15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਵਿਧਾਇਕ ਦੇਵ ਮਾਨ ਨੇ ਪ੍ਰਭਜੋਤ ਸਿੰਘ ਨੂੰ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਨਾਭਾ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

ਨਾਭਾ, 15 ਨਵੰਬਰ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਨਾਭਾ ਦੇ ਪ੍ਰਧਾਨ ਵਜੋਂ ਪ੍ਰਭਜੋਤ ਸਿੰਘ ਦੀ ਨਿਯੁਕਤੀ ’ਤੇ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਨੌਜਵਾਨ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਸਰਗਰਮ ਭੂਮਿਕਾ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲਦੀ ਹੈ।

Ad Position 21
No active advertisement
ਅਜੀਤ ਡੈਸਕ 16-11-2026
ਨਾਭਾ, 15 ਨਵੰਬਰ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਨਾਭਾ ਦੇ ਪ੍ਰਧਾਨ ਵਜੋਂ ਪ੍ਰਭਜੋਤ ਸਿੰਘ ਦੀ ਨਿਯੁਕਤੀ ’ਤੇ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਨੌਜਵਾਨ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਸਰਗਰਮ ਭੂਮਿਕਾ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲਦੀ ਹੈ। ਉਨ੍ਹਾਂ ਪ੍ਰਭਜੋਤ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣਗੇ ਅਤੇ ਵਿਦਿਆਰਥੀ ਵਰਗ ਦੀ ਭਲਾਈ ਲਈ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ। ਇਸ ਮੌਕੇ ਪ੍ਰਭਜੋਤ ਸਿੰਘ ਨੇ ਹਲਕਾ ਵਿਧਾਇਕ ਦੇਵ ਮਾਨ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਉਨਾਂ ਦੇ ਨਾਲ ਮਨਪ੍ਰੀਤ ਸਿੰਘ ਧਾਰੋਕੀਂ ਪ੍ਰਧਾਨ ਟਰੱਕ ਯੂਨੀਅਨ ਨਾਭਾ, ਧਰਮਿੰਦਰ ਸਿੰਘ ਸੁਖੇਵਾਲ ਸੀਨੀਅਰ ਆਗੂ, ਸਿਮਰਨਜੀਤ ਸਿੰਘ ਅੜਕ ਚੋਹਾਨ, ਭੁਪਿੰਦਰ ਸਿੰਘ ਕੱਲਰਮਾਜਰੀ ਵਾਇਸ ਚੇਅਰਮੈਨ ਬਲਾਕ ਸੰਮਤੀ, ਸੁਖਦੀਪ ਸਿੰਘ ਖਹਿਰਾ ਅਤੇ ਜਸਵੀਰ ਸਿੰਘ ਵਜੀਦਪੁਰ ਆਦਿ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਸ਼ੇਰਾਂ ਵਾਲੇ ਗੇਟ ਵਿਖੇ ਨਰਿੰਦਰ ਲਾਲੀ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਸਮਾਜ ਸੇਵਾ ਅਤੇ ਲੋੜਵੰਦਾਂ ਦੀ ਸਹਾ... ਅਗਲੀ ਖ਼ਬਰ ਭਾਜਪਾ ਦੇ ਸਨਮਾਨ ਸਮਾਰੋਹ ਨੇ ਲਾਇਆ ਰਾਜਨੀਤਕ ਪਾਰਟੀਆਂ ਦੇ ਵੋਟ ਬੈਂਕ ਨੂੰ ਸੰਨ੍ਹ
Ad Position 24