18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਢੁਡਿਆਲ ਖ਼ਾਲਸਾ ਸਕੂਲ ਦੇ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਵਲੋਂ ਵਿਦਿਆਰਥੀ ਜਸਕਰਨ ਸਿੰਘ ਕੀਤਾ ਸਨਮਾਨ

ਪਟਿਆਲਾ, 17 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਢੁਡਿਆਲ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਜਸਕਰਨ ਸਿੰਘ ਦਾ ਸਕੂਲ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 18-11-2026
ਪਟਿਆਲਾ, 17 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਢੁਡਿਆਲ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਜਸਕਰਨ ਸਿੰਘ ਦਾ ਸਕੂਲ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਜਸਕਰਨ ਸਿੰਘ ਜਮਾਤ ਬਾਰਵੀਂ ਦੇ ਵਿਦਿਆਰਥੀ ਨੇ ਪਿਛਲੇ ਦਿਨੀਂ ਸਕੂਲ ਸਟੇਟ ਪੱਧਰ ’ਤੇ ਗੁਰਦਾਸਪੁਰ ਵਿਖੇ ਹੋਈਆਂ ਖੇਡਾਂ ਜਿਮਨਾਸਟਿਕ ’ਚ ਸੋਨ ਤਗਮਾ ਜਿੱਤਿਆ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ, ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਜੀਤ ਸਿੰਘ ਸਾਹਨੀ ਅਤੇ ਸਮੂਹ ਸਟਾਫ ਗਗਨਪ੍ਰੀਤ ਕੌਰ, ਰਸ਼ਮੀਤ ਕੌਰ ਅਤੇ ਸੁਰਿੰਦਰ ਪਾਲ ਸਿੰਘ ਵਲੋਂ ਵਿਦਿਆਰਥੀ ਜਸਕਰਨ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਕੂਲ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਨੇ ਜਿਥੇ ਵਿਦਿਆਰਥੀ ਜਸਕਰਨ ਸਿੰਘ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪ੍ਰਮਾਤਮਾ ਕਰੇ ਇਹ ਵਿਦਿਆਰਥੀ ਦਿਨ ਦੁੱਗਣੀ ਰਾਤ ਚੌਗੁਣੀ ਤਰੱਕੀ ਕਰੇ।
Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਨਗਰ ਨਿਗਮ ਚੋਣਾਂ ਲਈ ਕਾਂਗਰਸ ਨੇ 30 ਉਮੀਦਵਾਰਾਂ ਦਾ ਕੀਤਾ ਐਲਾਨ ਅਗਲੀ ਖ਼ਬਰ ਸ੍ਰੀ ਸ਼ਿਆਮ ਜਨਮ ਉਤਸਵ ਦੀਆਂ ਤਿਆਰੀਆਂ ਮੁਕੰਮਲ 20 ਨਵੰਬਰ ਨੂੰ ਦੁਪਹਿਰ 3 ਵਜੇ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ ਯਾਤਰਾ
Ad Position 24