ਜਥੇਦਾਰ ਨਸੂਪੁਰ ਨੂੰ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਦਾ ਮੈਂਬਰ ਬਣਾਉਣ ਦਾ ਭਰਵਾਂ ਸਵਾਗਤ
ਸਮਾਣਾ, 20 ਨਵੰਬਰ (ਸਾਹਿਬ ਸਿੰਘ)-ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਸਾਲਾਨਾ ਚੋਣ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕੁਲਦੀਪ ਸਿੰਘ ਨਸੂਪੁਰ ਨੂੰ ਕਾਰਜਕਾਰਨੀ ਦਾ ਮੈਂਬਰ ਬਣਾਏ ਜਾਣ ਦਾ ਸ਼ੋ੍ਮਣੀ ਅਕਾਲੀ ਦਲ (ਬ) ਦੇ ਹਲਕਾ ਮੁਖੀ ਜਗਮੀਤ ਸਿੰਘ ਹਰਿਆਊ, ਵਪਾਰ ਵਿੰਗ ਦੇ ਮੀਤ ਪ੍ਰਧਾਨ ਗੋਪਾਲ ਸ਼ਰਮਾ ਅਤੇ ਅਕਾਲੀ ਆਗੂ ਸੁਦਰਸ਼ਨ ਮਿੱਤਲ ਨੇ ਜ਼ੋਰਦਾਰ ਸਵਾਗਤ ਕੀਤਾ ਹੈ। ਉਕਤ ਅਕਾਲੀ ਆਗੂਆਂ ਨੇ ਜਥੇਦਾਰ ਨਸੂਪੁਰ ਦੀ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਸ.
ਜ
ਜਥੇਦਾਰ ਕੁਲਦੀਪ ਸਿੰਘ ਨਸੂਪੁਰ
ਜਗਮੀਤ ਸਿੰਘ ਹਰਿਆਊ
ਗੋਪਾਲ ਸ਼ਰਮਾ
ਸੁਦਰਸ਼ਨ ਮਿੱਤਲ
21-11-2026
ਸਮਾਣਾ, 20 ਨਵੰਬਰ (ਸਾਹਿਬ ਸਿੰਘ)-ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਸਾਲਾਨਾ ਚੋਣ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕੁਲਦੀਪ ਸਿੰਘ ਨਸੂਪੁਰ ਨੂੰ ਕਾਰਜਕਾਰਨੀ ਦਾ ਮੈਂਬਰ ਬਣਾਏ ਜਾਣ ਦਾ ਸ਼ੋ੍ਮਣੀ ਅਕਾਲੀ ਦਲ (ਬ) ਦੇ ਹਲਕਾ ਮੁਖੀ ਜਗਮੀਤ ਸਿੰਘ ਹਰਿਆਊ, ਵਪਾਰ ਵਿੰਗ ਦੇ ਮੀਤ ਪ੍ਰਧਾਨ ਗੋਪਾਲ ਸ਼ਰਮਾ ਅਤੇ ਅਕਾਲੀ ਆਗੂ ਸੁਦਰਸ਼ਨ ਮਿੱਤਲ ਨੇ ਜ਼ੋਰਦਾਰ ਸਵਾਗਤ ਕੀਤਾ ਹੈ। ਉਕਤ ਅਕਾਲੀ ਆਗੂਆਂ ਨੇ ਜਥੇਦਾਰ ਨਸੂਪੁਰ ਦੀ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਸ. ਬਾਦਲ ਨੇ ਜਥੇਦਾਰ ਨਸੂਪੁਰ ਨੂੰ ਮਾਣ ਦੇ ਕੇ ਇਹ ਦਰਸਾ ਦਿੱਤਾ ਹੈ ਕਿ ਪਾਰਟੀ ਵਿਚ ਪੰਥਕ ਸੇਵਾਦਾਰ, ਇਮਾਨਦਾਰ ਅਤੇ ਮਿਹਨਤੀ ਵਰਕਰਾਂ ਨੂੰ ਹਮੇਸ਼ਾ ਮਾਣ ਮਿਲਦਾ ਹੈ। ਉਨ੍ਹਾਂ ਆਖਿਆ ਕਿ ਨਸੂਪੁਰ ਨੇ ਲੰਮਾ ਸਮਾਂ ਅਕਾਲੀ ਦਲ ਵਿਚ ਸੇਵਾ ਕੀਤੀ ਹੈ ਅਤੇ ਉਹ ਔਖੇ ਸਮੇਂ ਵੀ ਪਾਰਟੀ ਨਾਲ ਚਟਾਨ ਬਣ ਕੇ ਖੜ੍ਹੇ ਹਨ। ਅਕਾਲੀ ਆਗੂਆਂ ਨੇ ਦੁਹਰਾਇਆ ਕਿ ਸ਼ੋ੍ਮਣੀ ਅਕਾਲੀ ਦਲ (ਬ) ਹੀ ਇਕੋ-ਇਕ ਪਾਰਟੀ ਹੈ ਜਿਹੜੀ ਪੰਜਾਬ ਅਤੇ ਪੰਥ ਦੇ ਹਿਤਾਂ ਲਈ ਲੜਾਈ ਲੜਦੀ ਆ ਰਹੀ ਹੈ। ਸ. ਬਾਦਲ ਦੀ ਅਗਵਾਈ ਅਤੇ ਦੂਰਅੰਦੇਸ਼ੀ ਨੇ ਅਕਾਲੀ ਦਲ ਨੂੰ ਮਜ਼ਬੂਤੀ ਦਿੱਤੀ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਸ਼ੋ੍ਮਣੀ ਕਮੇਟੀ ਦੀ ਨਵੀਂ ਕਾਰਜਕਾਰਨੀ ਸਿੱਖ ਪੰਥ ਲਈ ਕਾਰਗਰ ਸਾਬਤ ਹੋਵੇਗੀ ਅਤੇ ਜਥੇਦਾਰ ਨਸੂਪੁਰ ਕਾਰਜਕਾਰਨੀ ਦੇ ਮੈਂਬਰ ਵਜੋਂ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ। ਉਹ ਸਿੱਖ ਪੰਥ ਦੇ ਕਾਰਜਾਂ ਵਿਚ ਅਹਿਮ ਯੋਗਦਾਨ ਪਾਉਣਗੇ।