18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਕਾਂਗਰਸ ਨੂੰ ਵੱਡਾ ਝਟਕਾ, ਗੋਪੀ ਰੰਗੀਲਾ ਸਾਥੀਆਂ ਸਮੇਤ ‘ਆਪ’ ’ਚ ਸ਼ਾਮਿਲ

ਪਟਿਆਲਾ, 18 ਨਵੰਬਰ (ਮਨਦੀਪ ਸਿੰਘ ਖਰੌੜ)-ਪਟਿਆਲਾ ਸ਼ਹਿਰ ਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਅਤੇ ਆਮ ਆਦਮੀ ਪਾਰਟੀ ਪਟਿਆਲਾ ਦਾ ਪਰਿਵਾਰ ਹੋਰ ਵੱਡਾ ਹੋ ਗਿਆ, ਜਦੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੋਪੀ ਕੇਸ਼ਵ ਰੰਗੀਲਾ ਆਪਣੇ ਸਾਥੀਆਂ ਸਮੇਤ ‘ਆਪ’ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਕਿਹਾ ਕੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਲੋਕ-ਪੱਖੀ ਸਰਕਾਰ ਪੂਰੇ ਪੰਜਾਬ ਵਿਚ ਲੋਕਾਂ ਦੀ ਸੋਚ ਨੂੰ ਬਦਲ ਰਹੀ ਹੈ।

Ad Position 21
No active advertisement
ਅਜੀਤ ਡੈਸਕ 19-11-2026
ਪਟਿਆਲਾ, 18 ਨਵੰਬਰ (ਮਨਦੀਪ ਸਿੰਘ ਖਰੌੜ)-ਪਟਿਆਲਾ ਸ਼ਹਿਰ ਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਅਤੇ ਆਮ ਆਦਮੀ ਪਾਰਟੀ ਪਟਿਆਲਾ ਦਾ ਪਰਿਵਾਰ ਹੋਰ ਵੱਡਾ ਹੋ ਗਿਆ, ਜਦੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੋਪੀ ਕੇਸ਼ਵ ਰੰਗੀਲਾ ਆਪਣੇ ਸਾਥੀਆਂ ਸਮੇਤ ‘ਆਪ’ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਕਿਹਾ ਕੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਲੋਕ-ਪੱਖੀ ਸਰਕਾਰ ਪੂਰੇ ਪੰਜਾਬ ਵਿਚ ਲੋਕਾਂ ਦੀ ਸੋਚ ਨੂੰ ਬਦਲ ਰਹੀ ਹੈ। ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਰਹਿਨੁਮਾਈ ਹੇਠ ਕਾਂਗਰਸ ਪਾੇਰਟੀ ਦੇ ਓ.ਬੀ.ਸੀ. ਮੋਰਚਾ ਪ੍ਰਧਾਨ ਅਤੇ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਕਾਂਗਰਸ ਪਾਰਟੀ ਦੇ ਵਾਈਸ ਪ੍ਰਧਾਨ ਦੋ ਵਾਰ ਕਾਂਗਰਸ ਪਾਰਟੀ ਤੋਂ ਐਮ.ਸੀ. ਦੀਆਂ ਚੋਣਾਂ ਲੜ ਚੁੱਕੇ ਗੋਪੀ ਕੇਸ਼ਵ ਰੰਗੀਲਾ, ਮੀਨਾਕਸ਼ੀ ਕੇਸ਼ਵ ਅਤੇ ਸੀਨੀਅਰ ਕਾਂਗਰਸੀ ਲੀਡਰ ਤੇ ਸਮਾਜ ਸੇਵੀ ਰਾਕੇਸ਼ ਖੰਨਾ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ। ਪੰਜਾਬ ਦੀ ਬਿਹਤਰੀ ਲਈ ਕੰਮ ਕਰਨ ਦਾ ਪ੍ਰਣ ਲਿਆ। ਗੋਪੀ ਰੰਗੀਲਾ ਨੇ ਕਿਹਾ ਕੇ ਮੈਂ ਵਾਅਦਾ ਕਰਦਾ ਹਾਂ ਕਿ ਮੈਂ ਹਰ ਔਖੇ-ਸੌਖੇ ਵੇਲੇ ਵਿਧਾਇਕ ਅਜੀਤਪਾਲ ਸਿੰਘ ਕੋਹਲ਼ੀ ਦੇ ਨਾਲ ਖੜ੍ਹਾਂਗਾ। ਵਿਧਾਈਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਜਿਹੜੇ ਦੂਜੀਆਂ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ ਉਹ ਮੁੱਖ ਮੰਤਰੀ ਪੰਜਾਬ ਅਤੇ ਪਾਰਟੀ ਸਪਰੀਮੋ ਦੀਆਂ ਲੋਕ ਹਿੱਤ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਰਹੇ ਹਨ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਗੋਪੀ ਰੰਗੀਲਾ ਦੇ ਆਉਣ ਨਾਲ ਪਾਰਟੀ ਹੋਰ ਮਜਬੂਤ ਹੋਏਗੀ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਭੁਪਿੰਦਰ ਸਿੰਘ ਮਸ਼ੀਂਗਣ ਹਲਕਾ ਸਨੌਰ ਦੇ ਇੰਚਾਰਜ ਨਿਯੁਕਤ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ... ਅਗਲੀ ਖ਼ਬਰ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ‘ਦ ਨਿਊ ਲਰਨਿੰਗ ਆਰਡਰ ਜਾਰੀੇ
Ad Position 24