19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਨਰਿੰਦਰ ਸਿੰਘ ਨਿੰਦਾ ਵਲੋਂ ਹਲਕਾ ਘਨੌਰ ’ਚ ਰੋਡ ਸ਼ੋਅ, ਪੰਜਾਬ ਸਰਕਾਰ ਦੀਆਂ ਨੀਤੀਆਂ ਦਾ ਕੀਤਾ ਪ੍ਰਚਾਰ

ਘਨੌਰ, 19 ਨਵੰਬਰ (ਸਰਦਾਰਾ ਸਿੰਘ ਲਾਛੜੂ)-ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਕਲਿਆਣ ਬੋਰਡ ਦੇ ਚੇਅਰਮੈਨ ਨਰਿੰਦਰ ਸਿੰਘ ਨਿੰਦਾ ਨੇ ਹਲਕਾ ਘਨੌਰ ਵਿਚ ਵੱਖ-ਵੱਖ ਪਿੰਡਾਂ ਅਤੇ ਬਾਜ਼ਾਰਾਂ ਵਿਚੋਂ ਰੋਡ ਸ਼ੋਅ ਕੱਢਿਆ। ਇਸ ਕਾਫ਼ਲੇ ਦੀ ਸ਼ੁਰੂਆਤ ਸ਼ੰਭੂ, ਮਰਦਾਂਪੁਰ, ਪਿੱਪਲ ਮੰਘੋਲੀ ਅਤੇ ਲਾਛੜੂ ਕਲਾਂ ਤੋਂ ਹੋਈ, ਜਿੱਥੇ ਵੱਖ-ਵੱਖ ਥਾਵਾਂ ’ਤੇ ਸਮਰਥਕਾਂ ਅਤੇ ਸਥਾਨਕ ਨਿਵਾਸੀਆਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 20-11-2026
ਘਨੌਰ, 19 ਨਵੰਬਰ (ਸਰਦਾਰਾ ਸਿੰਘ ਲਾਛੜੂ)-ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਕਲਿਆਣ ਬੋਰਡ ਦੇ ਚੇਅਰਮੈਨ ਨਰਿੰਦਰ ਸਿੰਘ ਨਿੰਦਾ ਨੇ ਹਲਕਾ ਘਨੌਰ ਵਿਚ ਵੱਖ-ਵੱਖ ਪਿੰਡਾਂ ਅਤੇ ਬਾਜ਼ਾਰਾਂ ਵਿਚੋਂ ਰੋਡ ਸ਼ੋਅ ਕੱਢਿਆ। ਇਸ ਕਾਫ਼ਲੇ ਦੀ ਸ਼ੁਰੂਆਤ ਸ਼ੰਭੂ, ਮਰਦਾਂਪੁਰ, ਪਿੱਪਲ ਮੰਘੋਲੀ ਅਤੇ ਲਾਛੜੂ ਕਲਾਂ ਤੋਂ ਹੋਈ, ਜਿੱਥੇ ਵੱਖ-ਵੱਖ ਥਾਵਾਂ ’ਤੇ ਸਮਰਥਕਾਂ ਅਤੇ ਸਥਾਨਕ ਨਿਵਾਸੀਆਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਘਨੌਰ ਦੇ ਮੁੱਖ ਬਾਜ਼ਾਰਾਂ ਵਿਚੋਂ ਲੰਘਦਿਆਂ ਦੁਕਾਨਦਾਰਾਂ ਅਤੇ ਨੌਜਵਾਨਾਂ ਨੇ ਇਸ ਰੋਡ ਸ਼ੋਅ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਨਰਿੰਦਰ ਸਿੰਘ ਨਿੰਦਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦੀ ਸ਼ਲਾਘਾ ਕੀਤੀ। ਨਿੰਦਾ ਨੇ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਸੂਬੇ ਦੇ ਲੋਕ ਸੰਤੁਸ਼ਟ ਹਨ। ਉਨ੍ਹਾਂ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਨਾਲ ਆਮ ਅਤੇ ਗਰੀਬ ਵਰਗ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ। ਸਰਕਾਰੀ ਸਕੂਲਾਂ ਦੇ ਸੁਧਾਰ ਅਤੇ ਮੁਹੱਲਾ ਕਲੀਨਿਕਾਂ ਦੀ ਸਥਾਪਨਾ ਨਾਲ ਸਿੱਖਿਆ ਤੇ ਸਿਹਤ ਖੇਤਰ ਵਿਚ ਬਦਲਾਅ ਆਇਆ ਹੈ। ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫਾਰਸ਼ ਜਾਂ ਰਿਸ਼ਵਤ ਦੇ ਯੋਗਤਾ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਪੂਰਾ ਮੁੱਲ ਅਤੇ ਸਮੇਂ ਸਿਰ ਅਦਾਇਗੀ ਯਕੀਨੀ ਬਣਾਈ ਜਾ ਰਹੀ ਹੈ। ਆਪਣੀਆਂ ਭਵਿੱਖੀ ਯੋਜਨਾਵਾਂ ਬਾਰੇ ਗੱਲ ਕਰਦਿਆਂ ਨਰਿੰਦਰ ਸਿੰਘ ਨਿੰਦਾ ਨੇ ਕਿਹਾ ਕਿ ਜੇਕਰ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ’ਤੇ ਭਰੋਸਾ ਜਤਾਉਂਦਿਆਂ ਹਲਕਾ ਘਨੌਰ ਤੋਂ ਉਮੀਦਵਾਰ ਬਣਾਇਆ ਜਾਂਦਾ ਹੈ, ਤਾਂ ਉਹ ‘ ਮਾਨ ਮਾਡਲ’ ਦੀ ਤਰਜ਼ ’ਤੇ ਹਲਕੇ ਦਾ ਸਰਬਪੱਖੀ ਵਿਕਾਸ ਕਰਨਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕੇ ਵਿਚ ਬਿਜਲੀ, ਪੀਣ ਵਾਲੇ ਪਾਣੀ, ਸੀਵਰੇਜ, ਸੜਕਾਂ ਅਤੇ ਸਫ਼ਾਈ ਵਿਵਸਥਾ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਕੇ ਘਨੌਰ ਨੂੰ ਇਕ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਵੋਟਰ ਜਾਗਰੂਕਤਾ ਗਤੀਵਿਧੀਆਂ ਤੇ 100 ਫ਼ੀਸਦੀ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੇ ਨਿਰਦੇਸ਼–ਏ.ਡੀ.ਸੀ. ਅਗਲੀ ਖ਼ਬਰ ਸੁਖਵਿੰਦਰ ਸਿੰਘ ਸੁੱਖੀ ਰੱਖੜਾ ਨੇ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਤੋਂ ਸ਼ਰਧਾਲੂਆਂ ਦੀਆਂ ਬੱਸਾਂ ਕੀਤੀਆਂ ਰਵਾਨਾ
Ad Position 24