ਹਰਮੀਤ ਸਿੰਘ ਪਠਾਣਮਾਜਰਾ ਵਲੋਂ ਅਰਸ਼ਪ੍ਰੀਤ ਕੌਰ ਦੀ ਹੌਸਲਾ ਅਫ਼ਜ਼ਾਈ ਕਰ ਕੇ ਵਧਾਈ ਦਿੱਤੀ
ਕਿਹਾ, ਧੀਆਂ ਦੀਆਂ ਪ੍ਰਾਪਤੀਆਂ ਸਮਾਜ ਲਈ ਮਾਣ ਵਾਲੀ ਗੱਲ
ਭੁੱਨਰਹੇੜੀ 15 ਨਵੰਬਰ (ਧਨਵੰਤ ਸਿੰਘ)-ਹਲਕਾ ਸਨੌਰ ਅੰਦਰ ਪਿੰਡ ਸੇਖੂਪੁਰਾ ਦੀ ਹੋਣਹਾਰ ਧੀ ਅਰਸ਼ਪ੍ਰੀਤ ਕੌਰ ਨੇ ਆਪਣੀ ਖੇਡ ਪ੍ਰਤਿਭਾ ਅਤੇ ਮਿਹਨਤ ਦਾ ਲੋਹਾ ਮਨਵਾਉਂਦਿਆਂ ਸਕੂਲੀ ਖੇਡਾਂ-2026 ਦੇ ਸੂਬਾ ਪੱਧਰੀ ਬਾਕਸਿੰਗ ਮੁਕਾਬਲੇ ਵਿਚ ਕਾਂਸੀ ਦਾ ਤਮਗਾ ਜਿੱਤ ਕੇ ਪਿੰਡ, ਇਲਾਕੇ ਅਤੇ ਮਾਪਿਆਂ ਦਾ ਮਾਣ ਵਧਾਇਆ ਹੈ। ਉਸ ਦੀ ਇਸ ਪ੍ਰਾਪਤੀ ਨੂੰ ਲੈ ਕੇ ਇਲਾਕੇ ਵਿਚ ਖੁਸ਼ੀ ਦਾ ਮਾਹੌਲ ਹੈ।
ਭੁੱਨਰਹੇੜੀ 15 ਨਵੰਬਰ (ਧਨਵੰਤ ਸਿੰਘ)-ਹਲਕਾ ਸਨੌਰ ਅੰਦਰ ਪਿੰਡ ਸੇਖੂਪੁਰਾ ਦੀ ਹੋਣਹਾਰ ਧੀ ਅਰਸ਼ਪ੍ਰੀਤ ਕੌਰ ਨੇ ਆਪਣੀ ਖੇਡ ਪ੍ਰਤਿਭਾ ਅਤੇ ਮਿਹਨਤ ਦਾ ਲੋਹਾ ਮਨਵਾਉਂਦਿਆਂ ਸਕੂਲੀ ਖੇਡਾਂ-2026 ਦੇ ਸੂਬਾ ਪੱਧਰੀ ਬਾਕਸਿੰਗ ਮੁਕਾਬਲੇ ਵਿਚ ਕਾਂਸੀ ਦਾ ਤਮਗਾ ਜਿੱਤ ਕੇ ਪਿੰਡ, ਇਲਾਕੇ ਅਤੇ ਮਾਪਿਆਂ ਦਾ ਮਾਣ ਵਧਾਇਆ ਹੈ। ਉਸ ਦੀ ਇਸ ਪ੍ਰਾਪਤੀ ਨੂੰ ਲੈ ਕੇ ਇਲਾਕੇ ਵਿਚ ਖੁਸ਼ੀ ਦਾ ਮਾਹੌਲ ਹੈ। ਇਸ ਮੌਕੇ ਸਾਬਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਅਰਸ਼ਪ੍ਰੀਤ ਕੌਰ ਦੀ ਵਿਸ਼ੇਸ਼ ਤੌਰ ’ਤੇ ਹੌਸਲਾ ਅਫ਼ਜ਼ਾਈ ਕਰਦਿਆਂ ਉਸ ਨੂੰ ਵਧਾਈ ਦਿੱਤੀ। ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਧੀਆਂ ਅੱਜ ਹਰ ਖੇਤਰ ਵਿਚ ਆਪਣੀ ਕਾਬਲੀਅਤ ਦਾ ਸਬੂਤ ਦੇ ਰਹੀਆਂ ਹਨ। ਉਹਨਾ ਕਿਹਾ ਕਿ ਖੇਡਾਂ ਦੇ ਮੈਦਾਨ ਵਿਚ ਉਨ੍ਹਾਂ ਦੀਆਂ ਪ੍ਰਾਪਤੀਆਂ ਸਮਾਜ ਲਈ ਮਾਣ ਦੇ ਨਾਲ-ਨਾਲ ਹੋਰਨਾਂ ਬੱਚਿਆਂ ਲਈ ਵੀ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿਚ ਅਥਾਹ ਖੇਡ ਪ੍ਰਤਿਭਾ ਮੌਜੂਦ ਹੈ, ਜਿਸ ਨੂੰ ਸਹੀ ਮਾਰਗਦਰਸ਼ਨ, ਹੌਸਲਾ ਅਫ਼ਜ਼ਾਈ ਅਤੇ ਲੋੜੀਂਦੇ ਮੌਕੇ ਮਿਲਣ ਨਾਲ ਕੌਮੀ ਤੇ ਕੌਮਾਂਤਰੀ ਪੱਧਰ ਤੱਕ ਪਹੁੰਚਾਇਆ ਜਾ ਸਕਦਾ ਹੈ। ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਨਾ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਅਰਸ਼ਪ੍ਰੀਤ ਕੌਰ ਦੀ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਕਾਂਸੀ ਦਾ ਤਮਗਾ ਉਸ ਦੀ ਮਿਹਨਤ, ਲਗਨ ਅਤੇ ਦ੍ਰਿੜ੍ਹ ਇਰਾਦੇ ਦਾ ਪ੍ਰਤੀਕ ਹੈ। ਉਨ੍ਹਾਂ ਖਿਡਾਰਨ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਉਮੀਦ ਜਤਾਈ ਕਿ ਉਹ ਆਉਣ ਵਾਲੇ ਸਮੇਂ ਵਿਚ ਹੋਰ ਵੱਡੀਆਂ ਖੇਡ ਪ੍ਰਾਪਤੀਆਂ ਕਰਕੇ ਆਪਣੇ ਪਿੰਡ ਅਤੇ ਪੰਜਾਬ ਦਾ ਨਾਮ ਰੌਸ਼ਨ ਕਰੇਗੀ। ਇਸ ਮੌਕੇ ਮੰਡਲ ਪ੍ਰਧਾਨ ਰਾਜਿੰਦਰ ਸ਼ਰਮਾ ਵੀ ਮੌਜੂਦ ਸਨ। ਉਨ੍ਹਾਂ ਨੇ ਵੀ ਅਰਸ਼ਪ੍ਰੀਤ ਕੌਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ।