ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਪ੍ਰਕਾਸ਼ ਉਤਸਵ 20 ਨੂੰ ਮਨਾਇਆ ਜਾਵੇਗਾ
ਦੇਵੀਗੜ੍ਹ, 17 ਨਵੰਬਰ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਵਿਖੇ ਸਥਿਤ ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਭਗਤ ਬਾਬਾ ਨਾਮਦੇਵ ਜੀ ਦਾ ਪ੍ਰਕਾਸ਼ ਦਿਵਸ ਬਹੁਤ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਨਾਮਦੇਵ ਕਮੇਟੀ ਅੱਡਾ ਦੇਵੀਗੜ੍ਹ ਅਤੇ ਸਮੂਹ ਇਲਾਕਾ ਵਾਸੀਆਂ ਵਲੋਂ ਸੰਗਤਾਂ ਨੂੰ ਵੱਧ ਚੜ੍ਹ ਕੇ ਪਹੁੰਚਣ ਦੀ ਬੇਨਤੀ ਕੀਤੀ ਗਈ ਹੈ।
ਦੇਵੀਗੜ੍ਹ, 17 ਨਵੰਬਰ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਵਿਖੇ ਸਥਿਤ ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਭਗਤ ਬਾਬਾ ਨਾਮਦੇਵ ਜੀ ਦਾ ਪ੍ਰਕਾਸ਼ ਦਿਵਸ ਬਹੁਤ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਨਾਮਦੇਵ ਕਮੇਟੀ ਅੱਡਾ ਦੇਵੀਗੜ੍ਹ ਅਤੇ ਸਮੂਹ ਇਲਾਕਾ ਵਾਸੀਆਂ ਵਲੋਂ ਸੰਗਤਾਂ ਨੂੰ ਵੱਧ ਚੜ੍ਹ ਕੇ ਪਹੁੰਚਣ ਦੀ ਬੇਨਤੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਕੱਲ੍ਹ 18 ਨਵੰਬਰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਆਰੰਭ ਕੀਤੇ ਜਾਣਗੇ 19 ਨਵੰਬਰ ਵੀਰਵਾਰ ਸਵੇਰੇ 8 ਵਜੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸੇ ਤਰ੍ਹਾਂ 20 ਨਵੰਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਗਾਇਨ ਕੀਤੇ ਜਾਣਗੇ।