ਮਾਤਾ ਗੁਜਰੀ ਸਹਾਰਾ ਟਰੱਸਟ ਕੱਲਰ ਭੈਣੀ ਵਿਖੇ ਪੁੱਜੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ
ਬੀਬੀ ਸੋਹਣਜੀਤ ਕੌਰ ਤੇ ਸੰਤ ਬਾਬਾ ਨਛੱਤਰ ਸਿੰਘ ਵਲੋਂ ਕੀਤਾ ਸਨਮਾਨ
ਡਕਾਲਾ, 18 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਸਾਬਕਾ ਮੰਤਰੀ ਅਤੇ ਵਿਧਾਨ ਸਭਾ ਹਲਕਾ ਸਮਾਣਾ ਦੇ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਅੱਜ ਪਿੰਡ ਕੱਲਰ ਭੈਣੀ ਵਿਖੇ ਸਥਿਤ ਮਾਤਾ ਗੁਜਰੀ ਸਹਾਰਾ ਟਰੱਸਟ ਵਿਖੇ ਪਹੁੰਚੇ। ਇਸ ਮੌਕੇ ਟਰੱਸਟ ਨਾਲ ਜੁੜੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਡਕਾਲਾ, 18 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਸਾਬਕਾ ਮੰਤਰੀ ਅਤੇ ਵਿਧਾਨ ਸਭਾ ਹਲਕਾ ਸਮਾਣਾ ਦੇ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਅੱਜ ਪਿੰਡ ਕੱਲਰ ਭੈਣੀ ਵਿਖੇ ਸਥਿਤ ਮਾਤਾ ਗੁਜਰੀ ਸਹਾਰਾ ਟਰੱਸਟ ਵਿਖੇ ਪਹੁੰਚੇ। ਇਸ ਮੌਕੇ ਟਰੱਸਟ ਨਾਲ ਜੁੜੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਬੀਬੀ ਸੋਹਣਜੀਤ ਕੌਰ ਵਲੋਂ ਸੁਰਜੀਤ ਸਿੰਘ ਰੱਖੜਾ ਨੂੰ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਰਜੀਤ ਸਿੰਘ ਰੱਖੜਾ ਦੇ ਨਾਲ ਪਹੁੰਚੇ ਸੰਤ ਬਾਬਾ ਨਛੱਤਰ ਸਿੰਘ ਕੱਲਰ ਭੈਣੀ ਵਾਲੇ, ਸਾਬਕਾ ਚੇਅਰਮੈਨ ਭੁਪਿੰਦਰ ਸਿੰਘ, ਗੁਰਤੇਜ ਸਿੰਘ ਕਰਹਾਲੀ, ਬਲਕਾਰ ਸਿੰਘ ਨੰਬਰਦਾਰ, ਬਾਬਾ ਬੂਟਾ ਸਿੰਘ ਅਤੇ ਸਤਪਾਲ ਸਿੰਘ ਪੰਚਾਇਤ ਸੈਕਟਰੀ ਨੂੰ ਵੀ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਆਪਸੀ ਵਿਚਾਰਾਂ ਦਾ ਆਦਾਨ-ਪ੍ਰਦਾਨ ਵੀ ਕੀਤਾ ਗਿਆ। ਟਰੱਸਟ ਵਲੋਂ ਕੀਤੇ ਜਾ ਰਹੇ ਕਾਰਜਾਂ ਅਤੇ ਸਮਾਜ ਸੇਵਾ ਦੇ ਉਪਰਾਲਿਆਂ ਸੰਬੰਧੀ ਵੀ ਚਰਚਾ ਹੋਈ।