵਿਦਿਆਰਥੀਆਂ ਲਈ ਗੁਰਬਾਣੀ ਵਿਚਾਰ- ਸ੍ਰੀ ਸਹਿਜ ਪਾਠ ਸੇਵਾ ਦੇ ਤਹਿਤ ਸ਼ਖ਼ਸ਼ੀਅਤ ਵਿਸ਼ੇ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਜਿਸ ਦੇ ਮੁੱਖ ਬੁਲਾਰੇ ਭਾਈ ਅੰਮ੍ਰਿਤਪਾਲ ਸਿੰਘ ਮਸਤੂਆਣਾ ਸਾਹਿਬ ਵਲੋਂ ਸ਼ਖ਼ਸੀਅਤ ਬਾਰੇ ਦੱਸਦੇ ਹੋਏ ਕਿਹਾ ਗਿਆ ਕਿ ਜੀਵਨ ਨੂੰ ਚੰਗਾ ਬਣਾਉਣ ਲਈ ਸਖਸ਼ੀਅਤ ਰਹਿਣੀ ਬਹੁਤ ਜ਼ਰੂਰੀ ਹੈ। ਸਾਡੀ ਜ਼ਿੰਦਗੀ ਵਿਚ ਗੁਰੂ ਦਾ ਹੋਣਾ ਬਹੁਤ ਜ਼ਰੂਰੀ ਹੈ। ਕਿਉਂਕਿ ਗੁਰੂ ਦੇ ਸ਼ਬਦਾਂ ਰਾਹੀਂ ਹੀ ਸਾਨੂੰ ਗਿਆਨ ਪ੍ਰਾਪਤ ਹੁੰਦਾ ਹੈ। ਉਹਨਾਂ ਦੁਆਰਾ ਅੰਮ੍ਰਿਤ ਵੇਲੇ ਦੀ ਮਹੱਤਤਾ ਬਾਰੇ ਵੀ ਦੱਸਿਆ ਗਿਆ ਅਤੇ ਉਹਨਾਂ ਨੇ ਕਿਹਾ ਕਿ ਸਾਨੂੰ ਆਪਣੇ ਮਾਤਾ ਪਿਤਾ ਅਤੇ ਅਧਿਆਪਕਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਸਾਨੂੰ ਹਰ ਵੇਲੇ ਨਾਮ-ਸਿਮਰਨ ਕਰਨਾ ਚਾਹੀਦਾ ਹੈ। ਇਸ ਨਾਲ ਹੀ ਅਸੀਂ ਆਪਣੀ ਸ਼ਖ਼ਸੀਅਤ ਨੂੰ ਵਧੀਆ ਬਣਾ ਸਕਦੇ ਹਾਂ। ਉਹਨਾਂ ਦੱਸਿਆ ਕਿ ਅਸੀਂ ਆਪਣੀ ਸਖਸ਼ੀ ਰਹਿਣੀ ਨੂੰ ਨਾਮ ਸਿਮਰਨ ਰਾਹੀਂ ਵਧੀਆ ਬਣਾ ਸਕਦੇ ਹਾਂ। ਇਸ ਮੌਕੇ ਇੰਸਟੀਚਿਊਟ ਦੇ ਵਿਦਿਆਰਥੀ ਅਤੇ ਸਮੂਹ ਸਟਾਫ ਮੌਜੂਦ ਸਨ। ਲੈਕਚਰ ਉਪਰੰਤ ਸੰਸਥਾ ਦੇ ਮੁੱਖੀ ਵਲੋਂ ਉਹਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।