18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਡੀ. ਸੀ. ਨੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ ਜ਼ਿਲ੍ਹਾ ਪੱਧਰੀ ਈਜ਼ੀ ਰਾਈਟਿੰਗ ਤੇ ਕੁਇਜ਼ ਮੁਕਾਬਲੇ ਕਰਵਾਏ

ਪਟਿਆਲਾ, 18 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਜ਼ਿਲ੍ਹਾ ਪੱਧਰ ‘ਤੇ ਈਜ਼ੀ ਰਾਈਟਿੰਗ ਅਤੇ ਕੁਇਜ਼ ਮੁਕਾਬਲੇ ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਵਿਖੇ ਕਰਵਾਏ ਗਏ ਜਿਨ੍ਹਾਂ ਵਿੱਚ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਯੋਗ ਨਾਗਰਿਕ ਵੱਲੋਂ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨਾ ਬੇਹੱਦ ਜ਼ਰੂਰੀ ਹੈ।

Ad Position 21
No active advertisement
ਅਜੀਤ ਡੈਸਕ 19-11-2026
ਪਟਿਆਲਾ, 18 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਜ਼ਿਲ੍ਹਾ ਪੱਧਰ ‘ਤੇ ਈਜ਼ੀ ਰਾਈਟਿੰਗ ਅਤੇ ਕੁਇਜ਼ ਮੁਕਾਬਲੇ ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਵਿਖੇ ਕਰਵਾਏ ਗਏ ਜਿਨ੍ਹਾਂ ਵਿੱਚ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਯੋਗ ਨਾਗਰਿਕ ਵੱਲੋਂ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਇਲੈਕਟੋਰਲ ਲਿਟਰੇਸੀ ਕਲੱਬਸ ਰਾਹੀਂ ਨੈਤਿਕ ਵੋਟਿੰਗ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਬਿਨਾਂ ਕਿਸੇ ਡਰ, ਦਬਾਅ ਜਾਂ ਲਾਲਚ ਤੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਨਿਰਪੱਖ ਅਤੇ ਨੈਤਿਕ ਵੋਟਿੰਗ ਹੀ ਲੋਕਤੰਤਰ ਦੀਆਂ ਨੀਂਹਾਂ ਨੂੰ ਹੋਰ ਮਜ਼ਬੂਤ ਕਰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਇਹ ਵੀ ਪ੍ਰੇਰਿਤ ਕੀਤਾ ਕਿ ਉਹ ਖੁਦ ਇੱਕ ਜਾਗਰੂਕ ਨਾਗਰਿਕ ਬਣਨ ਦੇ ਨਾਲ-ਨਾਲ ਸਮਾਜ ਵਿੱਚ ਚੋਣ ਪ੍ਰਕਿਰਿਆ ਪ੍ਰਤੀ ਜਾਗਰੂਕਤਾ ਫੈਲਾਉਣ ਵਿੱਚ ਵੀ ਆਪਣੀ ਸਰਗਰਮ ਭੂਮਿਕਾ ਨਿਭਾਉਣ। ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ। ਇਸ ਸਬੰਧੀ ਪਹਿਲੇ ਪੜਾਅ ਵਿੱਚ ਇੰਸਟੀਚਿਊਟ ਪੱਧਰ ‘ਤੇ ਮੁਕਾਬਲੇ 11 ਅਤੇ 12 ਨਵੰਬਰ ਨੂੰ ਕਰਵਾਏ ਗਏ ਸਨ, ਜਿਨ੍ਹਾਂ ਵਿੱਚੋਂ ਹਰੇਕ ਮੁਕਾਬਲੇ ਲਈ ਦੋ-ਦੋ ਵਿਦਿਆਰਥੀਆਂ ਦੀ ਚੋਣ ਵਿਧਾਨ ਸਭਾ ਹਲਕਾ ਪੱਧਰੀ ਮੁਕਾਬਲਿਆਂ ਵਾਸਤੇ ਕੀਤੀ ਗਈ ਸੀ। ਇਸ ਤੋਂ ਬਾਅਦ 16 ਅਤੇ 17 ਨਵੰਬਰ ਨੂੰ ਵਿਧਾਨ ਸਭਾ ਚੋਣ ਹਲਕਾ ਪੱਧਰ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚੋਂ ਹਰੇਕ ਵਿਧਾਨ ਸਭਾ ਹਲਕੇ ਵਿੱਚੋਂ ਪ੍ਰਤੀ ਮੁਕਾਬਲਾ 10-10 ਵਿਦਿਆਰਥੀਆਂ ਦੀ ਚੋਣ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਕੀਤੀ ਗਈ। ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਨਤੀਜਾ 20 ਨਵੰਬਰ 2026 ਨੂੰ ਐਲਾਨਿਆ ਜਾਵੇਗਾ। ਈਜ਼ੀ ਰਾਈਟਿੰਗ ਅਤੇ ਕੁਇਜ਼ ਮੁਕਾਬਲਿਆਂ ਵਿੱਚ ਪਹਿਲੀਆਂ 10 ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਆਫ਼ ਮੈਰਿਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ, ਜਦਕਿ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਬਾਕੀ ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਆਫ਼ ਪਾਰਟੀਸਿਪੇਸ਼ਨ ਜਾਰੀ ਕੀਤੇ ਜਾਣਗੇ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨੁਪ੍ਰਿਤਾ ਜੌਹਲ,.ਚੋਣ ਤਹਿਸੀਲਦਾਰ ਸ੍ਰੀ ਵਿਜੈ ਕੁਮਾਰ, ਅਲਟਰਨੇਟ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਡਾ. ਸਵਿੰਦਰ ਸਿੰਘ, ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਦੀ ਪ੍ਰਿੰਸੀਪਲ ਸ੍ਰੀਮਤੀ ਸਕਿੰਦਰ ਕੌਰ ਬਰਾੜ, ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ੍ਰੀ ਮੋਹਿਤ ਕੌਸ਼ਲ ਸਮੇਤ ਹੋਰ ਅਧਿਕਾਰੀ ਅਤੇ ਵਿਦਿਆਰਥੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਮੰਨੀਆਂ ਗਈਆਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਕੀਤੀ ਜਾਵੇਗੀ ਮੰਗ ਅਗਲੀ ਖ਼ਬਰ ਡਿਊਟੀ ’ਤੇ ਗਿਆ ਵਿਅਕਤੀ ਭੇਦਭਰੇ ਹਾਲਾਤ ’ਚ ਲਾਪਤਾ
Ad Position 24