ਕਰਨ ਸਿੰਘ ਡੀਟੀਓ ਨੇ ਪਾਤੜਾਂ ਵਿਖੇ ਛੱਠ ਪੂਜਾ ਸਮਾਗਮ ਵਿਚ ਕੀਤੀ ਸ਼ਮੂਲੀਅਤ
ਪਾਤੜਾਂ, 17 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਭਾਰਤ ਦਾ ਪ੍ਰਸਿੱਧ ਤਿਉਹਾਰ ਛੱਠ ਪੂਜਾ ਪਾਤੜਾਂ ਵਿਖੇ ਪੂਰੀ ਸ਼ਰਧਾ ਨਾਲ ਮਨਾਇਆ ਗਿਆ ਜਿਸ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਸ਼ੁਤਰਾਣਾ ਤੋਂ ਉਮੀਦਵਾਰ ਬੀਬੀ ਵਨਿੰਦਰ ਕੌਰ ਲੂੰਬਾ ਦੇ ਪਤੀ ਕਰਨ ਸਿੰਘ ਡੀਟੀਓ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਸਮਾਗਮ ਵਿਚ ਸ਼ਮੂਲੀਅਤ ਕਰਦਿਆਂ ਕਰਨ ਸਿੰਘ ਡੀਟੀਓ ਨੇ ਹਲਕੇ ਦੇ ਵਿਕਾਸ ਤੇ ਖੁਸ਼ਹਾਲੀ ਲਈ ਮਨੋਕਾਮਨਾ ਕਰਦਿਆ ਸ਼ਰਧਾਲੂਆਂ ਨੂੰ ਇਸ ਤਿਉਹਾਰ ਦੀਆਂ ਵਧਾਈਆਂ ਦਿੱਤੀਆ।
ਪਾਤੜਾਂ, 17 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਭਾਰਤ ਦਾ ਪ੍ਰਸਿੱਧ ਤਿਉਹਾਰ ਛੱਠ ਪੂਜਾ ਪਾਤੜਾਂ ਵਿਖੇ ਪੂਰੀ ਸ਼ਰਧਾ ਨਾਲ ਮਨਾਇਆ ਗਿਆ ਜਿਸ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਸ਼ੁਤਰਾਣਾ ਤੋਂ ਉਮੀਦਵਾਰ ਬੀਬੀ ਵਨਿੰਦਰ ਕੌਰ ਲੂੰਬਾ ਦੇ ਪਤੀ ਕਰਨ ਸਿੰਘ ਡੀਟੀਓ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਸਮਾਗਮ ਵਿਚ ਸ਼ਮੂਲੀਅਤ ਕਰਦਿਆਂ ਕਰਨ ਸਿੰਘ ਡੀਟੀਓ ਨੇ ਹਲਕੇ ਦੇ ਵਿਕਾਸ ਤੇ ਖੁਸ਼ਹਾਲੀ ਲਈ ਮਨੋਕਾਮਨਾ ਕਰਦਿਆ ਸ਼ਰਧਾਲੂਆਂ ਨੂੰ ਇਸ ਤਿਉਹਾਰ ਦੀਆਂ ਵਧਾਈਆਂ ਦਿੱਤੀਆ। ਇਸ ਮੌਕੇ ਉਨ੍ਹਾਂ ਹਾਜ਼ਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਛੱਠ ਪੂਜਾ ਦਾ ਪਵਿੱਤਰ ਤਿਉਹਾਰ ਪੂਰੇ ਦੇਸ਼ ਅੰਦਰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਤਿਉਹਾਰ ਮੌਕੇ ਸ਼ਰਧਾਲੂ ਸ਼ਮੂਲੀਅਤ ਕਰਕੇ ਸਮੁੱਚੇ ਦੇਸ਼ ਲਈ ਸੁੱਖ ਸ਼ਾਂਤੀ ਮੰਗਦੇ ਹਨ। ਸੰਗਤਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਮੁੱਚੀ ਆਮ ਆਦਮੀ ਪਾਰਟੀ ਅਤੇ ਲੂੰਬਾ ਪਰਿਵਾਰ ਉਨ੍ਹਾਂ ਨਾਲ ਹਰ ਸਮੇਂ ਹਾਜ਼ਰ ਹੈ। ਇਸ ਮੌਕੇ ਇੱਥੇ ਵੱਖ-ਵੱਖ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਲੋਕ ਹਾਜ਼ਰ ਸਨ ।