18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਏਡਿਡ ਕਾਲਜ ਅਧਿਆਪਕਾਂ ਵਲੋਂ ਜ਼ਿਲ੍ਹਾ ਪੱਧਰੀ ਰੋਸ ਧਰਨਾ, ਮੰਗਾਂ ਲਈ ਕੀਤੀ ਨਾਅਰੇਬਾਜ਼ੀ

ਪਟਿਆਲਾ, 17 ਨਵੰਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ (ਪੀ. ਸੀ.

Ad Position 21
No active advertisement
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਪਹਾੜਪੁਰ ਵਲੋਂ ਕਰਵਾਏ ਕਬੱਡੀ ਕੱਪ ਦੇ ਖਿਡਾਰੀਆਂ ਨਾਲ ਸਾਬਕਾ ਵਿਧਾਇਕ ਰਾਜਿੰਦਰ ਸਿੰਘ। ਅਜੀਤ ਤਸਵੀਰ 18-11-2026
ਪਟਿਆਲਾ, 17 ਨਵੰਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ (ਪੀ.ਸੀ.ਸੀ.ਟੀ.ਯੂ.) ਦੇ ਸੱਦੇ ’ਤੇ ਪੰਜਾਬ ਭਰ ਦੇ ਏਡਿਡ ਅਤੇ ਅਣਏਡਿਡ ਕਾਲਜਾਂ ਵਿਚ ਚੱਲ ਰਹੇ ਸੂਬਾ ਪੱਧਰੀ ਸੰਘਰਸ਼ ਤਹਿਤ ਖ਼ਾਲਸਾ ਕਾਲਜ ਪਟਿਆਲਾ ਵਿਖੇ ਪੰਜਾਬੀ ਯੂਨੀਵਰਸਿਟੀ ਨਾਲ ਸੰਬੰਧਿਤ ਪਟਿਆਲਾ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਏਡਿਡ ਕਾਲਜ ਅਧਿਆਪਕਾਂ ਵਲੋਂ ਜ਼ਿਲ੍ਹਾ ਪੱਧਰੀ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਵੱਖ-ਵੱਖ ਕਾਲਜਾਂ ਤੋਂ ਪਹੁੰਚੇ ਅਧਿਆਪਕਾਂ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਦੋਵਾਂ ਜ਼ਿਲ੍ਹਿਆਂ ਦੇ ਪ੍ਰਧਾਨ ਡਾ. ਹਰਜੀਤ ਸਿੰਘ ਨੇ ਸਰਕਾਰ ਦੇ ਉਦਾਸੀਨ ਰਵੱਈਏ ਦੀ ਨਿੰਦਾ ਕਰਦਿਆਂ ਕਿਹਾ ਕਿ ਏਡਿਡ ਕਾਲਜਾਂ ਦੀਆਂ ਹੱਕੀ ਮੰਗਾਂ ਲਗਾਤਾਰ ਅਣਗੌਲੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ 1,925 ਮਨਜ਼ੂਰਸ਼ੁਦਾ ਪੋਸਟਾਂ ਲਈ ਤਨਖ਼ਾਹ ਗ੍ਰਾਂਟ-ਇਨ-ਏਡ 75 ਫ਼ੀਸਦੀ ਤੋਂ ਵਧਾ ਕੇ ਪਹਿਲਾਂ ਵਾਂਗ 95 ਫ਼ੀਸਦੀ ਕੀਤੀ ਜਾਵੇ। ਇਸ ਦੇ ਨਾਲ ਹੀ ਅਣਏਡਿਡ ਅਤੇ ਸੈਲਫ਼ ਫਾਇਨਾਂਸਡ ਪੋਸਟਾਂ ਨੂੰ ਗ੍ਰਾਂਟ-ਇਨ-ਏਡ ਅਧੀਨ ਲਿਆ ਕੇ ਏਡਿਡ ਪੋਸਟਾਂ ਵਿਚ ਤਬਦੀਲ ਕੀਤਾ ਜਾਵੇ। ਯੂਨੀਅਨ ਦੇ ਖੇਤਰੀ ਸਕੱਤਰ ਡਾ. ਭਾਟੀਆ ਨੇ ਕਿਹਾ ਕਿ ਉੱਚ ਸਿੱਖਿਆ ਅਤੇ ਅਧਿਆਪਕਾਂ ਦੇ ਭਵਿੱਖ ਨਾਲ ਹੋ ਰਿਹਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮੰਗਾਂ ਅਣਗੌਲੀਆਂ ਕਰਨ ਕਾਰਨ ਅਧਿਆਪਕਾਂ ਨੂੰ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ 95 ਫ਼ੀਸਦੀ ਗ੍ਰਾਂਟ-ਇਨ-ਏਡ ਬਹਾਲ ਕਰਨ, ਸੱਤਵੇਂ ਤਨਖ਼ਾਹ ਕਮਿਸ਼ਨ ਦੇ ਬਕਾਏ ਜਾਰੀ ਕਰਨ ਅਤੇ ਹੋਰ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਬੁਲਾਰਿਆਂ ਨੇ ਮੰਗ ਕੀਤੀ ਕਿ 1 ਜਨਵਰੀ 2016 ਤੋਂ ਸੱਤਵੇਂ ਤਨਖ਼ਾਹ ਕਮਿਸ਼ਨ ਦੇ ਬਕਾਏ ਜਾਰੀ ਕੀਤੇ ਜਾਣ, ਸੀ.ਏ.ਐਸ. ਤਰੱਕੀਆਂ ਦੇ ਲਟਕਦੇ ਮਾਮਲੇ ਨਿਪਟਾਏ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਅਤੇ ਗ੍ਰੈਚੂਟੀ ਦੇ ਲਾਭ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਮੰਤਰੀਆਂ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਮੰਗ-ਪੱਤਰ ਦੇਣ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਹੋਈ। ਇਸ ਮੌਕੇ ਖ਼ਾਲਸਾ ਕਾਲਜ ਪਟਿਆਲਾ ਦੀ ਟੀਚਿੰਗ ਯੂਨੀਅਨ ਦੇ ਪ੍ਰਧਾਨ ਡਾ. ਗੁਰਸਰਨ ਸਿੰਘ ਗਿੱਲ, ਸਕੱਤਰ ਡਾ. ਦਵਿੰਦਰ ਸਿੰਘ ਅਤੇ ਖ਼ਜ਼ਾਨਚੀ ਡਾ. ਭਰਤ ਗੋਇਲ ਨੇ ਵੱਖ-ਵੱਖ ਕਾਲਜਾਂ ਤੋਂ ਪਹੁੰਚੇ ਅਧਿਆਪਕਾਂ ਦਾ ਸਾਂਝੇ ਤੌਰ ’ਤੇ ਧੰਨਵਾਦ ਕੀਤਾ। ਧਰਨੇ ਦੇ ਅੰਤ ਵਿਚ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਮੰਗਾਂ ਦਾ ਹੱਲ ਨਾ ਹੋਣ ’ਤੇ ਸੂਬਾ ਪੱਧਰ ’ਤੇ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਦੋਵਾਂ ਜ਼ਿਲ੍ਹਿਆਂ ਦੇ ਵੱਖ-ਵੱਖ ਕਾਲਜਾਂ ਤੋਂ ਵੱਡੀ ਗਿਣਤੀ ਵਿਚ ਯੂਨੀਅਨ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੱਤਾਧਾਰੀ ਧਿਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਪੂਰੇ ਕਰਨ ’ਚ ਨਾਕਾਮ ਰਹੀ-ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਗਲੀ ਖ਼ਬਰ ਪਿੰਡ ਪਹਾੜਪੁਰ ਵਿਖੇ 36ਵਾਂ ਕਬੱਡੀ ਕੱਪ ਕਰਵਾਇਆ
Ad Position 24