20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਜੀ.ਬੀ. ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਨੇ ਸੂਬਾ ਪੱਧਰੀ ਮੁਕਾਬਲੇ ’ਚ ਚਾਂਦੀ ਦਾ ਤਗਮਾ ਜਿੱਤ ਕੇ ਰਚਿਆ ਇਤਿਹਾਸ

ਨਾਭਾ, 20 ਨਵੰਬਰ (ਵਰਿੰਦਰ ਵਰਮਾ)-ਸਫਲਤਾ ਸਿਰਫ਼ ਮੰਜ਼ਿਲ ਤੱਕ ਪਹੁੰਚਣ ਵਿਚ ਹੀ ਨਹੀਂ, ਸਗੋਂ ਹਰ ਚੁਣੌਤੀ ਨੂੰ ਪਾਰ ਕਰਦੇ ਹੋਏ ਅੱਗੇ ਵਧਣ ਦੇ ਜਜ਼ਬੇ ਵਿਚ ਵੀ ਛੁਪੀ ਹੁੰਦੀ ਹੈ।’ ਇਸ ਕਥਨ ਨੂੰ ਸੱਚ ਸਾਬਤ ਕਰਦਿਆਂ 17 ਨਵੰਬਰ ਨੂੰ ਨਾਭਾ ਸਥਿਤ ਜੀ.

Ad Position 21
No active advertisement
ਜੀ.ਬੀ. ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਚਾਂਦੀ ਦਾ ਤਗਮਾ ਹਾਸਿਲ ਕਰਨ ਉਪਰੰਤ ਸਕੂਲ ਦਾ ਨਾਂਅ ਰੋਸ਼ਨ ਕਰਦੇ ਹੋਏ। ਅਜੀਤ ਤਸਵੀਰ 21-11-2026
ਨਾਭਾ, 20 ਨਵੰਬਰ (ਵਰਿੰਦਰ ਵਰਮਾ)-ਸਫਲਤਾ ਸਿਰਫ਼ ਮੰਜ਼ਿਲ ਤੱਕ ਪਹੁੰਚਣ ਵਿਚ ਹੀ ਨਹੀਂ, ਸਗੋਂ ਹਰ ਚੁਣੌਤੀ ਨੂੰ ਪਾਰ ਕਰਦੇ ਹੋਏ ਅੱਗੇ ਵਧਣ ਦੇ ਜਜ਼ਬੇ ਵਿਚ ਵੀ ਛੁਪੀ ਹੁੰਦੀ ਹੈ।’ ਇਸ ਕਥਨ ਨੂੰ ਸੱਚ ਸਾਬਤ ਕਰਦਿਆਂ 17 ਨਵੰਬਰ ਨੂੰ ਨਾਭਾ ਸਥਿਤ ਜੀ.ਬੀ. ਇੰਟਰਨੈਸ਼ਨਲ ਸਕੂਲ ਦੀ 11ਵੀਂ ਜਮਾਤ (ਸਾਇੰਸ) ਦੀ ਹੋਣਹਾਰ ਵਿਦਿਆਰਥਣ ਹਰਗੁਨਦੀਪ ਕੌਰ ਨੇ ਸਕੂਲ ਦੇ ਚੇਅਰਮੈਨ ਸੰਦੀਪ ਬਾਂਸਲ ਦੀ ਅਗਵਾਈ ਹੇਠ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਸੂਬਾ ਪੱਧਰੀ ਐਥਲੈਟਿਕਸ ਪ੍ਰਤੀਯੋਗਤਾ ਦੇ ‘ਉੱਚੀ ਛਾਲ’ ਮੁਕਾਬਲੇ ਵਿਚ ਚਾਂਦੀ ਦਾ ਤਮਗਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਲੁਧਿਆਣਾ ਦੇ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ ਕਰਵਾਏ ਗਏ ਇਸ ਮੁਕਾਬਲੇ ਵਿਚ ਹਰਗੁਨਦੀਪ ਕੌਰ ਨੇ ਆਪਣੀ ਪ੍ਰਤਿਭਾ, ਮਿਹਨਤ ਅਤੇ ਖੇਡ ਕੌਸ਼ਲ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਪ੍ਰਾਪਤੀ ਲਈ ਪੰਜਾਬ ਸਰਕਾਰ ਵਲੋਂ ਉਸ ਨੂੰ 7,000 ਰੁਪਏ ਦੀ ਰਾਸ਼ੀ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਸਕੂਲ ਦੇ ਚੇਅਰਮੈਨ ਸੰਦੀਪ ਬਾਂਸਲ ਨੇ ਵਿਦਿਆਰਥਣ ਨੂੰ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ ਅਤੇ ਉਸ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਸੰਦੀਪ ਬਾਂਸਲ ਨੇ ਹਰਗੁਨਦੀਪ ਕੌਰ ਦੀ ਇਸ ਪ੍ਰਾਪਤੀ ਨੂੰ ਹੋਰਨਾਂ ਵਿਦਿਆਰਥੀਆਂ ਲਈ ਪ੍ਰੇਰਨਾ ਦਾ ਸਰੋਤ ਦੱਸਿਆ। ਸਕੂਲ ਦੀ ਪ੍ਰਿੰਸੀਪਲ ਡਾ. ਇੰਦਰਜੀਤਪਾਲ ਕੌਰ ਗਰੇਵਾਲ ਨੇ ਵਿਦਿਆਰਥਣ ਦੀ ਇਸ ਪ੍ਰਾਪਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜੀ.ਬੀ. ਇੰਟਰਨੈਸ਼ਨਲ ਸਕੂਲ ਦਾ ਖੇਡ ਮੈਦਾਨ ਵਿਦਿਆਰਥੀਆਂ ਨੂੰ ਆਪਣੀਆਂ ਸਮਰੱਥਾਵਾਂ ਪਛਾਣਨ ਅਤੇ ਚੁਣੌਤੀਆਂ ਦਾ ਸਾਹਮਣਾ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਹਰਗੁਨਦੀਪ ਦੀ ਇਹ ਸਫਲਤਾ ਉਸ ਦੀ ਨਿਰੰਤਰ ਮਿਹਨਤ, ਖੇਡਾਂ ਪ੍ਰਤੀ ਜਨੂੰਨ ਅਤੇ ਆਪਣੇ ਟੀਚੇ ਪ੍ਰਤੀ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸੂਬਾ ਪੱਧਰ ‘ਤੇ ਤਮਗਾ ਜਿੱਤਣਾ ਨਾ ਸਿਰਫ਼ ਵਿਦਿਆਰਥਣ ਲਈ, ਸਗੋਂ ਪੂਰੇ ਸਕੂਲ ਲਈ ਮਾਣ ਵਾਲੀ ਗੱਲ ਹੈ।
Ad Position 22
No active advertisement
ਪਿਛਲੀ ਖ਼ਬਰ ’ ਦ ਮਿਲੇਨੀਅਮ ਸਕੂਲ ਵਿਖੇ ਦੋ ਦਿਨਾ ਸਾਲਾਨਾ ਸਮਾਗਮ ‘ਕੋਸਮੌਸ-2026’ ਕਰਵਾਇਆ ਅਗਲੀ ਖ਼ਬਰ ਚੁਸਤ ਪ੍ਰਸ਼ਾਸਨ ਤੇ ਸੰਤੁਸ਼ਟ ਉਮੀਦਵਾਰਾਂ ਦੇ ਨਿੱਤਰਨ ਨਾਲ ਮੁਕਾਬਲੇ ਹੋਣਗੇ ਦਿਲਚਸਪ
Ad Position 24