18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਬਹੁਤ ਹੀ ਸੁਖਾਵੇਂ ਮਾਹੌਲ ’ਚ ਭਾਜਪਾਈ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ

ਪਟਿਆਲਾ, 18 ਨਵੰਬਰ (-ਅਮਰਬੀਰ ਸਿੰਘ ਆਹਲੂਵਾਲੀਆ)-ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ ਵਿਚ ਹੋਣ ਵਾਲੀਆਂ ਵੋਟਾਂ ਵਿਚ ਕਿਸਮਤ ਅਜਮਾਨ ਲਈ ਵੱਖ-ਵੱਖ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਵਲੋਂ ਅੱਜ ਵੀ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਲੰਘੇ ਦਿਨ ਭਾਜਪਾ ਦੇ 15 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਅਤੇ ਰਹਿੰਦੇ 15 ਉਮੀਦਵਾਰਾਂ ਵਲੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਗਏ ਹਨ।

Ad Position 21
No active advertisement
ਗੁਰਵਿੰਦਰ ਸਿੰਘ ਤੇ ਪਰਨੀਤ ਕੌਰ ਨੇ ਆਪਣੇ ਵਿਆਹ ਦੀ ਤੀਜੀ ਵਰ੍ਹੇਗੰਢ ਮਨਾਈ। ਅਜੀਤ ਤਸਵੀਰ 19-11-2026
ਪਟਿਆਲਾ, 18 ਨਵੰਬਰ (-ਅਮਰਬੀਰ ਸਿੰਘ ਆਹਲੂਵਾਲੀਆ)-ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ ਵਿਚ ਹੋਣ ਵਾਲੀਆਂ ਵੋਟਾਂ ਵਿਚ ਕਿਸਮਤ ਅਜਮਾਨ ਲਈ ਵੱਖ-ਵੱਖ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਵਲੋਂ ਅੱਜ ਵੀ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਲੰਘੇ ਦਿਨ ਭਾਜਪਾ ਦੇ 15 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਅਤੇ ਰਹਿੰਦੇ 15 ਉਮੀਦਵਾਰਾਂ ਵਲੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਗਏ ਹਨ। ਅੱਜ ਵੀ ਭਾਜਪਾ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਭਰਵਾਉਣ ਲਈ ਭਾਜਪਾ ਪੰਜਾਬ ਮਹਿਲਾ ਮੋਰਚਾ ਦੇ ਪ੍ਰਧਾਨ ਜੈ ਇੰਦਰ ਕੌਰ ਮੌਜੂਦ ਰਹੇ ਬੜੇ ਹੀ ਸੁਖਾਵੇਂ ਮਾਹੌਲ ’ਚ ਅੱਜ ਤਕਰੀਬਨ ਵੱਖ-ਵੱਖ ਪਾਰਟੀਆਂ ਅਤੇ ਆਜ਼ਾਦ 100 ਦੇ ਕਰੀਬ ਉਮੀਦਵਾਰਾਂ ਵਲੋਂ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ ਗਏ ਸਨ। ਇਨ੍ਹਾਂ ਵਿਚ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਹੁਕਮਰਾਨ ਧਿਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੀ ਸ਼ਾਮਿਲ ਸਨ। ਦੇਖਣ ਵਿਚ ਇਹ ਵੀ ਆਇਆ ਕਿ ਨਾਮਜ਼ਦਗੀ ਪੱਤਰ ਭਰਨ ਲੱਗਿਆਂ ਉਮੀਵਾਰ ਅਤੇ ਪਾਰਟੀਆ ਦੇ ਆਲ੍ਹਾ ਆਗੂ ਵੀ ਇਕ ਦੂਸਰੇ ਨਾਲ ਗੱਲਾਂਬਾਤਾਂ ਕਰਦੇ ਨਜ਼ਰ ਆਏ ਖਾਸ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਆਗੂ ਇਕੱਠੇ ਇਕ ਦੂਸਰੇ ਨਾਲ ਗੱਲਬਾਤ ਕਰਦੇ ਅਤੇ ਭਵਿੱਖ ਵਿਚਲੀ ਰਾਜਨੀਤੀ ਕਿਸ ਦਿਸ਼ਾ ਵੱਲ ਜਾਏਗੀ, ਬਾਰੇ ਵਿਚਾਰ ਵਟਾਂਦਰਾ ਕਰਦੇ ਸੁਣੇ ਗਏ। ਜੈ ਇੰਦਰ ਕੌਰ ਨੇ ਗੱਲ ਕਰਦਿਆਂ ਕਿਹਾ ਕਿ ਇਨ੍ਹਾਂ ਚੋਣਾਂ ਦੌਰਾਨ ਸਰਕਾਰੀ ਮੁਲਾਜ਼ਮਾਂ ਨੂੰ ਇਮਾਨਦਾਰੀ ਨਾਲ ਆਪਣੀ ਡਿਊਟੀ ਕਰਨੀ ਚਾਹੀਦੀ ਹੈ ਕਿਉਂਕਿ ਲੋਕਤੰਤਰ ਵਿਚ ਲੋਕਾਂ ਦਾ ਵਿਸ਼ਵਾਸ ਰੱਖਣ ਦੀ ਜਿੰਮੇਵਾਰੀ ਉਨ੍ਹਾਂ ਦੇ ਸਿਰ ’ਤੇ ਹੈ।
Ad Position 22
No active advertisement
ਪਿਛਲੀ ਖ਼ਬਰ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚਕਾਰ ਆਪਸੀ ਸਾਂਝ, ਸਤਿਕਾਰ ਅਤੇ ਇਕਜੁੱਟਤਾ ਪਾਰਟੀ ਦੀ ਮਜ਼ਬੂਤੀ ਲਈ ਬਹੁਤ ਮਹੱਤਵਪੂਰਨ :... ਅਗਲੀ ਖ਼ਬਰ ਮਾਡਰਨ ਨਾਭਾ ਪਬਲਿਕ ਸਕੂਲ ਨੇ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ 37ਵਾਂ ਸਥਾਪਨਾ ਦਿਹਾੜਾ ਵੱਖ-ਵੱਖ ਮੁਕਾਬਲਿਆਂ ’ਚ ਪੁਜ਼ੀਸ਼...
Ad Position 24