14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਮਿਸ਼ਨ 2027 ਦੀ ਮੁਹਿੰਮ ਨੂੰ ਪਿੰਡ ਭਾਂਖਰ ਵਾਸੀਆਂ ਵਲੋਂ ਮਿਲਿਆ ਭਰਵਾਂ ਹੁੰਗਾਰਾ-ਇੰਦਰਜੀਤ ਸੰਧੂ

ਸਨੌਰ, 14 ਨਵੰਬਰ (ਸੋਖਲ)-ਵਿਧਾਨ ਸਭਾ ਹਲਕਾ ਸਨੌਰ ਵਿੱਚ ਮਿਸ਼ਨ 2027 ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਸਨੌਰ ਦੇ ਪਿੰਡ ਭਾਂਖਰ ਵਿਖੇ ਵੱਡੀ ਗਿਣਤੀ ਵਿਚ ਲੋਕਾਂ ਨੇ ਇਕੱਠੇ ਹੋ ਕੇ ਉਨ੍ਹਾਂ ਨੂੰ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ।

Ad Position 21
No active advertisement
ਅਜੀਤ ਡੈਸਕ 15-11-2026
ਸਨੌਰ, 14 ਨਵੰਬਰ (ਸੋਖਲ)-ਵਿਧਾਨ ਸਭਾ ਹਲਕਾ ਸਨੌਰ ਵਿੱਚ ਮਿਸ਼ਨ 2027 ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਸਨੌਰ ਦੇ ਪਿੰਡ ਭਾਂਖਰ ਵਿਖੇ ਵੱਡੀ ਗਿਣਤੀ ਵਿਚ ਲੋਕਾਂ ਨੇ ਇਕੱਠੇ ਹੋ ਕੇ ਉਨ੍ਹਾਂ ਨੂੰ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਮੌਕੇ ਇੰਦਰਜੀਤ ਸਿੰਘ ਸੰਧੂ ਨੇ ਕਿਹਾ ਕਿ ਮਿਸ਼ਨ 2027 ਤਹਿਤ ਹਲਕਾ ਸਨੌਰ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਭਾਂਖਰ ਵਿਚ ਲੋਕਾਂ ਵਲੋਂ ਮਿਲਿਆ ਪਿਆਰ ਅਤੇ ਸਮਰਥਨ ਉਨ੍ਹਾਂ ਲਈ ਬੇਹੱਦ ਉਤਸ਼ਾਹਜਨਕ ਹੈ। ਓਹਨਾ ਕਿਹਾ ਕਿ ਲੋਕਾਂ ਦਾ ਇਹ ਇਕੱਠ ਦਰਸਾਉਂਦਾ ਹੈ ਕਿ ਹਲਕੇ ਦੇ ਲੋਕ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਨੂੰ ਲੈ ਕੇ ਗੰਭੀਰ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਹਲਕੇ ਦੇ ਲੋਕਾਂ ਦੀ ਆਵਾਜ਼ ਬਣਨਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨ ਕਰਨਾ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਵੱਲੋਂ ਦਿੱਤਾ ਜਾ ਰਿਹਾ ਸਹਿਯੋਗ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦਾ ਹੈ। ਇਸ ਮੌਕੇ ਪਿੰਡ ਭਾਂਖਰ ਦੇ ਵੱਡੀ ਗਿਣਤੀ ਵਿਚ ਲੋਕਾਂ ਦੀ ਸ਼ਮੂਲੀਅਤ ਨੇ ਸਨੌਰ ਹਲਕੇ ਵਿੱਚ ਮਿਸ਼ਨ 2027 ਤਹਿਤ ਚੱਲ ਰਹੀ ਸਿਆਸੀ ਮੁਹਿੰਮ ਨੂੰ ਹੋਰ ਹੁਲਾਰਾ ਦਿੱਤਾ। ਆਉਣ ਵਾਲੇ ਸਮੇਂ ਵਿੱਚ ਹਲਕੇ ਅੰਦਰ ਅਜਿਹੀਆਂ ਸਰਗਰਮੀਆਂ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ। ਇਸ ਮੋਕੇ ਮਨਜੀਤ ਸਿੰਘ ਭਾਂਖਰ, ਸ਼ਵਿੰਦਰ ਸਿੰਘ ਭਾਂਖਰ ਕੁਲਦੀਪ ਸਿੰਘ ਭਾਂਖਰ, ਅਜਾਇਬ ਸਿੰਘ ਭਾਂਖਰ, ਬੂਟਾ ਸਿੰਘ, ਬਲਬੀਰ ਸਿੰਘ, ਮੁਖਤਿਆਰ ਸਿੰਘ, ਜਸਬੀਰ ਸਿੰਘ , ਦਵਿੰਦਰ ਸਿੰਘ, ਰਾਜਿੰਦਰ ਕੁਮਾਰ ਭਾਂਖਰ, ਅਵਤਾਰ ਸਿੰਘ ਗੰਗਰੌਲੀ, ਰੁਪਿੰਦਰ ਸਿੰਘ ਬਹਿਰੂ, ਬਲਕਾਰ ਸਿੰਘ ਬੱਤੀ, ਬੱਗਾ ਬੋਲੜ, ਤੇਜਿੰਦਰਪਾਲ ਸਿੰਘ ਕੁੱਕੂ , ਹਰਦੀਪ ਸਿੰਘ ਸਰੁਸਤੀਗੜ੍ਹ, ਹਰਦੀਪ ਸਿੰਘ ਡਡੋਆ , ਮਨਪ੍ਰੀਤ ਸਿੰਘ ਮਹਿਮਦਪੁਰ, ਅਮਰ ਅਲੀ ਪਿੰਡ ਚੌਰਾ ਅਤੇ ਸੈਂਕੜੇ ਲੋਕ ਹਾਜ਼ਿਰ ਸਨ।
Ad Position 22
No active advertisement
ਪਿਛਲੀ ਖ਼ਬਰ ਪੂੰਨੀਆਂ ਖਾਨਾਂ ਦੇ ਵੱਖ-ਵੱਖ ਪਰਿਵਾਰਾਂ ਵਲੋ ਚੰਦੂਮਾਜਰਾ ਨਾਲ ਚਲਣ ਦਾ ਫੈਸਲਾ ਅਗਲੀ ਖ਼ਬਰ ਸੁਖਵਿੰਦਰ ਸਿੰਘ ਸੁੱਖੀ ਰੱਖੜਾ ਨੇ ਸ਼ਰਧਾਲੂਆਂ ਦੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
Ad Position 24