ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ
ਭਾਦਸੋਂ, 19 ਨਵੰਬਰ (ਗੁਰਬਖਸ ਸਿੰਘ ਵੜੈਚ)-ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 756ਵੇਂ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਸ਼੍ਰੋਮਣੀ ਭਗਤ ਨਾਮਦੇਵ ਭਾਦਸੋਂ ਤੋਂ ਨਗਰ ਕੀਰਤਨ ਸਜਾਇਆ ਗਿਆ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆ ਨੇ ਕੀਤੀ ।
ਭਾਦਸੋਂ, 19 ਨਵੰਬਰ (ਗੁਰਬਖਸ ਸਿੰਘ ਵੜੈਚ)-ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 756ਵੇਂ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਸ਼੍ਰੋਮਣੀ ਭਗਤ ਨਾਮਦੇਵ ਭਾਦਸੋਂ ਤੋਂ ਨਗਰ ਕੀਰਤਨ ਸਜਾਇਆ ਗਿਆ।ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆ ਨੇ ਕੀਤੀ ।ਇਹ ਨਗਰ ਕੀਰਤਨ ਬਜਾਰ ਦੇ ਵੱਖ ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਗੁਰਦੁਆਰਾ ਭਗਤ ਨਾਮਦੇਵ ਵਿਖੇ ਸੰਪੰਨ ਹੋਇਆ। ਗੁਰਦੁਆਰਾ ਬੋਹੜ ਸਾਹਿਬ ਚਾਸਵਾਲ ਵਿਖੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਕੇ ਪੰਜ ਪਿਆਰਿਆ ਦਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ ਕੀਤਾ ਗਿਆ। ਪ੍ਰਬੰਧਕਾਂ ਵਲੋਂ ਦੱਸਿਆ ਗਿਆ ਕਿ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਭਗਤ ਨਾਮਦੇਵ ਜੀ ਭਾਦਸੋਂ ਵਿਖੇ 20 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ ਭਾਈ ਗੁਰਮੀਤ ਸਿੰਘ ਬੈਰਾਗੀ ਪਟਿਆਲੇ ਵਾਲੇ ਕਥਾ ਕੀਰਤਨ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਪ੍ਰਧਾਨ ਧਰਮ ਸਿੰਘ ਚੈਹਿਲ, ਹਰਜਿੰਦਰ ਸਿੰਘ, ਦਰਸ਼ਨ ਸਿੰਘ ਖਾਲਸਾ, ਗੁਰਦੀਪ ਸਿੰਘ, ਭਾਈ ਗੁਰਪ੍ਰੀਤ ਸਿੰਘ, ਧਰਮਿੰਦਰ ਸਿੰਘ ਧੰਨਾ, ਗੁਰਦਿਆਲ ਸਿੰਘ ਸਰਾੳ, ਰਜਿੰਦਰ ਸਿੰਘ ਰਾਜੂ ਜਾਲਖੇੜੀ ਵਾਲੇ, ਰਾਜਦੀਪ ਸਿੰਘ ਸਰਾਓ, ਤਾਰਾ ਸਿੰਘ, ਜੋਗਿੰਦਰ ਸਿੰਘ, ਸੁਰਿੰਦਰ ਸਿੰਘ ਸਰਾੳ, ਲੱਕੀ ਟੇਲਰ, ਗੁਰਚਰਨ ਸਿੰਘ ਸਰਾੳ, ਜੋਰਾ ਸਿੰਘ, ਰਾਜੂ ਬਾਬਾ, ਹੈਪੀ ਭਾਦਸੋਂ, ਅਮਨਦੀਪ ਸਿੰਘ ਰਾਏ, ਲਾਲ ਸਿੰਘ, ਮਾਸਟਰ ਸੁੱਚਾ ਸਿੰਘ, ਸੁਰਿੰਦਰ ਸਿੰਘ ਸੋਨੀ ਹਾਜਰ ਸਨ।