18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਰਾਜ ਸਭਾ ਮੈਂਬਰ ਬੰਸੀ ਲਾਲ ਗੁੱਜਰ ਨੇ ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ ਨਾਲ ਕੀਤੀ ਮੁਲਾਕਾਤ

ਭੁੱਨਰਹੇੜੀ, 18 ਨਵੰਬਰ (ਧਨਵੰਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਦਫ਼ਤਰ ਵਿਖੇ ਮੱਧ ਪ੍ਰਦੇਸ਼ ਤੋਂ ਰਾਜ ਸਭਾ ਮੈਂਬਰ ਅਤੇ ਆਲ ਇੰਡੀਆ ਕਿਸਾਨ ਮੋਰਚਾ ਭਾਜਪਾ ਦੇ ਪ੍ਰਧਾਨ ਚੌਧਰੀ ਬੰਸੀ ਲਾਲ ਗੁੱਜਰ ਨੇ ਅਚਨਚੇਤ ਪਹੁੰਚ ਕੇ ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਬੂਟਾ ਸਿੰਘ ਸ਼ਾਦੀਪੁਰ ਨੇ ਉਨ੍ਹਾਂ ਨੂੰ ਬੁੱਕਾ ਭੇਟ ਕਰਕੇ ਸਵਾਗਤ ਕੀਤਾ।

Ad Position 21
No active advertisement
ਅਜੀਤ ਡੈਸਕ 19-11-2026
ਭੁੱਨਰਹੇੜੀ, 18 ਨਵੰਬਰ (ਧਨਵੰਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਦਫ਼ਤਰ ਵਿਖੇ ਮੱਧ ਪ੍ਰਦੇਸ਼ ਤੋਂ ਰਾਜ ਸਭਾ ਮੈਂਬਰ ਅਤੇ ਆਲ ਇੰਡੀਆ ਕਿਸਾਨ ਮੋਰਚਾ ਭਾਜਪਾ ਦੇ ਪ੍ਰਧਾਨ ਚੌਧਰੀ ਬੰਸੀ ਲਾਲ ਗੁੱਜਰ ਨੇ ਅਚਨਚੇਤ ਪਹੁੰਚ ਕੇ ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਬੂਟਾ ਸਿੰਘ ਸ਼ਾਦੀਪੁਰ ਨੇ ਉਨ੍ਹਾਂ ਨੂੰ ਬੁੱਕਾ ਭੇਟ ਕਰਕੇ ਸਵਾਗਤ ਕੀਤਾ। ਉਨ੍ਹਾਂ ਪੰਜਾਬ ਦੇ ਕਿਸਾਨੀ ਮਸਲਿਆਂ, ਖ਼ਾਸ ਕਰਕੇ ਝੋਨੇ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ ਬੋਲੀ ਬੰਦ ਹੋਣ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਚੌਧਰੀ ਬੰਸੀ ਲਾਲ ਗੁੱਜਰ ਨੇ ਭਰੋਸਾ ਦਿੱਤਾ ਕਿ ਉਹ ਪੰਜਾਬ ਨਾਲ ਸੰਬੰਧਿਤ ਮਸਲੇ ਭਾਜਪਾ ਹਾਈਕਮਾਂਡ ਦੇ ਧਿਆਨ ਵਿਚ ਲਿਆ ਕੇ ਹੱਲ ਕਰਵਾਉਣ ਦਾ ਯਤਨ ਕਰਨਗੇ। ਇਸ ਮੌਕੇ ਚੌਧਰੀ ਹੇਮਰਾਜ ਪੰਚਕੂਲਾ, ਗੁਰਤੇਜ ਸਿੰਘ ਝਨੇੜੀ, ਰਾਮ ਸਿੰਘ, ਹਰਜੀਤ ਸਿੰਘ ਕਪਿਆਲ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮਾਡਰਨ ਸਕੂਲ ਵਲੋਂ ਬਾਲ ਦਿਵਸ ਮੌਕੇ ਸੂਬੇ ਦੀ ਸਭ ਤੋਂ ਵੱਡੀ ਪੇਂਟਿੰਗ ਪ੍ਰਤੀਯੋਗਤਾ ਕਰਵਾਈ 2,000 ਤੋਂ ਵੱਧ ਪ੍ਰਤੀਯੋਗੀਆ... ਅਗਲੀ ਖ਼ਬਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਲੱਖਾਂ ਦੀ ਲਾਗਤ ਨਾਲ ਤਿਆਰ ਖੇਡ ਗਰਾਊਂਡ ਦਾ ਉਦਘਾਟਨ ਨੌਜਵਾਨਾਂ ਨੂੰ ਵੰਡੀਆਂ ਫੁੱਟ...
Ad Position 24