14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ 5.87 ਕਰੋੜ ਦੀ ਲਾਗਤ ਨਾਲ ਅਤਿ-ਆਧੁਨਿਕ ਟਰੋਮਾ ਸੈਂਟਰ ਦਾ ਬੈਂਸ ਨੇ ਰੱਖਿਆ ਨੀਂਹ ਪੱਥਰ

ਸ੍ਰੀ ਅਨੰਦਪੁਰ ਸਾਹਿਬ, 14 ਨਵੰਬਰ (ਕਰਨੈਲ ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਲਗਪਗ 5. 87 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਅਤਿ-ਆਧੁਨਿਕ ਟਰੋਮਾ ਸੈਂਟਰ ਪ੍ਰਾਜੈਕਟ ਦਾ ਨੀਂਹ ਪੱਥਰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਰੱਖਿਆ।

Ad Position 21
No active advertisement
ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਤ ਕੀਤੇ ਜਾ ਰਹੇ ਟਰੋਮਾ ਸੈਂਟਰ ਦੀ ਨੀਂਹ ਪੱਥਰ ਰੱਖਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੇ ਹੋਰਨਾਂ ਦੀ ਤਸਵੀਰ। 15-11-2026
ਸ੍ਰੀ ਅਨੰਦਪੁਰ ਸਾਹਿਬ, 14 ਨਵੰਬਰ (ਕਰਨੈਲ ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਲਗਪਗ 5.87 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਅਤਿ-ਆਧੁਨਿਕ ਟਰੋਮਾ ਸੈਂਟਰ ਪ੍ਰਾਜੈਕਟ ਦਾ ਨੀਂਹ ਪੱਥਰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਰੱਖਿਆ। ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵਲੋਂ 5.87 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣ ਵਾਲੇ ਇਸ 10 ਬੈੱਡਾਂ ਵਾਲੇ ਟਰੋਮਾ ਸੈਂਟਰ ਦਾ ਨਿਰਮਾਣ ਕਾਰਜ 18 ਮਹੀਨਿਆਂ ਦੇ ਅੰਦਰ ਮੁਕੰਮਲ ਹੋਵੇਗਾ। ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਸ੍ਰੀ ਅਨੰਦਪੁਰ ਸਾਹਿਬ ਤੇ ਆਲੇ-ਦੁਆਲੇ ਦੇ ਇਲਾਕਿਆਂ ਦੇ ਲੋਕਾਂ ਨੂੰ ਐਮਰਜੈਂਸੀ ਅਤੇ ਹਾਦਸਿਆਂ ਦੌਰਾਨ ਤੁਰੰਤ ਤੇ ਬਿਹਤਰ ਇਲਾਜ ਦੀਆਂ ਸਹੂਲਤਾਂ ਉਪਲਬਧ ਹੋਣਗੀਆਂ। ਇਸ ਸੰਬੰਧੀ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਸਮਾਗਮ ਮੌਕੇ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰੂ ਨਗਰੀ ਵਿਖੇ ਆਉਣ ਵਾਲੀਆਂ ਸੰਗਤਾਂ ਅਤੇ ਇਲਾਕੇ ਦੇ ਵਸਨੀਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸਮੇਂ ਦੀ ਅਹਿਮ ਲੋੜ ਹੈ। ਟਰੋਮਾ ਸੈਂਟਰ ਦੀ ਸਥਾਪਨਾ ਇਸ ਦਿਸ਼ਾ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸ ਦੇ ਲਈ 3 ਕਰੋੜ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ ਮੈਡੀਕਲ ਮਸ਼ੀਨਰੀ ਵੀ ਸਥਾਪਿਤ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਟਰੋਮਾ ਸੈਂਟਰ ਦਾ ਨਿਰਮਾਣ ਲਗਪਗ 16,500 ਵਰਗ ਫੁੱਟ ਖੇਤਰ ’ਚ ਕੀਤਾ ਜਾਵੇਗਾ, ਜਿਸ ’ਚ ਗਰਾਊਂਡ ਫਲੋਰ ਤੇ ਪਹਿਲੀ ਮੰਜ਼ਿਲ ਸ਼ਾਮਿਲ ਹੋਵੇਗੀ। ਆਧੁਨਿਕ ਸਿਹਤ ਸਹੂਲਤਾਂ ਨਾਲ ਲੈਸ ਇਸ ਇਮਾਰਤ ਨੂੰ ਮਰੀਜ਼ਾਂ ਦੀਆਂ ਲੋੜਾਂ ਤੇ ਐਮਰਜੈਂਸੀ ਸੇਵਾਵਾਂ ਨੂੰ ਧਿਆਨ ’ਚ ਰੱਖਦਿਆਂ ਤਿਆਰ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ 10 ਬੈੱਡਾਂ ਦੀ ਸਮਰੱਥਾ ਵਾਲਾ ਇਹ ਟਰੋਮਾ ਸੈਂਟਰ ਸ੍ਰੀ ਅਨੰਦਪੁਰ ਸਾਹਿਬ ਦੇ ਸਿਹਤ ਢਾਂਚੇ ਨੂੰ ਨਵੀਂ ਮਜ਼ਬੂਤੀ ਦੇਵੇਗਾ। ਇਸ ਮੌਕੇ ਹਰਜੀਤ ਸਿੰਘ ਜੀਤਾ ਪ੍ਰਧਾਨ ਨਗਰ ਕੌਂਸਲ, ਡਾ. ਸੰਜੀਵ ਗੌਤਮ ਜ਼ਿਲ੍ਹਾ ਪ੍ਰਧਾਨ, ਡੀ. ਐਫ. ਪੀ. ਓ. ਡਾ. ਅੰਜਲੀ ਚੌਧਰੀ, ਡਾ. ਹਰਿੰਦਰ ਸਿੰਘ ਸੀਨੀਅਰ ਮੈਡੀਕਲ ਅਫ਼ਸਰ, ਜਸ਼ਨਦੀਪ ਸਿੰਘ ਡੀ. ਐਸ. ਪੀ., ਜਸਵਿੰਦਰ ਕੌਰ ਨਾਇਬ ਤਹਿਸੀਲਦਾਰ , ਇੰਦਰਜੀਤ ਸਿੰਘ ਅਰੋੜਾ ਵਪਾਰ ਮੰਡਲ ਪ੍ਰਧਾਨ, ਐਸ.ਐਮ.ਓ. ਡਾ. ਹਰਿੰਦਰ ਸਿੰਘ, ਡਾ. ਰਣਬੀਰ ਸਿੰਘ, ਡਾ. ਅਮਰਿੰਦਰ ਸਿੰਘ, ਡਾ. ਰਾਜੇਸ਼ ਬੈਂਸ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਰੀਆ ਸੀਨੀਅਰ ਸੈਕੰਡਰੀ ਸਕੂਲ ਨਾਭਾ ਵਿਖੇ 2 ਰੋਜ਼ਾ ਕਰੀਅਰ ਕਾਊਂਸਲਿੰਗ ਕੈਂਪ ਸਫ਼ਲਤਾਪੂਰਵਕ ਸੰਪੰਨ ਅਗਲੀ ਖ਼ਬਰ ਭੂਰੀਵਾਲੇ ਟਿੱਬਾ ਨੰਗਲ ਕਾਲਜ ਵਿਖੇ ਲੰਮੀਆਂ ਹੇਕਾਂ ਲੋਕ ਗੀਤ ਵਿਚ ਦੂਜਾ ਸਥਾਨ ਪ੍ਰਾਪਤ ਕਰਨ ’ਤੇ ਵਿਦਿਆਰਥਣਾਂ ਦਾ ਕੀਤਾ ਸ...
Ad Position 24