ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੇਵਲ ਸਿੰਘ ਢਿੱਲੋਂ ਅਤੇ ਪਰਨੀਤ ਕੌਰ ਕਰਨਗੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ-ਸਤਪਾਲ ਪੂਨੀਆ
ਦੇਵੀਗੜ੍ਹ, 18 ਨਵੰਬਰ (ਰਾਜਿੰਦਰ ਸਿੰਘ ਮੌਜੀ)-ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵਲੋਂ ਸੂਬੇ ਵਿਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਪਾਰਟੀ ਵਲੋਂ 21 ਨਵੰਬਰ ਨੂੰ ਕਰਵਾਈ ਜਾ ਰਹੀ ‘ਫਤਹਿ ਰੈਲੀ’ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਇੰਚਾਰਜ ਸਤਪਾਲ ਸਿੰਘ ਪੂਨੀਆ ਪੂਰੀ ਤਰ੍ਹਾਂ ਪੱਬਾਂਭਾਰ ਨਜ਼ਰ ਆ ਰਹੇ ਹਨ।
ਦੇਵੀਗੜ੍ਹ, 18 ਨਵੰਬਰ (ਰਾਜਿੰਦਰ ਸਿੰਘ ਮੌਜੀ)-ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵਲੋਂ ਸੂਬੇ ਵਿਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਪਾਰਟੀ ਵਲੋਂ 21 ਨਵੰਬਰ ਨੂੰ ਕਰਵਾਈ ਜਾ ਰਹੀ ‘ਫਤਹਿ ਰੈਲੀ’ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਇੰਚਾਰਜ ਸਤਪਾਲ ਸਿੰਘ ਪੂਨੀਆ ਪੂਰੀ ਤਰ੍ਹਾਂ ਪੱਬਾਂਭਾਰ ਨਜ਼ਰ ਆ ਰਹੇ ਹਨ। ਪਾਰਟੀ ਆਗੂਆਂ ਅਨੁਸਾਰ, ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਪੂਨੀਆਂ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿਚ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਸਤਪਾਲ ਸਿੰਘ ਪੂਨੀਆ ਨੇ ਦੱਸਿਆ ਕਿ 21 ਨਵੰਬਰ ਨੂੰ ਹੋਣ ਵਾਲੀ ਇਸ ਫਤਹਿ ਰੈਲੀ ਵਿਚ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਸ਼ਿਰਕਤ ਕਰੇਗੀ। ਜਿਸ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਸੀਨੀਅਰ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਅਤੇ ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਨਗੇ। ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਹਲਕਾ ਇੰਚਾਰਜ ਸਤਪਾਲ ਸਿੰਘ ਪੂਨੀਆ ਨੇ ਕਿਹਾ ਕਿ 21 ਨਵੰਬਰ ਦੀ ‘ਫਤਹਿ ਰੈਲੀ’ ਇਤਿਹਾਸਕ ਹੋਵੇਗੀ ਅਤੇ ਇਸ ਵਿਚ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਲੋਕ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਰੈਲੀ ਲਈ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਪੂਨੀਆ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਗੁਆਂਢੀ ਸੂਬੇ ਹਰਿਆਣਾ ਵਿਚ ਭਾਜਪਾ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਲੋਕ ਵੀ ਹੁਣ ਬਦਲਾਅ ਦੇ ਰੌਂਅ ਵਿਚ ਹਨ।