18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪੰਜਾਬ ਦੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਦਾ ਮਜ਼ਬੂਤ ਹੋਣਾ ਜ਼ਰੂਰੀ-ਸੁਖਵੀਰ ਸਿੰਘ ਅਬਲੋਵਾਲ

ਪਟਿਆਲਾ, 18 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੀ ਰਾਜਨੀਤਕ, ਸਮਾਜਿਕ ਅਤੇ ਸਭਿਆਚਾਰਕ ਪਛਾਣ ਨੂੰ ਕਾਇਮ ਰੱਖਣ ਅਤੇ ਸੂਬੇ ਦੇ ਹੱਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਬੁਲੰਦ ਕਰਨ ਲਈ ਖੇਤਰੀ ਪਾਰਟੀਆਂ ਦੀ ਅਹਿਮ ਭੂਮਿਕਾ ਹੁੰਦੀ ਹੈ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ (ਬ) ਪੰਜਾਬ ਦੀ ਇਕ ਇਤਿਹਾਸਕ ਅਤੇ ਪ੍ਰਮੁੱਖ ਖੇਤਰੀ ਪਾਰਟੀ ਹੈ, ਜਿਸ ਦੀ ਮਜ਼ਬੂਤੀ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਬਹੁਤ ਜ਼ਰੂਰੀ ਹੈ।

Ad Position 21
No active advertisement
ਸੀਨੀਅਰ ਅਕਾਲੀ ਆਗੂ ਸੁਖਵੀਰ ਸਿੰਘ ਅਬਲੋਵਾਲ ਤੇ ਹੋਰ ਗੱਲਬਾਤ ਦੌਰਾਨ। ਅਜੀਤ ਤਸਵੀਰ 19-11-2026
ਪਟਿਆਲਾ, 18 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੀ ਰਾਜਨੀਤਕ, ਸਮਾਜਿਕ ਅਤੇ ਸਭਿਆਚਾਰਕ ਪਛਾਣ ਨੂੰ ਕਾਇਮ ਰੱਖਣ ਅਤੇ ਸੂਬੇ ਦੇ ਹੱਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਬੁਲੰਦ ਕਰਨ ਲਈ ਖੇਤਰੀ ਪਾਰਟੀਆਂ ਦੀ ਅਹਿਮ ਭੂਮਿਕਾ ਹੁੰਦੀ ਹੈ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ (ਬ) ਪੰਜਾਬ ਦੀ ਇਕ ਇਤਿਹਾਸਕ ਅਤੇ ਪ੍ਰਮੁੱਖ ਖੇਤਰੀ ਪਾਰਟੀ ਹੈ, ਜਿਸ ਦੀ ਮਜ਼ਬੂਤੀ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਬਹੁਤ ਜ਼ਰੂਰੀ ਹੈ।ਇਸ ਸੰਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਂਸਲਰ ਅਤੇ ਸੀਨੀਅਰ ਅਕਾਲੀ ਆਗੂ ਸੁਖਵੀਰ ਸਿੰਘ ਅਬਲੋਵਾਲ ਨੇ ਕਿਹਾ ਕਿ ਕਿਸੇ ਵੀ ਸੂਬੇ ਦੀ ਤਰੱਕੀ ਲਈ ਉਸ ਦੀ ਆਪਣੀ ਮਜ਼ਬੂਤ ਖੇਤਰੀ ਰਾਜਨੀਤਕ ਪਾਰਟੀ ਦਾ ਹੋਣਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਖੇਤਰੀ ਪਾਰਟੀਆਂ ਸੂਬੇ ਦੀਆਂ ਭਾਸ਼ਾਈ, ਸੱਭਿਆਚਾਰਕ, ਆਰਥਿਕ ਅਤੇ ਸਮਾਜਿਕ ਲੋੜਾਂ ਨੂੰ ਬਿਹਤਰ ਢੰਗ ਨਾਲ ਸਮਝਦੀਆਂ ਹਨ ਅਤੇ ਸੂਬੇ ਦੇ ਲੋਕਾਂ ਦੀ ਆਵਾਜ਼ ਨੂੰ ਕੌਮੀ ਪੱਧਰ ‘ਤੇ ਉਠਾਉਣ ਵਿਚ ਅਹਿਮ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਪੰਜਾਬ ਦੇ ਇਤਿਹਾਸ ਨਾਲ ਡੂੰਘੀ ਤਰ੍ਹਾਂ ਜੁੜਿਆ ਹੋਇਆ ਹੈ। ਸੁਖਵੀਰ ਸਿੰਘ ਅਬਲੋਵਾਲ ਨੇ ਕਿਹਾ ਕਿ ਅੱਜ ਪੰਜਾਬ ਬੇਰੁਜ਼ਗਾਰੀ, ਨਸ਼ਿਆਂ, ਨੌਜਵਾਨਾਂ ਦੇ ਵਿਦੇਸ਼ਾਂ ਵੱਲ ਪਰਵਾਸ, ਕਿਸਾਨੀ ਸੰਕਟ ਅਤੇ ਆਰਥਿਕ ਚੁਣੌਤੀਆਂ ਵਰਗੀਆਂ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਅਜਿਹੇ ਸਮੇਂ ਵਿਚ ਪੰਜਾਬ ਨੂੰ ਇਕ ਮਜ਼ਬੂਤ ਖੇਤਰੀ ਰਾਜਨੀਤਕ ਆਵਾਜ਼ ਦੀ ਲੋੜ ਹੈ, ਜੋ ਸੂਬੇ ਦੇ ਹਿੱਤਾਂ ਨੂੰ ਪਹਿਲ ਦੇਵੇ ਅਤੇ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸਰਕਾਰ ਅਤੇ ਦੇਸ਼ ਦੇ ਹੋਰ ਮੰਚਾਂ ਤੱਕ ਪਹੁੰਚਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਮਜ਼ਬੂਤ ਕਰਨ ਦਾ ਮਤਲਬ ਪੰਜਾਬ ਦੀ ਆਪਣੀ ਰਾਜਨੀਤਕ ਪਛਾਣ, ਪੰਜਾਬੀ ਮਾਂ-ਬੋਲੀ, ਕਿਸਾਨੀ, ਪਾਣੀਆਂ ਅਤੇ ਸੂਬੇ ਦੇ ਸੰਵਿਧਾਨਕ ਹੱਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰਨਾ ਹੈ। ਇਸ ਮੌਕੇ ਉਨ੍ਹਾਂ ਵਿਸ਼ਵਾਸ ਪ੍ਰਗਟ ਕਰਦਿਆਂ ਕਿਹਾ ਕਿ 28 ਨੂੰ ਹੋਣ ਵਾਲੀਆਂ ਪਟਿਆਲਾ ਨਗਰ ਨਿਗਮ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਭਾਰੀ ਬਹੁਮਤ ਹਾਸਲ ਕਰੇਗਾ। ਇਸ ਮੌਕੇ ਉਨ੍ਹਾਂ ਨਾਲ ਪਰਵਿੰਦਰ ਸ਼ੌਰੀ ਸਾਬਕਾ ਕੌਂਸਲਰ, ਗੁਰਵਿੰਦਰ ਸਿੰਘ ਕਾਠਗੜ੍ਹ, ਅਕਾਸ਼ਦੀਪ ਸਿੰਘ, ਕਸ਼ਮੀਰ ਸਿੰਘ, ਬਲਜੀਤ ਸਿੰਘ ਤੇ ਕਰਮਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਰੇਗਾ/ਵੀ.ਬੀ. ਗਰਾਮ ਜੀ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਏਟਕ ਵਲੋਂ ਸਰਕਾਰਾਂ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੇਵਲ ਸਿੰਘ ਢਿੱਲੋਂ ਅਤੇ ਪਰਨੀਤ ਕੌਰ ਕਰਨਗੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ-ਸ...
Ad Position 24