18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਗੌਰਵ ਸੰਧੂ ਤੇ ਕਾਂਗਰਸ ਸੇਵਾ ਦਲ ਯੂਥ ਬ੍ਰਿਗੇਡ ਦੀ ਸੂਬਾਈ ਟੀਮ ਵਲੋਂ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਭਰਵਾਂ ਸਵਾਗਤ ਯੰਗ ਬ੍ਰਿਗੇਡ ਦੇ ਨੌਜਵਾਨਾਂ ਨਾਲ ਮਿਲ ਕੇ 5 ਕਿੱਲੋਮੀਟਰ ਤੱਕ ਸਾਈਕਲ ਚਲਾ ਕੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਕੀਤਾ ਜਾਗਰੂਕ

ਸਨੌਰ, 18 ਨਵੰਬਰ (ਮੋਹਨ ਸਿੰਘ ਭੱਟੀ)-ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਦੈਂਤ ਤੋਂ ਬਚਾਉਣ ਅਤੇ ਸੂਬੇ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਕਾਂਗਰਸ ਪਾਰਟੀ ਵਲੋਂ ਕੱਢੀ ਜਾ ਰਹੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਬਰਨਾਲਾ ਵਿਖੇ ਪੁੱਜਣ ’ਤੇ ਕਾਂਗਰਸ ਸੇਵਾ ਦਲ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਗੁਰਵਿੰਦਰ ਸਿੰਘ ਗੌਰਵ ਸੰਧੂ (ਹਲਕਾ ਸਨੌਰ) ਅਤੇ ਉਨ੍ਹਾਂ ਦੀ ਸਮੁੱਚੀ ਸੂਬਾਈ ਟੀਮ ਵਲੋਂ ਬੜੇ ਜੋਸ਼ ਨਾਲ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸੇਵਾ ਦਲ ਯੰਗ ਬ੍ਰਿਗੇਡ ਵਲੋਂ ਆਪਣੀ ਸੇਵਾ-ਭਾਵਨਾ ਦੀ ਮਿਸਾਲ ਪੇਸ਼ ਕਰਦਿਆਂ ਯਾਤਰਾ ਵਿਚ ਸ਼ਾਮਲ ਸਾਈਕਲ ਸਵਾਰਾਂ ਅਤੇ ਰਾਹਗੀਰਾਂ ਲਈ ਠੰਢੇ ਪਾਣੀ ਅਤੇ ਮਿੱਠੀ ਲੱਸੀ ਦੀ ਵਿਸ਼ੇਸ਼ ਛਬੀਲ ਲਗਾ ਕੇ ਅਣਥੱਕ ਸੇਵਾ ਨਿਭਾਈ ਗਈ।

Ad Position 21
No active advertisement
ਅਜੀਤ ਡੈਸਕ 19-11-2026
ਸਨੌਰ, 18 ਨਵੰਬਰ (ਮੋਹਨ ਸਿੰਘ ਭੱਟੀ)-ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਦੈਂਤ ਤੋਂ ਬਚਾਉਣ ਅਤੇ ਸੂਬੇ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਕਾਂਗਰਸ ਪਾਰਟੀ ਵਲੋਂ ਕੱਢੀ ਜਾ ਰਹੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਬਰਨਾਲਾ ਵਿਖੇ ਪੁੱਜਣ ’ਤੇ ਕਾਂਗਰਸ ਸੇਵਾ ਦਲ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਗੁਰਵਿੰਦਰ ਸਿੰਘ ਗੌਰਵ ਸੰਧੂ (ਹਲਕਾ ਸਨੌਰ) ਅਤੇ ਉਨ੍ਹਾਂ ਦੀ ਸਮੁੱਚੀ ਸੂਬਾਈ ਟੀਮ ਵਲੋਂ ਬੜੇ ਜੋਸ਼ ਨਾਲ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸੇਵਾ ਦਲ ਯੰਗ ਬ੍ਰਿਗੇਡ ਵਲੋਂ ਆਪਣੀ ਸੇਵਾ-ਭਾਵਨਾ ਦੀ ਮਿਸਾਲ ਪੇਸ਼ ਕਰਦਿਆਂ ਯਾਤਰਾ ਵਿਚ ਸ਼ਾਮਲ ਸਾਈਕਲ ਸਵਾਰਾਂ ਅਤੇ ਰਾਹਗੀਰਾਂ ਲਈ ਠੰਢੇ ਪਾਣੀ ਅਤੇ ਮਿੱਠੀ ਲੱਸੀ ਦੀ ਵਿਸ਼ੇਸ਼ ਛਬੀਲ ਲਗਾ ਕੇ ਅਣਥੱਕ ਸੇਵਾ ਨਿਭਾਈ ਗਈ। ਯਾਤਰਾ ਦੀ ਅਗਵਾਈ ਕਰ ਰਹੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਬਰਨਾਲਾ ਤੋਂ ਸੀਨੀਅਰ ਕਾਂਗਰਸੀ ਆਗੂ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਬਰਨਾਲਾ ਪਹੁੰਚਣ ’ਤੇ ਗੌਰਵ ਸੰਧੂ ਅਤੇ ਸਮੁੱਚੀ ਯੂਥ ਵਿੰਗ ਟੀਮ ਵਲੋਂ ਫੁੱਲਾਂ ਦੇ ਹਾਰ ਪਾ ਕੇ ਅਤੇ ਜ਼ੋਰਦਾਰ ਨਾਅਰਿਆਂ ਦੀ ਗੂੰਜ ਵਿੱਚ ਨਿੱਘਾ ਸਵਾਗਤ ਤੇ ਸਨਮਾਨ ਕੀਤਾ ਗਿਆ। ਇਸ ਉਪਰੰਤ ਗੌਰਵ ਸੰਧੂ ਨੇ ਆਪਣੀ ਪੂਰੀ ਯੰਗ ਵਿੰਗ ਦੀ ਟੀਮ ਸਮੇਤ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਲਾ ਢਿੱਲੋਂ ਦੇ ਮੋਢੇ ਨਾਲ ਮੋਢਾ ਜੋੜ ਕੇ ਕਰੀਬ 4 ਤੋਂ 5 ਕਿੱਲੋਮੀਟਰ ਤੱਕ ਖ਼ੁਦ ਸਾਈਕਲ ਚਲਾਇਆ ਅਤੇ ਇਲਾਕਾ ਨਿਵਾਸੀਆਂ ਨੂੰ ਨਸ਼ਿਆਂ, ਬੇਰੁਜ਼ਗਾਰੀ ਤੇ ਸਮਾਜਿਕ ਬੁਰਾਈਆਂ ਵਿਰੁੱਧ ਇਕਜੁੱਟ ਹੋਣ ਦਾ ਸੁਨੇਹਾ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਸੇਵਾ ਦਲ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਗੌਰਵ ਸੰਧੂ ਨੇ ਆਖਿਆ ਕਿ ਪੰਜਾਬ ਦੀ ਜਵਾਨੀ ਸਾਡੇ ਸੂਬੇ ਦਾ ਅਸਲ ਸਰਮਾਇਆ ਅਤੇ ਸੁਨਹਿਰੀ ਭਵਿੱਖ ਹੈ। ਅਜੋਕੇ ਦੌਰ ਵਿਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਅਤੇ ਗੈਂਗਸਟਰਵਾਦ ਵਰਗੀਆਂ ਅਲਾਮਤਾਂ ਤੋਂ ਬਚਾ ਕੇ ਖੇਡਾਂ, ਸਿੱਖਿਆ ਅਤੇ ਉਸਾਰੂ ਗਤੀਵਿਧੀਆਂ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਜਾਗਰੂਕਤਾ ਦੀ ਇਕ ਨਵੀਂ ਲਹਿਰ ਪੈਦਾ ਕਰ ਰਹੀ ਹੈ, ਜਿਸ ਨੂੰ ਲੋਕਾਂ ਵੱਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਗੌਰਵ ਸੰਧੂ ਨੇ ਅੱਗੇ ਕਿਹਾ ਕਿ ਕਾਂਗਰਸ ਸੇਵਾ ਦਲ ਯੂਥ ਵਿੰਗ ਦਾ ਹਰੇਕ ਵਰਕਰ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੀਨੀਅਰ ਆਗੂ ਕਾਲਾ ਢਿੱਲੋਂ ਨੇ ਵੀ ਗੌਰਵ ਸੰਧੂ ਅਤੇ ਉਨ੍ਹਾਂ ਦੀ ਸਮੁੱਚੀ ਪੰਜਾਬ ਟੀਮ ਵਲੋਂ ਕੀਤੀ ਗਈ ਸੇਵਾ ਅਤੇ ਨੌਜਵਾਨਾਂ ਦੇ ਉਤਸ਼ਾਹ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਕਾਂਗਰਸ ਸੇਵਾ ਦਲ ਯੂਥ ਵਿੰਗ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਅਹੁਦੇਦਾਰ ਅਤੇ ਸੈਂਕੜੇ ਨੌਜਵਾਨ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਡਰਨ ਨਾਭਾ ਪਬਲਿਕ ਸਕੂਲ ਨੇ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ 37ਵਾਂ ਸਥਾਪਨਾ ਦਿਹਾੜਾ ਵੱਖ-ਵੱਖ ਮੁਕਾਬਲਿਆਂ ’ਚ ਪੁਜ਼ੀਸ਼... ਅਗਲੀ ਖ਼ਬਰ ਹਡਾਣਾ ਵਲੋਂ ਪਿੰਡ ਦੌਣ ਕਲਾਂ, ਬੱਲਾਂ ਅਤੇ ਗਨੌਰ ਵਿਖੇ ਤੀਰਥ ਯਾਤਰਾ ਤੋਂ ਪਰਤੇ ਬਜ਼ੁਰਗਾਂ ਨਾਲ ਵਿਸ਼ੇਸ਼ ਮੁਲਾਕਾਤ ਹਰ ਵ...
Ad Position 24