ਭੂਰੀਵਾਲੇ ਟਿੱਬਾ ਨੰਗਲ ਕਾਲਜ ਵਿਖੇ ਲੰਮੀਆਂ ਹੇਕਾਂ ਲੋਕ ਗੀਤ ਵਿਚ ਦੂਜਾ ਸਥਾਨ ਪ੍ਰਾਪਤ ਕਰਨ ’ਤੇ ਵਿਦਿਆਰਥਣਾਂ ਦਾ ਕੀਤਾ ਸਨਮਾਨ
ਨੂਰਪੁਰ ਬੇਦੀ, 14 ਨਵੰਬਰ (ਵਿੰਦਰ ਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਨੇ ਲੰਮੀਆਂ ਹੇਕਾਂ ਲੋਕ ਗੀਤ ਵਿਚ ਦੂਜਾ ਸਥਾਨ ਹਾਸਿਲ ਕੀਤਾ। ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰੋ.
ਨੂਰਪੁਰ ਬੇਦੀ, 14 ਨਵੰਬਰ (ਵਿੰਦਰ ਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਨੇ ਲੰਮੀਆਂ ਹੇਕਾਂ ਲੋਕ ਗੀਤ ਵਿਚ ਦੂਜਾ ਸਥਾਨ ਹਾਸਿਲ ਕੀਤਾ। ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰੋ. ਕੁਲਵਿੰਦਰ ਸਿੰਘ ਬੱਬੂ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਏ ਯੂਥਫੈਸਟੀਵਲ ਦੌਰਾਨ ਯੂਥ ਕੋਆਰਡੀਨੇਟਰ ਮੈਡਮ ਕੁਲਵਿੰਦਰ ਕੌਰ ਤੇ ਮੈਡਮ ਜਤਿੰਦਰ ਕੌਰ ਦੀ ਯੋਗ ਅਗਵਾਈ ਹੇਠ ਟਿੱਬਾ ਨੰਗਲ ਕਾਲਜ ਦੀਆਂ ਸਾਨੀਆ ਵਰਮਾ, ਸੁਖਪ੍ਰੀਤ ਕੌਰ, ਪ੍ਰੀਤੀ ਤੇ ਪ੍ਰਿਅੰਕਾ ਵਿਦਿਆਰਥਣਾਂ ਨੇ ਲੰਮੀਆਂ ਹੇਕਾਂ ਵਿਚ ਕਾਲਜ ਟੀਮ ਨੇ ਸਖ਼ਤ ਮੁਕਾਬਲੇ ’ਚੋਂ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਤਿਗੁਰੂ ਸਵਾਮੀ ਚੇਤਨਾ ਨੰਦ ਜੀ ਭੂਰੀ ਵਾਲਿਆਂ ਦੁਆਰਾ ਪੁਜ਼ੀਸ਼ਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਗਈ ਅਤੇ ਭੂਰੀਵਾਲੇ ਟਰੱਸਟ ਦੇ ਸਮੂਹ ਅਹੁਦੇਦਾਰਾਂ ਵਲੋਂ ਵੀ ਸਾਰੇ ਸਟੂਡੈਂਟਸ ਨੂੰ ਵਧਾਈ ਸੰਦੇਸ਼ ਭੇਜੇ ਗਏ। ਕਾਲਜ ਪ੍ਰਿੰਸੀਪਲ ਮੈਡਮ ਨਿਸ਼ਾ ਸ਼ਰਮਾ ਦੁਆਰਾ ਵੀ ਕਾਲਜ ਵਿਖੇ ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅੱਗੇ ਹੋ ਰਹੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਮੁਕਾਬਲੇ ਵਿਚ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਕਾਮਨਾ ਕੀਤੀ ਗਈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਮੌਜੂਦ ਸੀ।