18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸੱਤਾਧਾਰੀ ਧਿਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਪੂਰੇ ਕਰਨ ’ਚ ਨਾਕਾਮ ਰਹੀ-ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ

ਸਨੌਰ, 16 ਨਵੰਬਰ (ਸੋਖਲ)-ਹਲਕਾ ਸਨੌਰ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਸਿਆਸੀ ਮਜ਼ਬੂਤੀ ਮਿਲੀ ਜਦੋਂ ਪਿੰਡ ਅਸਰਪੁਰ ਵਿਖੇ ਆਮ ਆਦਮੀ ਪਾਰਟੀ ਦੇ ਤਿੰਨ ਯੂਥ ਆਗੂਆਂ ਨੇ ਆਪਣੇ ਤਕਰੀਬਨ ਦੋ ਦਰਜਨ ਸਾਥੀਆਂ ਸਮੇਤ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰ ਲਈ। ਇਹ ਸਮਾਗਮ ਗੁਰਿੰਦਰ ਸਿੰਘ ਅਸਰਪੁਰ ਦੇ ਗ੍ਰਹਿ ਵਿਖੇ ਕਰਵਾਇਆ ਗਿਆ, ਜਿਸ ਵਿਚ ਪ੍ਰੋ.

Ad Position 21
No active advertisement
ਅਜੀਤ ਡੈਸਕ 18-11-2026
ਸਨੌਰ, 16 ਨਵੰਬਰ (ਸੋਖਲ)-ਹਲਕਾ ਸਨੌਰ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਸਿਆਸੀ ਮਜ਼ਬੂਤੀ ਮਿਲੀ ਜਦੋਂ ਪਿੰਡ ਅਸਰਪੁਰ ਵਿਖੇ ਆਮ ਆਦਮੀ ਪਾਰਟੀ ਦੇ ਤਿੰਨ ਯੂਥ ਆਗੂਆਂ ਨੇ ਆਪਣੇ ਤਕਰੀਬਨ ਦੋ ਦਰਜਨ ਸਾਥੀਆਂ ਸਮੇਤ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰ ਲਈ। ਇਹ ਸਮਾਗਮ ਗੁਰਿੰਦਰ ਸਿੰਘ ਅਸਰਪੁਰ ਦੇ ਗ੍ਰਹਿ ਵਿਖੇ ਕਰਵਾਇਆ ਗਿਆ, ਜਿਸ ਵਿਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹਲਕਾ ਇੰਚਾਰਜ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਗੁਰਪ੍ਰੀਤ ਸਿੰਘ, ਸਰਬਜੀਤ ਸਿੰਘ ਅਤੇ ਹਰਪ੍ਰੀਤ ਸਿੰਘ ਸੋਨੂੰ ਅਸਰਪੁਰ ਨੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਅਕਾਲੀ ਆਗੂਆਂ ਵਲੋਂ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਸੰਬੰਧੀ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਭਰਤੀ ਪ੍ਰੀਖਿਆਵਾਂ ਦੇ ਪੇਪਰ ਲੀਕ ਹੋਣ ਦੀਆਂ ਘਟਨਾਵਾਂ ਨੇ ਨੌਜਵਾਨਾਂ ਦੇ ਭਵਿੱਖ ਨੂੰ ਲੈ ਕੇ ਚਿੰਤਾ ਵਧਾਈ ਹੈ। ਇਸ ਤੋਂ ਇਲਾਵਾ ਪੀ.ਸੀ.ਐੱਸ. ਪ੍ਰੀਖਿਆ ਨੂੰ ਲੈ ਕੇ ਉੱਠ ਰਹੇ ਸਵਾਲ ਵੀ ਸਰਕਾਰ ਦੇ ਪਾਰਦਰਸ਼ੀ ਭਰਤੀ ਪ੍ਰਬੰਧਾਂ ਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਕਰਦੇ ਹਨ। ਹਲਕਾ ਇੰਚਾਰਜ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿਚ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰੀ ਖਰੀਦ ਬੰਦ ਹੋਣ ਕਾਰਨ ਕਿਸਾਨਾਂ ਦੀ ਫ਼ਸਲ ਮੰਡੀਆਂ ਵਿਚ ਰੁਲ ਰਹੀ ਹੈ। ਇਸ ਮੌਕੇ ਪਿੰਡ ਦੇ ਮੌਜੂਦਾ ਸਰਪੰਚ ਕ੍ਰਿਪਾਲ ਸਿੰਘ, ਸਾਬਕਾ ਸਰਪੰਚ ਪ੍ਰੇਮ ਸਿੰਘ, ਗੁਰਜੰਟ ਸਿੰਘ ਅਤੇ ਸੁਖਜੀਤ ਸਿੰਘ, ਦੇਸਰਾਜ, ਲਖਵਿੰਦਰ ਸਿੰਘ, ਸੁਰਿੰਦਰ ਸਿੰਘ , ਜਸਵੀਰ ਸਿੰਘ ਲਲੀਨਾ, ਹਾਕਮ ਸਿੰਘ ਕਰਤਾਰਪੁਰ, ਇਕਬਾਲ ਸਿੰਘ ਸਨੌਰ, ਸੁਖਬੀਰ ਸਿੰਘ ਪੰਚ, ਵਰਿੰਦਰ ਸਿੰਘ ਪੰਚ ਅਤੇ ਹਰਪ੍ਰੀਤ ਸਿੰਘ ਗੋਲੂ ਪੰਚ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 8 ਵੇਂ ਨਾਭਾ ਕਬੱਡੀ ਕੱਪ ਦੀ ਸਮਾਪਤੀ ਮੌਕੇ ਗਾਇਕ ਹਰਭਜਨ ਮਾਨ, ਹਰਜੀਤ ਹਰਮਨ, ਲਾਡੀ ਛਾਜਲਾ ਸਮੇਤ ਹੋਰ ਕਈ ਨਾਮੀ ਗਾਇਕਾਂ ਨ... ਅਗਲੀ ਖ਼ਬਰ ਏਡਿਡ ਕਾਲਜ ਅਧਿਆਪਕਾਂ ਵਲੋਂ ਜ਼ਿਲ੍ਹਾ ਪੱਧਰੀ ਰੋਸ ਧਰਨਾ, ਮੰਗਾਂ ਲਈ ਕੀਤੀ ਨਾਅਰੇਬਾਜ਼ੀ
Ad Position 24