16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਕਬਾੜ ਦੀ ਦੁਕਾਨ ਨੂੰ ਅਚਾਨਕ ਅੱਗ ਲੱਗਣ ਕਾਰਨ ਵੱਡਾ ਨੁਕਸਾਨ ਪੇਂਟ ਤੇ ਇਕ ਹੋਰ ਦੁਕਾਨਦਾਰ ਵੀ ਮੰਦਭਗੀ ਘਟਨਾ ਤੋਂ ਹੋਇਆ ਪ੍ਰਭਾਵਿਤ

ਭੁੱਨਰਹੇੜੀ, 16 ਨਵੰਬਰ (ਧਨਵੰਤ ਸਿੰਘ)-ਕਸਬਾ ਭੁੱਨਰਹੇੜੀ ਵਿਖੇ ਅੱਜ ਮਨਮੋਹਨ ਸਿੰਘ ਮੋਣੀ ਕਬਾੜੀਏ ਦੀ ਦੁਕਾਨ ਨੂੰ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਨੇ ਨਾਲ ਲੱਗਦੀਆਂ ਦੋ ਹੋਰ ਦੁਕਾਨਾਂ ਨੂੰ ਵੀ ਆਪਣੀ ਲਪੇਟ ਵਿਚ ਲੈਂਦਿਆਂ ਨੁਕਸਾਨ ਪਹੁੰਚਾਇਆ।

Ad Position 21
No active advertisement
ਭੁੱਨਰਹੇੜੀ ਬਾਜ਼ਾਰ ਅੰਦਰ ਦੁਕਾਨਾਂ ਨੂੰ ਲੱਗੀ ਅੱਗ ਦਾ ਦ੍ਰਿਸ਼। ਤਸਵੀਰ : ਧਨਵੰਤ ਸਿੰਘ 17-11-2026
ਭੁੱਨਰਹੇੜੀ, 16 ਨਵੰਬਰ (ਧਨਵੰਤ ਸਿੰਘ)-ਕਸਬਾ ਭੁੱਨਰਹੇੜੀ ਵਿਖੇ ਅੱਜ ਮਨਮੋਹਨ ਸਿੰਘ ਮੋਣੀ ਕਬਾੜੀਏ ਦੀ ਦੁਕਾਨ ਨੂੰ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਨੇ ਨਾਲ ਲੱਗਦੀਆਂ ਦੋ ਹੋਰ ਦੁਕਾਨਾਂ ਨੂੰ ਵੀ ਆਪਣੀ ਲਪੇਟ ਵਿਚ ਲੈਂਦਿਆਂ ਨੁਕਸਾਨ ਪਹੁੰਚਾਇਆ। ਮੁੱਢਲੀ ਜਾਣਕਾਰੀ ਅਨੁਸਾਰ ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਹੋਣਾ ਦੱਸਿਆ ਜਾ ਰਿਹਾ ਹੈ, ਹਾਲਾਂਕਿ ਇਸ ਦੀ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ। ਛੇ-ਸੱਤ ਦਹਾਕਿਆਂ ਤੋਂ ਕਬਾੜ ਦਾ ਕਾਰੋਬਾਰ ਕਰ ਰਹੇ ਮਨਮੋਹਨ ਸਿੰਘ ਮੋਣੀ ਦੀ ਦੁਕਾਨ ਵਿਚ ਅਚਾਨਕ ਸਵੇਰੇ ਸਵੇਰੇ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਦੁਕਾਨ ਅੰਦਰ ਪਿਆ ਕਬਾੜ ਤੇ ਹੋਰ ਸਾਮਾਨ ਅੱਗ ਦੀ ਲਪੇਟ ਵਿਚ ਆ ਗਿਆ। ਅੱਗ ਦੀਆਂ ਉੱਚੀਆਂ ਲਪਟਾਂ ਅਤੇ ਧੂੰਏਂ ਕਾਰਨ ਇਲਾਕੇ ਵਿਚ ਹਫੜਾ-ਦਫੜੀ ਮਚ ਗਈ। ਅੱਗ ਨੇੜਲੀਆਂ ਦੁਕਾਨਾਂ ਤੱਕ ਵੀ ਫੈਲ ਗਈ, ਜਿਸ ਕਾਰਨ ਸੁਰਜੀਤ ਸਹੋਤਾ ਦੀ ਪੇਂਟ ਅਤੇ ਸਪੇਅਰ ਪਾਰਟਸ ਦੀ ਦੁਕਾਨ ਨੂੰ ਵੀ ਨੁਕਸਾਨ ਪਹੁੰਚਿਆ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਅੱਗ ’ਤੇ ਕਾਬੂ ਪਾ ਲਿਆ ਗਿਆ। ਹਾਲਾਂਕਿ ਅੱਗ ਬੁਝਾਉਣ ਲਈ ਲਗਾਤਾਰ ਯਤਨ ਕੀਤੇ ਗਏ ਪਰ ਕਬਾੜ ਦੀ ਦੁਕਾਨ ਵਿਚ ਪਿਆ ਵੱਡੀ ਮਾਤਰਾ ਵਿਚ ਸਾਮਾਨ ਸੜ ਕੇ ਸੁਆਹ ਹੋ ਗਿਆ ਅਤੇ ਨਾਲ ਲੱਗਦੀਆਂ ਦੋ ਹੋਰ ਦੁਕਾਨਾਂ ਦਾ ਵੀ ਨੁਕਸਾਨ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਚੌਕੀ ਭੁੱਨਰਹੇੜੀ ਦੀ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਹਲਕਾ ਸਨੌਰ ਤੋਂ ਰਵਾਨਾ ਹੋਵੇਗਾ ਰਿਕਾਰਡ ਤੋੜ ਕਾਫ਼ਲਾ : ਰਣਜੋਧ ਸਿੰਘ ਹਡਾਣਾ ਅਗਲੀ ਖ਼ਬਰ ਮਿਸ਼ਨ ਰਫ਼ਤਾਰ ਤਹਿਤ ਜ਼ਿਲ੍ਹਾ ਪੱਧਰੀ ਡਿਜੀਟਲ ਇਨੋਵੇਸ਼ਨ ਫੇਅਰ ਕੱਲ੍ਹ
Ad Position 24