17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸ਼੍ਰੋਮਣੀ ਅਕਾਲੀ ਦਲ (ਬ) ਹੀ ਪੰਜਾਬੀਆਂ ਦੀ ਮਾਂ ਪਾਰਟੀ ਹੈ-ਬਿੱਲੂ, ਖੋਖ ਕਿਹਾ, ਪੰਜਾਬ ਵਾਸੀ ਸ਼੍ਰੋਅਦ ਦੀ ਸਰਕਾਰ ਬਣਾਉਣ ਲਈ ਉਤਾਵਲੇ

ਨਾਭਾ, 17 ਨਵੰਬਰ (ਜਗਨਾਰ ਸਿੰਘ ਦੁਲੱਦੀ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਹੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਅਸਲ ਹਿਤੈਸ਼ੀ ਅਤੇ ਪੰਜਾਬੀਆਂ ਦੀ ਮਾਂ ਪਾਰਟੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਚੇਅਰਮੈਨ ਗੁਰਦਿਆਲ ਇੰਦਰ ਸਿੰਘ ਬਿੱਲੂ ਅਤੇ ਯੂਥ ਆਗੂ ਜੱਸਾ ਖੋਖ ਨੇ ‘ਅਜੀਤ’ ਪ੍ਰਤੀਨਿਧ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਸਾਬਕਾ ਚੇਅਰਮੈਨ ਗੁਰਦਿਆਲ ਇੰਦਰ ਸਿੰਘ ਬਿੱਲੂ, ਯੂਥ ਆਗੂ ਜੱਸਾ ਖੋਖ 18-11-2026
ਨਾਭਾ, 17 ਨਵੰਬਰ (ਜਗਨਾਰ ਸਿੰਘ ਦੁਲੱਦੀ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਹੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਅਸਲ ਹਿਤੈਸ਼ੀ ਅਤੇ ਪੰਜਾਬੀਆਂ ਦੀ ਮਾਂ ਪਾਰਟੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਚੇਅਰਮੈਨ ਗੁਰਦਿਆਲ ਇੰਦਰ ਸਿੰਘ ਬਿੱਲੂ ਅਤੇ ਯੂਥ ਆਗੂ ਜੱਸਾ ਖੋਖ ਨੇ ‘ਅਜੀਤ’ ਪ੍ਰਤੀਨਿਧ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ। ਦੋਵੇਂ ਆਗੂਆਂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸੂਬੇ ਦੇ ਲੋਕ ਦਿਨੋ-ਦਿਨ ਵੱਡੀ ਗਿਣਤੀ ਵਿਚ ਪਾਰਟੀ ਨਾਲ ਜੁੜਦੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਾਸੀ ਸੂਬੇ ਵਿਚ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਪੰਜਾਬ ਦਾ ਅਸਲ ਵਿਕਾਸ ਹੋਇਆ ਸੀ ਅਤੇ ਹਰ ਵਰਗ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਗਈਆਂ ਸਨ, ਜਿਸ ਕਰਕੇ ਪੰਜਾਬ ਵਾਸੀ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਵਿਕਾਸ ਨੂੰ ਯਾਦ ਕਰਦੇ ਨਹੀਂ ਥੱਕਦੇ। ਸਾਬਕਾ ਚੇਅਰਮੈਨ ਬਿੱਲੂ ਅਤੇ ਖੋਖ ਨੇ ਕਿਹਾ ਕਿ ਰਿਜ਼ਰਵ ਹਲਕਾ ਨਾਭਾ ਸਮੇਤ ਪੂਰੇ ਪੰਜਾਬ ਵਿਚ ਪਾਰਟੀ ਦੇ ਹੱਕ ਵਿਚ ਹਵਾ ਚੱਲ ਰਹੀ ਹੈ ਜਿਸ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਵੱਡੀ ਜਿੱਤ ਦਰਜ ਕਰਕੇ ਸੱਤਾ ਵਿਚ ਆਵੇਗੀ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ 15 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ : ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਤੇ ਵਾਲੀਬਾਲ ਸਮੈਸ਼ਿੰਗ ਖੇਡਾਂ ਦਾ ਆਗਾਜ਼
Ad Position 24