ਮਹੰਤ ਪ੍ਰਤਾਪ ਦਾਸ ਦੀ ਅਗਵਾਈ ’ਚ 25ਵਾਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਪ 20 ਨੂੰ : ਯਾਦਵਿੰਦਰ ਸਿੰਘ ਯਾਦੂ
ਨਾਭਾ, 16 ਨਵੰਬਰ (ਜਗਨਾਰ ਸਿੰਘ ਦੁਲੱਦੀ)-ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਖਾੜਾ ਘਮੰਡਾ ਦਾਸ ਬੇਰੀ ਵਾਲਾ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ 25ਵਾਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਸਥਾਨਕ ਪਟਿਆਲਾ ਗੇਟ ਸਥਿਤ ਅਗਰਵਾਲ ਸਭਾ ਵਿਖੇ 20 ਨਵੰਬਰ ਦਿਨ ਸ਼ੁਕਰਵਾਰ ਨੂੰ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਮੁੱਖ ਪ੍ਰਬੰਧ ਮਹੰਤ ਪ੍ਰਤਾਪ ਦਾਸ ਗੱਦੀਨਸ਼ੀਨ ਅਖਾੜਾ ਘਮੰਡਾ ਦਾਸ, ਖਜ਼ਾਨਚੀ ਪ੍ਰਾਚੀਨ ਉਦਾਸੀਨ ਮਹਾਮੰਡਲ ਪੰਜਾਬ ਅਤੇ ਕੌਂਸਲਰ ਯਾਦਵਿੰਦਰ ਸਿੰਘ ਯਾਦੂ ਨੇ ਦੱਸਿਆ ਕਿ ਇਹ ਕੈਂਪ ਮਨੁੱਖਤਾ ਦੀ ਸੇਵਾ ਅਤੇ ਲੋੜਵੰਦ ਲੋਕਾਂ ਨੂੰ ਅੱਖਾਂ ਦੀਆਂ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਉਦੇਸ਼ ਨਾਲ ਲਗਾਇਆ ਜਾ ਰਿਹਾ ਹੈ।
ਕ
ਕੈਂਪ ਸੰਬੰਧੀ ਜਾਣਕਾਰੀ ਦਿੰਦੇ ਹੋਏ ਮਹੰਤ ਪ੍ਰਤਾਪ ਦਾਸ ਅਤੇ ਕੌਂਸਲਰ ਯਾਦੂ
17-11-2026
ਨਾਭਾ, 16 ਨਵੰਬਰ (ਜਗਨਾਰ ਸਿੰਘ ਦੁਲੱਦੀ)-ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਖਾੜਾ ਘਮੰਡਾ ਦਾਸ ਬੇਰੀ ਵਾਲਾ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ 25ਵਾਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਸਥਾਨਕ ਪਟਿਆਲਾ ਗੇਟ ਸਥਿਤ ਅਗਰਵਾਲ ਸਭਾ ਵਿਖੇ 20 ਨਵੰਬਰ ਦਿਨ ਸ਼ੁਕਰਵਾਰ ਨੂੰ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਮੁੱਖ ਪ੍ਰਬੰਧ ਮਹੰਤ ਪ੍ਰਤਾਪ ਦਾਸ ਗੱਦੀਨਸ਼ੀਨ ਅਖਾੜਾ ਘਮੰਡਾ ਦਾਸ, ਖਜ਼ਾਨਚੀ ਪ੍ਰਾਚੀਨ ਉਦਾਸੀਨ ਮਹਾਮੰਡਲ ਪੰਜਾਬ ਅਤੇ ਕੌਂਸਲਰ ਯਾਦਵਿੰਦਰ ਸਿੰਘ ਯਾਦੂ ਨੇ ਦੱਸਿਆ ਕਿ ਇਹ ਕੈਂਪ ਮਨੁੱਖਤਾ ਦੀ ਸੇਵਾ ਅਤੇ ਲੋੜਵੰਦ ਲੋਕਾਂ ਨੂੰ ਅੱਖਾਂ ਦੀਆਂ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਉਦੇਸ਼ ਨਾਲ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨ ਦੇ ਨਾਲ-ਨਾਲ ਲੋੜ ਅਨੁਸਾਰ ਮੁਫ਼ਤ ਆਪ੍ਰੇਸ਼ਨ ਕੀਤੇ ਜਾਣਗੇ ਅਤੇ ਆਪ੍ਰੇਸ਼ਨ ਦੌਰਾਨ ਲੈਂਜ਼ ਵੀ ਮੁਫ਼ਤ ਪਾਏ ਜਾਣਗੇ। ਇਸ ਤੋਂ ਇਲਾਵਾ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਅਤੇ ਦਵਾਈਆਂ ਵੀ ਮੁਹਈਆ ਕਰਵਾਈਆਂ ਜਾਣਗੀਆਂ। ਅਖੀਰ ’ਚ ਮਹੰਤ ਪ੍ਰਤਾਪ ਦਾਸ ਨੇ ਕਿਹਾ ਕਿ ਇਸ ਉਪਰਾਲੇ ਦਾ ਮੁੱਖ ਮਕਸਦ ਆਰਥਿਕ ਤੰਗੀ ਕਾਰਨ ਅੱਖਾਂ ਦਾ ਇਲਾਜ ਕਰਵਾਉਣ ਤੋਂ ਅਸਮਰੱਥ ਲੋਕਾਂ ਦੀ ਮਦਦ ਕਰਨਾ ਹੈ।