16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸ੍ਰੀ ਸਨਾਤਨ ਧਰਮ ਟਰੱਸਟ ਵਲੋਂ 3 ਤੋਂ 9 ਦਸੰਬਰ ਤੱਕ ਨਵੀਂ ਅਨਾਜ ਮੰਡੀ ਵਿਖੇ ਕਰਵਾਇਆ ਜਾਵੇਗਾ ਵਿਸ਼ਾਲ ਧਾਰਮਿਕ ਸਮਾਗਮ

ਪਟਿਆਲਾ, 16 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਸ਼ਹਿਰ ਵਿੱਚ ਧਰਮ, ਭਗਤੀ ਅਤੇ ਸਨਾਤਨ ਸੰਸਕ੍ਰਿਤੀ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ਸ੍ਰੀ ਸਨਾਤਨ ਧਰਮ ਟਰੱਸਟ ਵਲੋਂ 3 ਦਸੰਬਰ ਤੋਂ 9 ਦਸੰਬਰ ਤੱਕ ਸਰਹਿੰਦ ਰੋਡ ਸਥਿਤ ਨਵੀਂ ਅਨਾਜ ਮੰਡੀ ਵਿਖੇ ਸ੍ਰੀਮਦ ਭਾਗਵਤ ਕਥਾ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਕਰਵਾਈ ਜਾ ਰਹੀ ਹੈ। ਇਸ ਵਿਸ਼ਾਲ ਧਾਰਮਿਕ ਸਮਾਗਮ ਦੌਰਾਨ ਪਟਿਆਲਾ ਵਿਖੇ ਪਹਿਲੀ ਵਾਰ ਵਿਸ਼ਵ ਪ੍ਰਸਿੱਧ ਸਨਾਤਨ ਪ੍ਰਚਾਰਕ ਜਯਾ ਕਿਸ਼ੋਰੀ ਆਪਣੇ ਮੁਖਾਰਬਿੰਦ ਤੋਂ ਕਥਾ ਦਾ ਗੁਣਗਾਨ ਕਰਨਗੇ।

Ad Position 21
No active advertisement
ਅਜੀਤ ਡੈਸਕ 17-11-2026
ਪਟਿਆਲਾ, 16 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਸ਼ਹਿਰ ਵਿੱਚ ਧਰਮ, ਭਗਤੀ ਅਤੇ ਸਨਾਤਨ ਸੰਸਕ੍ਰਿਤੀ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ਸ੍ਰੀ ਸਨਾਤਨ ਧਰਮ ਟਰੱਸਟ ਵਲੋਂ 3 ਦਸੰਬਰ ਤੋਂ 9 ਦਸੰਬਰ ਤੱਕ ਸਰਹਿੰਦ ਰੋਡ ਸਥਿਤ ਨਵੀਂ ਅਨਾਜ ਮੰਡੀ ਵਿਖੇ ਸ੍ਰੀਮਦ ਭਾਗਵਤ ਕਥਾ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਕਰਵਾਈ ਜਾ ਰਹੀ ਹੈ। ਇਸ ਵਿਸ਼ਾਲ ਧਾਰਮਿਕ ਸਮਾਗਮ ਦੌਰਾਨ ਪਟਿਆਲਾ ਵਿਖੇ ਪਹਿਲੀ ਵਾਰ ਵਿਸ਼ਵ ਪ੍ਰਸਿੱਧ ਸਨਾਤਨ ਪ੍ਰਚਾਰਕ ਜਯਾ ਕਿਸ਼ੋਰੀ ਆਪਣੇ ਮੁਖਾਰਬਿੰਦ ਤੋਂ ਕਥਾ ਦਾ ਗੁਣਗਾਨ ਕਰਨਗੇ। ਇਸ ਸਮਾਗਮ ਦੀਆਂ ਤਿਆਰੀਆਂ ਅਤੇ ਰੂਪ-ਰੇਖਾ ਨੂੰ ਅੰਤਿਮ ਰੂਪ ਦੇਣ ਲਈ ਟਰੱਸਟ ਦੇ ਅਹੁਦੇਦਾਰਾਂ ਦੀ ਇੱਕ ਅਹਿਮ ਬੈਠਕ ਹੋਈ। ਇਸ ਮੀਟਿੰਗ ਵਿੱਚ ਰਿਚੀ ਡਕਾਲਾ, ਰਾਮ ਡਕਾਲਾ, ਦਿਨੇਸ਼ ਅਗਰਵਾਲ, ਮਹੇਸ਼ ਗੁਪਤਾ, ਸੁਮਿਤ ਗੋਇਲ, ਧਰਮਪਾਲ ਬਾਂਸਲ, ਰਾਜਨ ਸਿੰਗਲਾ ਅਤੇ ਹਿਤੇਸ਼ ਸਿੰਗਲਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਆਗੂਆਂ ਨੇ ਦੱਸਿਆ ਕਿ ਭਗਵਾਨ ਕ੍ਰਿਸ਼ਨ ਦੀ ਅਪਾਰ ਕ੍ਰਿਪਾ ਸਦਕਾ ਉਲੀਕਿਆ ਗਿਆ ਇਹ ਸਮਾਗਮ ਸਮਾਜ ਵਿਚ ਧਾਰਮਿਕ ਕਦਰਾਂ-ਕੀਮਤਾਂ, ਸੰਸਕਾਰਾਂ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਇੱਕ ਨਿਮਾਣਾ ਯਤਨ ਹੈ। ਟਰੱਸਟੀਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਅੱਗੇ ਅਰਦਾਸ ਕੀਤੀ ਕਿ ਇਹ ਪਾਵਨ ਕਾਰਜ ਨਿਰਵਿਘਨ ਸੰਪੰਨ ਹੋਵੇ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਕਿ ਉਹ ਇਸ ਮਹਾਨ ਕਾਰਜ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਅਤੇ ਅੰਮ੍ਰਿਤਮਈ ਪ੍ਰਵਚਨ ਸੁਣ ਕੇ ਆਪਣਾ ਜੀਵਨ ਸਫ਼ਲਾ ਕਰਨ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ 26 ਨੂੰ ਮੋਗਾ ਵਿਖੇ ਹੋਵੇਗਾ ਇਤਿਹਾਸਕ ਇਕੱਠ : ਵਿਧਾਇਕ ਦੇਵ ਮਾਨ ਅਗਲੀ ਖ਼ਬਰ ਨਗਰ ਨਿਗਮ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਸਰਗਰਮੀਆਂ ਤੇਜ਼ ਕੀਤੀਆਂ : ਜਸਪਾਲ ਸਿੰਘ ਬਿੱਟੂ ਚੱਠਾ
Ad Position 24