ਕਾਂਗਰਸੀ ਆਗੂ ਨਛੱਤਰ ਸਿੰਘ ਅਰਾਈਂਮਾਜਰਾ ਨੇ ਹਲਕਾ ਸ਼ੁਤਰਾਣਾ ਦੀਆਂ 218 ਐਸ ਸੀ ਬੂਥ ਕਮੇਟੀਆਂ ਦੀਆਂ ਲਿਸਟਾਂ ਸੌਂਪਆਂ ਚੇਅਰਮੈਨ ਗੁਰਪ੍ਰੀਤ ਸਿੰਘ ਲੱਖੀ ਨੂੰ
ਪਾਤੜਾਂ, 16 ਨਵੰਬਰ (ਗੁਰਇਕਬਾਲ ਸਿੰਘ ਖਾਲਸਾ)-ਕਾਂਗਰਸ ਪਾਰਟੀ ਦੇ ਐਸੀ ਸੈੱਲ ਦੇ ਸੂਬਾ ਕੋਆਰਡੀਨੇਟਰ ਅਤੇ ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਨਛੱਤਰ ਸਿੰਘ ਅਰਾਈੰਮਾਜਰਾ ਵਲੋਂ ਪੰਜਾਬ ਕਾਂਗਰਸ ਐਸ. ਸੀ.
ਪਾਤੜਾਂ, 16 ਨਵੰਬਰ (ਗੁਰਇਕਬਾਲ ਸਿੰਘ ਖਾਲਸਾ)-ਕਾਂਗਰਸ ਪਾਰਟੀ ਦੇ ਐਸੀ ਸੈੱਲ ਦੇ ਸੂਬਾ ਕੋਆਰਡੀਨੇਟਰ ਅਤੇ ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਨਛੱਤਰ ਸਿੰਘ ਅਰਾਈੰਮਾਜਰਾ ਵਲੋਂ ਪੰਜਾਬ ਕਾਂਗਰਸ ਐਸ.ਸੀ. ਸੈਲ ਪੰਜਾਬ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਖੀ ਪੱਖੋਕੇ ਨੂੰ ਹਲਕਾ ਸ਼ੁਤਰਾਣਾ ਦੀਆਂ 218 ਐੱਸ.ਸੀ. ਸੈੱਲ ਬੂਥ ਕਮੇਟੀਆਂ ਦੀਆਂ ਲਿਸਟਾਂ ਸੌਂਪੀਆਂ ਗਈਆਂ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਛੱਤਰ ਸਿੰਘ ਅਰਾਈੰਮਾਜਰਾ ਨੇ ਦੱਸਿਆ ਕਿ ਕਾਂਗਰਸ ਪਾਰਟੀ ਲਈ ਬੂਥ ਪੱਧਰ ਤੇ ਸਖਤ ਮਿਹਨਤ ਕਰਨ ਵਾਲੇ ਹਰ ਬੂਥ ਤੇ ਪੰਜ ਮੈਂਬਰੀ ਕਮੇਟੀਅਆਂ ਬਣਾਈਆਂ ਗਈਆਂ ਹਨ ਜਿਨਾਂ ਵੱਲੋਂ ਕਾਂਗਰਸ ਪਾਰਟੀ ਨੂੰ ਹਲਕਾ ਸ਼ੁਤਰਾਣਾ ਅੰਦਰ ਬੂਥ ਪੱਧਰ ਉੱਤੇ ਹੋਰ ਮਜਬੂਤ ਕਰਨ ਲਈ ਸਖਤ ਮਿਹਨਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਹਨਾਂ ਵਲੋਂ ਐਸਸੀ ਸੈੱਲ ਦੇ ਹਲਕਾ ਸ਼ਤਰਾਨਾ ਦੇ ਕੋਆਰਡੀਨੇਟਰ ਅਮਨਦੀਪ ਸਿੰਘ ਸਾਹੋਕੇ ਨਾਲ ਇਹ ਬੂਥ ਕਮੇਟੀਆਂ ਦੀਆਂ ਲਿਸਟਾਂ ਸੂਬਾ ਪ੍ਰਧਾਨ ਨੂੰ ਸੌਂਪੀਆਂ ਗਈਆਂ ਹਨ। ਅਰਾਈਂਮਜਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਹਲਕਾ ਸ਼ੁਦਰਣਾ ਅੰਦਰ ਹੋਰ ਮਜਬੂਤ ਕਰਨ ਲਈ ਦਿਨ ਰਾਤ ਸਖਤ ਮਿਹਨਤ ਕੀਤੀ ਜਾਵੇਗੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਨੂੰ ਵੱਡੀ ਲੀਡ ਨਾਲ ਜਿੱਤ ਹਾਸਿਲ ਕਰਵਾਈ ਜਾਵੇਗੀ। ਇਸ ਮੌਕੇ ਇਹਨਾਂ ਨਾਲ ਕੌਂਸਲਰ ਕ੍ਰਿਸ਼ਨ ਸਿੰਘ ਸਮੇਤ ਵੱਖ-ਵੱਖ ਕਾਂਗਰਸੀ ਵਰਕਰ ਹਾਜ਼ਰ ਸਨ।