18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਚੰਡੀਗੜ੍ਹ ਮਾਰਕਾ ਸ਼ਰਾਬ ਦੀਆਂ ਸੌ ਪੇਟੀਆਂ ਬਰਾਮਦ

ਰਾਜਪੁਰਾ, 17 ਨਵੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਚੰਡੀਗੜ੍ਹ ਮਾਰਕਾ ਸ਼ਰਾਬ ਦੀਆਂ ਸੌ ਪੇਟੀਆਂ ਜਿਨ੍ਹਾਂ ’ਚ 4800 ਪਊਏ ਸਨ, ਬਰਾਮਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਥਾਣੇਦਾਰ ਸਤਨਾਮ ਸਿੰਘ ਸਮੇਤ ਪੁਲਿਸ ਪਾਰਟੀ ਗਗਨ ਚੌਂਕ ਨੇੜੇ ਹਾਜ਼ਰ ਸੀ, ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਨੇ ਜਾਣਕਾਰੀ ਦਿੱਤੀ ਕਿ ਇਕ ਵਿਅਕਤੀ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਲਿਆ ਕੇ ਮਹਿੰਗੇ ਭਾਅ ਵੇਚਣ ਦਾ ਆਦੀ ਹੈ।

Ad Position 21
No active advertisement
ਅਜੀਤ ਡੈਸਕ 18-11-2026
ਰਾਜਪੁਰਾ, 17 ਨਵੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਚੰਡੀਗੜ੍ਹ ਮਾਰਕਾ ਸ਼ਰਾਬ ਦੀਆਂ ਸੌ ਪੇਟੀਆਂ ਜਿਨ੍ਹਾਂ ’ਚ 4800 ਪਊਏ ਸਨ, ਬਰਾਮਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਥਾਣੇਦਾਰ ਸਤਨਾਮ ਸਿੰਘ ਸਮੇਤ ਪੁਲਿਸ ਪਾਰਟੀ ਗਗਨ ਚੌਂਕ ਨੇੜੇ ਹਾਜ਼ਰ ਸੀ, ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਨੇ ਜਾਣਕਾਰੀ ਦਿੱਤੀ ਕਿ ਇਕ ਵਿਅਕਤੀ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਲਿਆ ਕੇ ਮਹਿੰਗੇ ਭਾਅ ਵੇਚਣ ਦਾ ਆਦੀ ਹੈ। ਇਸ ਲਈ ਉਹ ਅੱਜ ਵੀ ਚੰਡੀਗੜ੍ਹ ਤੋਂ ਗੱਡੀ ਵਿਚ ਸ਼ਰਾਬ ਲੈ ਕੇ ਆ ਰਿਹਾ ਹੈ। ਇਸ ’ਤੇ ਪੁਲਿਸ ਨੇ ਨਾਕਾਬੰਦੀ ਕਰਕੇ ਜਦੋਂ ਗੱਡੀ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਪੁਲਿਸ ਨੂੰ ਸੌ ਪੇਟੀਆਂ ਸ਼ੌਕੀਨ ਸੰਤਰਾ ਜਿਹੜੇ ਕਿ 4800 ਪਊਏ ਬਰਾਬਦ ਕੀਤੇ ਹਨ। ਪੁਲਿਸ ਨੇ ਇਸ ਸੰਬੰਧੀ ਸੁਨੀਲ ਵਾਸੀ ਮਕਰਾਣਾ ਹਰਿਆਣਾ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ ਟੈਗੋਰ ਸਕੂਲ ਦੇ ਖਿਡਾਰੀਆਂ ਨੇ ਚਮਕਾਇਆ ਨਾਂਅ ਅਗਲੀ ਖ਼ਬਰ ਪਟਿਆਲਾ ਨਗਰ ਨਿਗਮ ਚੋਣਾਂ ਲਈ ਕਾਂਗਰਸ ਨੇ 30 ਉਮੀਦਵਾਰਾਂ ਦਾ ਕੀਤਾ ਐਲਾਨ
Ad Position 24