ਖੇਡਾਂ ਵਤਨ ਪੰਜਾਬ ਦੀਆਂ ’ਚ ਟੈਗੋਰ ਸਕੂਲ ਦੇ ਖਿਡਾਰੀਆਂ ਨੇ ਚਮਕਾਇਆ ਨਾਂਅ
ਦੇਵੀਗੜ੍ਹ, 17 ਨਵੰਬਰ (ਰਾਜਿੰਦਰ ਸਿੰਘ ਮੌਜੀ)-ਟੈਗੋਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਅਕਬਰਪੁਰ ਦੇ ਤਿੰਨ ਹੋਣਹਾਰ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਸਟੇਟ ਲੈਵਲ ਹੈਂਡਬਾਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਤਗਮੇ ਜਿੱਤ ਕੇ ਸਕੂਲ, ਆਪਣੇ ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਵਿਚ ਅੱਠਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਕਾਰਤਿਕ ਨੇ ਅੰਡਰ-17 ਵਰਗ ਵਿਚ ਸੋਨੇ ਦਾ ਤਗਮਾ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ।
ਦੇਵੀਗੜ੍ਹ, 17 ਨਵੰਬਰ (ਰਾਜਿੰਦਰ ਸਿੰਘ ਮੌਜੀ)-ਟੈਗੋਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਅਕਬਰਪੁਰ ਦੇ ਤਿੰਨ ਹੋਣਹਾਰ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਸਟੇਟ ਲੈਵਲ ਹੈਂਡਬਾਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਤਗਮੇ ਜਿੱਤ ਕੇ ਸਕੂਲ, ਆਪਣੇ ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਵਿਚ ਅੱਠਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਕਾਰਤਿਕ ਨੇ ਅੰਡਰ-17 ਵਰਗ ਵਿਚ ਸੋਨੇ ਦਾ ਤਗਮਾ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਸੱਤਵੀਂ ਜਮਾਤ ਦੇ ਵਿਦਿਆਰਥੀ ਲਵਪ੍ਰੀਤ ਗਿਰੀ ਨੇ ਅੰਡਰ-14 ਵਰਗ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਉੱਥੇ ਹੀ ਬਾਰ੍ਹਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਪਰੀ ਨੇ ਅੰਡਰ-21 ਵਰਗ ਵਿਚ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਦੀਆਂ ਪ੍ਰਾਪਤੀਆਂ ਵਿਚ ਇਕ ਹੋਰ ਸੁਨਹਿਰੀ ਅਧਿਆਇ ਜੋੜ ਦਿੱਤਾ। ਤਿੰਨਾਂ ਵਿਦਿਆਰਥੀਆਂ ਦੀ ਇਹ ਸਫ਼ਲਤਾ ਉਨ੍ਹਾਂ ਦੀ ਸਖ਼ਤ ਮਿਹਨਤ, ਅਟੁੱਟ ਲਗਨ, ਅਨੁਸ਼ਾਸਨ, ਦ੍ਰਿੜ੍ਹ ਇਰਾਦੇ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਨਤੀਜਾ ਹੈ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੌਰਵ ਗੁਲਾਟੀ, ਪ੍ਰੈਜ਼ੀਡੈਂਟ ਸਲੋਨੀ ਗੁਲਾਟੀ, ਮੈਨੇਜਰ ਡਾ. ਸੁਸ਼ੀਲ ਮਿਸ਼ਰਾ ਅਤੇ ਪ੍ਰਿੰਸੀਪਲ ਡਾ. ਮੀਨਾਕਸ਼ੀ ਸੂਦ ਨੇ ਤਿੰਨਾਂ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਇਹ ਪ੍ਰਾਪਤੀਆਂ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਦਾ ਨਤੀਜਾ ਹਨ। ਸਕੂਲ ਦਾ ਮਕਸਦ ਸਿਰਫ਼ ਬੱਚਿਆਂ ਨੂੰ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਉਨ੍ਹਾਂ ਦੀਆਂ ਛੁਪੀਆਂ ਪ੍ਰਤਿਭਾਵਾਂ ਨੂੰ ਨਿਖਾਰ ਕੇ ਉਨ੍ਹਾਂ ਨੂੰ ਹਰ ਖੇਤਰ ਵਿਚ ਸਫ਼ਲ ਬਣਾਉਣਾ ਵੀ ਹੈ। ਇਸ ਮੌਕੇ ਸਕੂਲ ਦੇ ਹੈਂਡਬਾਲ ਕੋਚ ਲਤੀਫ ਮੁਹੰਮਦ ਦੀ’ਤੇ ਸ਼ਲਾਘਾ ਕੀਤੀ ਗਈ, ਜਿਨ੍ਹਾਂ ਦੀ ਮਿਹਨਤ, ਸਹੀ ਸਿਖਲਾਈ ਅਤੇ ਯੋਗ ਮਾਰਗਦਰਸ਼ਨ ਸਦਕਾ ਵਿਦਿਆਰਥੀਆਂ ਨੇ ਇਹ ਮੁਕਾਮ ਹਾਸਲ ਕੀਤਾ ਹੈ।