14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸ੍ਰੀ ਚਮਕੌਰ ਸਾਹਿਬ ਦੇ ਹਸਪਤਾਲ ’ਚ ਮਨਾਇਆ ਵਿਸ਼ਵ ਸ਼ੂਗਰ ਦਿਵਸ

ਸ੍ਰੀ ਚਮਕੌਰ ਸਾਹਿਬ, 14 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਬ-ਡਿਵੀਜ਼ਨਲ ਹਸਪਤਾਲ ’ਚ ਵਿਸ਼ਵ ਸ਼ੂਗਰ ਦਿਵਸ ਮਨਾਇਆ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ.

Ad Position 21
No active advertisement
ਅਜੀਤ ਡੈਸਕ 15-11-2026
ਸ੍ਰੀ ਚਮਕੌਰ ਸਾਹਿਬ, 14 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਬ-ਡਿਵੀਜ਼ਨਲ ਹਸਪਤਾਲ ’ਚ ਵਿਸ਼ਵ ਸ਼ੂਗਰ ਦਿਵਸ ਮਨਾਇਆ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੋਬਿੰਦ ਟੰਡਨ ਨੇ ਕਿਹਾ ਕਿ ਸ਼ੂਗਰ ਇਕ ਅਜਿਹੀ ਬਿਮਾਰੀ ਹੈ, ਜਿਸ ਨੂੰ ਸਿਹਤਮੰਦ ਜੀਵਨ ਸ਼ੈਲੀ, ਸੰਤੁਲਿਤ ਖੁਰਾਕ, ਨਿਯਮਤ ਕਸਰਤ ਅਤੇ ਸਮੇਂ-ਸਮੇਂ ਸਿਰ ਖ਼ਨ ਵਿਚ ਸ਼ੂਗਰ ਦੀ ਜਾਂਚ ਕਰਵਾ ਕੇ ਕਾਫ਼ੀ ਹੱਦ ਤੱਕ ਕੰਟਰੋਲ ਕੀਤਾ ਜਾ ਸਕਦਾ ਹੈ। ਲੋਕਾਂ ਨੂੰ ਮਿੱਠੇ ਤੇ ਚਿਕਨਾਈ ਵਾਲੇ ਭੋਜਨ ਦੀ ਵਧੇਰੇ ਵਰਤੋਂ ਤੋਂ ਗੁਰੇਜ਼ ਕਰਨ, ਰੋਜ਼ਾਨਾ ਸੈਰ ਕਰਨ ਅਤੇ ਆਪਣੇ ਸਰੀਰਕ ਭਾਰ ਨੂੰ ਕੰਟਰੋਲ ਵਿਚ ਰੱਖਣ ਦੀ ਸਲਾਹ ਦਿੱਤੀ ਗਈ। ਇਸ ਮੌਕੇ ਬੀ. ਈ. ਈ. ਹਰਵਿੰਦਰ ਸਿੰਘ ਨੇ ਕਿਹਾ ਕਿ ਸ਼ੂਗਰ ਦੇ ਮਰੀਜ਼ਾਂ ਲਈ ਦਵਾਈਆਂ ਨਿਯਮਿਤ ਤੌਰ ’ਤੇ ਲੈਣਾ, ਡਾਕਟਰੀ ਸਲਾਹ ਮੰਨਣਾ ਅਤੇ ਨਿਯਮਿਤ ਜਾਂਚ ਕਰਵਾਉਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਡਾਇਬਟੀਜ਼ ਦੇ ਗੰਭੀਰ ਨੁਕਸਾਨਾਂ ਬਾਰੇ ਵੀ ਦੱਸਿਆ ਜਿਵੇਂ ਕਿ ਦਿਲ ਦੀਆਂ ਬਿਮਾਰੀਆਂ, ਗੁਰਦੇ ਦੀ ਬਿਮਾਰੀ, ਅੱਖਾਂ ਦੀ ਰੋਸ਼ਨੀ ਘਟਣਾ ਤੇ ਨਰਵਾਂ ਦੇ ਨੁਕਸਾਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਅਤੇ ਸਮੇਂ-ਸਮੇਂ ਸਿਰ ਸਿਹਤ ਜਾਂਚ ਜ਼ਰੂਰ ਕਰਵਾਉਣ। ਇਸ ਮੌਕੇ ਮਰੀਜਾਂ ਦੀ ਸ਼ੂਗਰ ਜਾਂਚ ਵੀ ਕੀਤੀ ਗਈ। ਇਸ ਮੌਕੇ ਡਾ. ਤੁਰਨਦੀਪ ਕੌਰ, ਚਰਨਜੀਤ ਕੌਰ, ਸੁਪਰਵਾਈਜਰ ਕੁਲਵੀਰ ਸਿੰਘ, ਲਖਵੀਰ ਸਿੰਘ, ਰਜਿੰਦਰ ਸਿੰਘ, ਸਤਵਿੰਦਰ ਸਿੰਘ, ਤਰਨਵੀਰ ਕੌਰ, ਗੁਰਦੀਪ ਸਿੰਘ, ਸਰਬਜੀਤ ਕੌਰ, ਕਮਲਜੀਤ ਕੌਰ, ਮੀਨਾ ਕੁਮਾਰੀ ਤੇ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭੂਰੀਵਾਲੇ ਟਿੱਬਾ ਨੰਗਲ ਕਾਲਜ ਵਿਖੇ ਲੰਮੀਆਂ ਹੇਕਾਂ ਲੋਕ ਗੀਤ ਵਿਚ ਦੂਜਾ ਸਥਾਨ ਪ੍ਰਾਪਤ ਕਰਨ ’ਤੇ ਵਿਦਿਆਰਥਣਾਂ ਦਾ ਕੀਤਾ ਸ... ਅਗਲੀ ਖ਼ਬਰ ਹਲਕਾ ਇੰਚਾਰਜ ਰੱਖੜਾ ਨੇ ਬਲਾਕ ਪ੍ਰਧਾਨਾਂ ਨਾਲ ਅਹਿਮ ਮੀਟਿੰਗ
Ad Position 24