18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸਾਹਿਲ ਗੁਪਤਾ ਦੇ ਇਲਾਜ ਲਈ ਰਾਕੇਸ਼ ਗੁਪਤਾ ਦੀ ਅਗਵਾਈ ’ਚ ਕੀਤੀ ਗਈ ਮਾਲੀ ਮਦਦ

ਪਟਿਆਲਾ, 18 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੇਂਟ, ਸਪਲਾਈ ਅਤੇ ਹਾਰਡਵੇਅਰ ਡੀਲਰਜ਼ ਐਸੋਸੀਏਸ਼ਨ ਦੇ ਸੀਨੀਅਰ ਮੈਂਬਰਾਂ ਨੇ ਸਾਹਿਲ ਗੁਪਤਾ ਜੋ ਕੁੱਝ ਦਿਨ ਪਹਿਲਾਂ ਸੜਕ ਹਾਦਸੇ ’ਚ ਜ਼ਖ਼ਮੀ ਹੋ ਗਏ ਸਨ, ਉਨ੍ਹਾਂ ਦੀ ਆਰਥਿਕ ਸਥਿਤੀ ਨੂੰ ਦੇਖਦੇ ਹੋਏ ਪੇਂਟ, ਪਲਾਈ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਦੇ ਸਹਿਯੋਗ ਨਾਲ ਇਲਾਜ ਦੇ ਲਈ ਦੋ ਲੱਖ ਰੁਪਏ ਸਹਾਇਤਾ ਰਾਸ਼ੀ ਦਿੱਤੀ ਸੀ। ਜਾਣਕਾਰੀ ਦਿੰਦਿਆਂ ਪ੍ਰਧਾਨ ਰਾਕੇਸ਼ ਗੁਪਤਾ ਨੇ ਦੱਸਿਆ ਕਿ ਸਾਹਿਲ ਗੁਪਤਾ ਦਾ ਹੁਣ ਤੱਕ ਇਲਾਜ ਚੱਲ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 19-11-2026
ਪਟਿਆਲਾ, 18 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੇਂਟ, ਸਪਲਾਈ ਅਤੇ ਹਾਰਡਵੇਅਰ ਡੀਲਰਜ਼ ਐਸੋਸੀਏਸ਼ਨ ਦੇ ਸੀਨੀਅਰ ਮੈਂਬਰਾਂ ਨੇ ਸਾਹਿਲ ਗੁਪਤਾ ਜੋ ਕੁੱਝ ਦਿਨ ਪਹਿਲਾਂ ਸੜਕ ਹਾਦਸੇ ’ਚ ਜ਼ਖ਼ਮੀ ਹੋ ਗਏ ਸਨ, ਉਨ੍ਹਾਂ ਦੀ ਆਰਥਿਕ ਸਥਿਤੀ ਨੂੰ ਦੇਖਦੇ ਹੋਏ ਪੇਂਟ, ਪਲਾਈ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਦੇ ਸਹਿਯੋਗ ਨਾਲ ਇਲਾਜ ਦੇ ਲਈ ਦੋ ਲੱਖ ਰੁਪਏ ਸਹਾਇਤਾ ਰਾਸ਼ੀ ਦਿੱਤੀ ਸੀ। ਜਾਣਕਾਰੀ ਦਿੰਦਿਆਂ ਪ੍ਰਧਾਨ ਰਾਕੇਸ਼ ਗੁਪਤਾ ਨੇ ਦੱਸਿਆ ਕਿ ਸਾਹਿਲ ਗੁਪਤਾ ਦਾ ਹੁਣ ਤੱਕ ਇਲਾਜ ਚੱਲ ਰਿਹਾ ਹੈ। ਐਸੋਸੀਏਸ਼ਨ ਦੀ ਐਗਜ਼ੈਕਟਿਵ ਟੀਮ ਸਾਹਿਲ ਗੁਪਤਾ ਦੇ ਪਰਿਵਾਰ ਨਾਲ ਲਗਾਤਾਰ ਸੰਪਰਕ ਵਿਚ ਹੈ। ਅੱਜ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਗੁਪਤਾ ਦੀ ਅਗਵਾਈ ਵਿਚ ਸਾਹਿਲ ਗੁਪਤਾ ਦੇ ਪਰਿਵਾਰ ਨੂੰ 1 ਲੱਖ 10 ਹਜ਼ਾਰ ਰੁਪਏ ਇਲਾਜ ਦੇ ਲਈ ਹੋਰ ਸਹਾਇਤਾ ਰਾਸ਼ੀ ਦਿੱਤੀ ਗਈ ਅਤੇ ਪ੍ਰਮਾਤਮਾ ਅੱਗੇ ਪ੍ਰਾਰਥਨਾ ਕੀਤੀ ਕਿ ਸਾਹਿਲ ਗੁਪਤਾ ਜਲਦੀ ਠੀਕ ਹੋ ਕੇ ਘਰ ਵਾਪਸ ਆਉਣ। ਇਸ ਮੌਕੇ ਰਾਜਨ ਸਿੰਗਲਾ, ਗਿਰੀਸ਼ ਬਾਂਸਲ, ਨਰਿੰਦਰ ਗੋਇਲ, ਸੁਰਿੰਦਰ ਸਿੰਘ ਸੰਧੂ, ਸੁਨੀਲ ਕੁਮਾਰ ਕੂਕੀ, ਮਾਧਵਨ, ਸਤਪ੍ਰਕਾਸ਼ ਭਾਰਦਵਾਜ, ਰਾਜਾ ਵਿਵੇਕ ਗੋਇਲ, ਰੋਹਿਤ ਗੁਪਤਾ, ਅਮਨਦੀਪ ਸਿੰਗਲਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੋਡਾਰ ਇੰਟਰਨੈਸ਼ਨਲ ਸਕੂਲ ਪਟਿਆਲਾ ਦਾ 11ਵਾਂ ਸਾਲਾਨਾ ਸਮਾਗਮ ਸ਼ਾਨੋ-ਸ਼ੌਕਤ ਨਾਲ ਸੰਪੰਨ ਅਗਲੀ ਖ਼ਬਰ ਸ਼੍ਰੋਮਣੀ ਭਗਤ ਰਵਿਦਾਸ ਜੀ ਦੀ 650ਵੀਂ ਸ਼ਤਾਬਦੀ ਨੂੰ ਸਮਰਪਿਤ ਪਾਵਨ ਯਾਤਰਾ ਲਈ ਰਾਜਪੁਰਾ ਤੋਂ ਸੰਗਤਾਂ ਜਲੰਧਰ ਲਈ ਰਵਾਨਾ
Ad Position 24