18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਲੱਖਾਂ ਦੀ ਲਾਗਤ ਨਾਲ ਤਿਆਰ ਖੇਡ ਗਰਾਊਂਡ ਦਾ ਉਦਘਾਟਨ ਨੌਜਵਾਨਾਂ ਨੂੰ ਵੰਡੀਆਂ ਫੁੱਟਬਲ ਤੇ ਕ੍ਰਿਕਟ ਕਿੱਟਾਂ

ਨਾਭਾ, 18 ਨਵੰਬਰ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਨੇ ਚੋਣਾਂ ਦੌਰਾਨ ਸਾਰੇ ਵਾਅਦੇ ਪੂਰੇ ਕੀਤੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਹਲਕੇ ਦੇ ਪਿੰਡ ਹਿਆਣਾ ਕਲਾਂ ਵਿਖੇ ਲੱਖਾਂ ਦੀ ਲਾਗਤ ਨਾਲ ਤਿਆਰ ਖੇਡ ਗਰਾਊਂਡ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 19-11-2026
ਨਾਭਾ, 18 ਨਵੰਬਰ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਨੇ ਚੋਣਾਂ ਦੌਰਾਨ ਸਾਰੇ ਵਾਅਦੇ ਪੂਰੇ ਕੀਤੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਹਲਕੇ ਦੇ ਪਿੰਡ ਹਿਆਣਾ ਕਲਾਂ ਵਿਖੇ ਲੱਖਾਂ ਦੀ ਲਾਗਤ ਨਾਲ ਤਿਆਰ ਖੇਡ ਗਰਾਊਂਡ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨਾ ਵਲੋਂ ਇਸ ਮੌਕੇ ਨੌਜਵਾਨਾਂ ਨੂੰ ਖੇਡਾ ਪ੍ਰਤੀ ਉਤਸ਼ਾਹਿਤ ਕਰਨ ਲਈ ਜਿੰਮ ਤੋਂ ਇਲਾਵਾ ਫੁੱਟਵਾਲ ਅਤੇ ਕ੍ਰਿਕਟ ਦੀਆਂ ਕਿੱਟਾਂ, ਸਟੰਟ ਬੂਟ ਦਿੱਤੇ ਗਏ। ਮੰਤਰੀ ਬਲਬੀਰ ਸਿੰਘ ਨੇ ਕਿਹਾ ਪਿੰਡਾ ਦੇ ਸਰਬਪੱਖੀ ਵਿਕਾਸ ਲਈ ਗਰਾਂਟਾਂ ਲਗਾਤਾਰ ਜਾਰੀ ਹਨ ਤੇ ਵਿਕਾਸ ਵੱਡੇ ਪੱਧਰ ’ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੌਣਾਂ ’ਚ ਭਾਰੀ ਬਹੁਮਤ ਨਾਲ ਜਿੱਤ ਕੇ ਆਮ ਆਦਮੀ ਪਾਰਟੀ ਮੁੜ ਤੋਂ ਸਰਕਾਰ ਬਣਾਏਗੀ ਕਿਉਂਕਿ ਪੰਜਾਬ ਦੇ ਲੋਕ ਭਗਵੰਤ ਮਾਨ ਦੀ ਕਾਰਗੁਜਾਰੀ ਤੋਂ ਪੂਰੀ ਤਰ੍ਹਾਂ ਖੁਸ ਨਜ਼ਰ ਆ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਮੈਬਰ ਜ਼ਿਲ੍ਹਾ ਪ੍ਰੀਸਦ ਪ੍ਰਿਤਪਾਲ ਸਿੰਘ ਲਚਕਾਣੀ, ਪ੍ਰਦੀਪ ਸਿੰਘ ਪਤੀ ਮੈਂਬਰ ਬਲਾਕ ਸੰਮਤੀ ਅਮਨਦੀਪ ਕੌਰ, ਮਨਿੰਦਰ ਸਿੰਘ ਪਤੀ ਸਰਪੰਚ ਵਰਿੰਦਰ ਕੌਰ, ਸੈਕਟਰੀ ਜਗਵੰਤ ਸਿੰਘ, ‘ਆਪ’ ਆਗੂ ਰਣਬੀਰ ਸਿੰਘ ਰੋਹਟੀਖਾਸ, ਜਗਜੀਤ ਸਿੰਘ ਸਰਪੰਚ ਸਮਲਾ, ਜਸਵੀਰ ਸਿੰਘ ਸਰਪੰਚ ਹਿਆਣਾ ਖੁਰਦ, ਸ਼ੇਰ ਸਿੰਘ ਨੰਬਰਦਾਰ, ਸੋਹਣਾ ਸਿੰਘ ਪੰਚ, ਗੋਰਾ ਸਿੰਘ ਪੰਚ, ਨਿਰਭੈ ਸਿੰਘ, ਦਲਵੀਰ ਸਿੰਘ ਪੰਚ, ਬਲਵੀਰ ਸਿੰਘ, ਗੁਰਮੇਲ ਸਿੰਘ ਪੰਚ, ਮੇਲੂ ਸਿੰਘ ਪੰਚ ਤੋਂ ਇਲਾਵਾ ਪਿੰਡ ਵਾਸੀ ਤੇ ਸੰਬੰਧਿਤ ਅਧਿਕਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਰਾਜ ਸਭਾ ਮੈਂਬਰ ਬੰਸੀ ਲਾਲ ਗੁੱਜਰ ਨੇ ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚਕਾਰ ਆਪਸੀ ਸਾਂਝ, ਸਤਿਕਾਰ ਅਤੇ ਇਕਜੁੱਟਤਾ ਪਾਰਟੀ ਦੀ ਮਜ਼ਬੂਤੀ ਲਈ ਬਹੁਤ ਮਹੱਤਵਪੂਰਨ :...
Ad Position 24