18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਅਕਾਲੀ ਦਲ (ਅੰਮ੍ਰਿਤਸਰ) ਵਲੋਂ ਭੁਪਿੰਦਰ ਸਿੰਘ ਮਸ਼ੀਂਗਣ ਹਲਕਾ ਸਨੌਰ ਦੇ ਇੰਚਾਰਜ ਨਿਯੁਕਤ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੌਂਪਿਆ ਨਿਯੁਕਤੀ ਪੱਤਰ

ਦੇਵੀਗੜ੍ਹ, 18 ਨਵੰਬਰ (ਰਾਜਿੰਦਰ ਸਿੰਘ ਮੌਜੀ)-ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਪਾਰਟੀ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪਾਰਟੀ ਦੇ ਮਿਹਨਤੀ ਆਗੂ ਭੁਪਿੰਦਰ ਸਿੰਘ ਮਸ਼ੀਂਗਣ ਨੂੰ ਵਿਧਾਨ ਸਭਾ ਹਲਕਾ ਸਨੌਰ ਜ਼ਿਲ੍ਹਾ ਪਟਿਆਲਾ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 19-11-2026
ਦੇਵੀਗੜ੍ਹ, 18 ਨਵੰਬਰ (ਰਾਜਿੰਦਰ ਸਿੰਘ ਮੌਜੀ)-ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਪਾਰਟੀ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪਾਰਟੀ ਦੇ ਮਿਹਨਤੀ ਆਗੂ ਭੁਪਿੰਦਰ ਸਿੰਘ ਮਸ਼ੀਂਗਣ ਨੂੰ ਵਿਧਾਨ ਸਭਾ ਹਲਕਾ ਸਨੌਰ ਜ਼ਿਲ੍ਹਾ ਪਟਿਆਲਾ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਕੀਤੇ ਗਏ ਅਧਿਕਾਰਤ ਨਿਯੁਕਤੀ ਪੱਤਰ ਰਾਹੀਂ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਭੁਪਿੰਦਰ ਸਿੰਘ ਮਸ਼ੀਂਗਣ ਦੀਆਂ ਅਣਥੱਕ, ਨਿਰਸਵਾਰਥ ਅਤੇ ਸੰਜੀਦਗੀ ਭਰੀਆਂ ਪੰਥਕ ਤੇ ਕੌਮੀ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ। ਪੱਤਰ ਵਿਚ ਕਿਹਾ ਗਿਆ ਹੈ ਕਿ ਪਾਰਟੀ ਉਨ੍ਹਾਂ ਨੂੰ ਇਹ ਵੱਡੀ ਕੌਮੀ ਜ਼ਿੰਮੇਵਾਰੀ ਸੌਂਪਦਿਆਂ ਬੇਹੱਦ ਖੁਸ਼ੀ ਮਹਿਸੂਸ ਕਰ ਰਹੀ ਹੈ।ਆਪਣੀ ਇਸ ਨਵੀਂ ਨਿਯੁਕਤੀ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਨਵ-ਨਿਯੁਕਤ ਹਲਕਾ ਇੰਚਾਰਜ ਭੁਪਿੰਦਰ ਸਿੰਘ ਮਸ਼ੀਂਗਣ ਨੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਜੋ ਭਰੋਸਾ ਮੇਰੇ ’ਤੇ ਜਤਾਇਆ ਗਿਆ ਹੈ ਅਤੇ ਹਲਕਾ ਸਨੌਰ ਦੀ ਸੇਵਾ ਕਰਨ ਦਾ ਜੋ ਮਾਣ ਬਖਸ਼ਿਆ ਗਿਆ ਹੈ ਮੈਂ ਉਸ ’ਤੇ ਪੂਰੀ ਤਰ੍ਹਾਂ ਖਰਾ ਉਤਰਨ ਦੀ ਕੋਸ਼ਿਸ਼ ਕਰਾਂਗਾ। ਹਲਕੇ ਦੇ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਪਾਰਟੀ ਦੀਆਂ ਪੰਥਕ ਅਤੇ ਲੋਕ-ਪੱਖੀ ਨੀਤੀਆਂ ਦਾ ਪ੍ਰਚਾਰ ਕੀਤਾ ਜਾਵੇਗਾ। ਸਾਰੇ ਵਰਕਰਾਂ ਅਤੇ ਆਗੂਆਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ ਅਤੇ ਅਕਾਲੀ ਦਲ (ਅੰਮ੍ਰਿਤਸਰ) ਨੂੰ ਹਲਕਾ ਸਨੌਰ ਵਿਚ ਹੋਰ ਮਜ਼ਬੂਤ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਐਥਲੈਟਿਕਸ ਮੁਕਾਬਲਿਆਂ ’ਚ ਡਾ. ਬੀ.ਐੱਸ. ਸੰਧੂ ਸਕੂਲ ਦੇ ਖਿਡਾਰੀਆਂ ਨੇ ਜਿੱਤੇ 6 ਤਗਮੇ ਅਗਲੀ ਖ਼ਬਰ ਕਾਂਗਰਸ ਨੂੰ ਵੱਡਾ ਝਟਕਾ, ਗੋਪੀ ਰੰਗੀਲਾ ਸਾਥੀਆਂ ਸਮੇਤ ‘ਆਪ’ ’ਚ ਸ਼ਾਮਿਲ
Ad Position 24