22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸਨੌਰ-ਚੋਰਾਂ ਰੋਡ ’ਤੇ ਨਿੱਜੀ ਸਕੂਲ ਦੇ ਸਾਲਾਨਾ ਸਮਾਗਮ ਦੌਰਾਨ ਪਾਰਕਿੰਗ ਪ੍ਰਬੰਧਾਂ ਦੀ ਘਾਟ ਆਈ ਸਾਹਮਣੇ

ਸਨੌਰ, 21 ਨਵੰਬਰ (ਗੀਤਵਿੰਦਰ ਸਿੰਘ ਸੋਖਲ)-ਜ਼ਿਲ੍ਹਾ ਪਟਿਆਲਾ ਅਧੀਨ ਸਨੌਰ-ਚੋਰਾ ਰੋਡ ਸਥਿਤ ਇੱਕ ਨਾਮੀ ਨਿੱਜੀ ਸਕੂਲ ਵਿੱਚ ਸਾਲਾਨਾ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਸਕੂਲ ਅੰਦਰ ਖ਼ੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਸਮਾਗਮ ਦੀਆਂ ਤਿਆਰੀਆਂ ਤਹਿਤ ਸਕੂਲ ਦੀ ਇਮਾਰਤ ਅਤੇ ਆਲੇ-ਦੁਆਲੇ ਦੀ ਸਜਾਵਟ ’ਤੇ ਵੱਡੀ ਰਕਮ ਖਰਚ ਕੀਤੀ ਗਈ ਨਜ਼ਰ ਆ ਰਹੀ ਹੈ, ਪਰ ਦੂਜੇ ਪਾਸੇ ਸਮਾਗਮ ਵਿੱਚ ਪਹੁੰਚਣ ਵਾਲੇ ਮਾਪਿਆਂ ਅਤੇ ਮਹਿਮਾਨਾਂ ਲਈ ਪਾਰਕਿੰਗ ਦੇ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਪ੍ਰਬੰਧਕੀ ਲਾਪਰਵਾਹੀ ਵੀ ਸਾਹਮਣੇ ਆਈ ਹੈ।

Ad Position 21
No active advertisement
ਅਜੀਤ ਡੈਸਕ 22-11-2026
ਸਨੌਰ, 21 ਨਵੰਬਰ (ਗੀਤਵਿੰਦਰ ਸਿੰਘ ਸੋਖਲ)-ਜ਼ਿਲ੍ਹਾ ਪਟਿਆਲਾ ਅਧੀਨ ਸਨੌਰ-ਚੋਰਾ ਰੋਡ ਸਥਿਤ ਇੱਕ ਨਾਮੀ ਨਿੱਜੀ ਸਕੂਲ ਵਿੱਚ ਸਾਲਾਨਾ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਸਕੂਲ ਅੰਦਰ ਖ਼ੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਸਮਾਗਮ ਦੀਆਂ ਤਿਆਰੀਆਂ ਤਹਿਤ ਸਕੂਲ ਦੀ ਇਮਾਰਤ ਅਤੇ ਆਲੇ-ਦੁਆਲੇ ਦੀ ਸਜਾਵਟ ’ਤੇ ਵੱਡੀ ਰਕਮ ਖਰਚ ਕੀਤੀ ਗਈ ਨਜ਼ਰ ਆ ਰਹੀ ਹੈ, ਪਰ ਦੂਜੇ ਪਾਸੇ ਸਮਾਗਮ ਵਿੱਚ ਪਹੁੰਚਣ ਵਾਲੇ ਮਾਪਿਆਂ ਅਤੇ ਮਹਿਮਾਨਾਂ ਲਈ ਪਾਰਕਿੰਗ ਦੇ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਪ੍ਰਬੰਧਕੀ ਲਾਪਰਵਾਹੀ ਵੀ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸਮਾਗਮ ਵਿੱਚ ਸ਼ਾਮਲ ਹੋਣ ਲਈ ਵੱਡੀ ਗਿਣਤੀ ਵਿੱਚ ਮਾਪੇ ਆਪਣੇ ਨਿੱਜੀ ਵਾਹਨਾਂ ਰਾਹੀਂ ਸਕੂਲ ਪਹੁੰਚੇ। ਸਕੂਲ ਵੱਲੋਂ ਪਾਰਕਿੰਗ ਲਈ ਕੋਈ ਵਿਸ਼ੇਸ਼ ਥਾਂ ਨਿਰਧਾਰਤ ਨਾ ਕੀਤੇ ਜਾਣ ਕਾਰਨ ਲੋਕਾਂ ਨੇ ਆਪਣੀਆਂ ਗੱਡੀਆਂ ਸੜਕ ਦੇ ਦੋਵੇਂ ਪਾਸੇ ਖੜ੍ਹੀਆਂ ਕਰ ਦਿੱਤੀਆਂ। ਇਸ ਕਾਰਨ ਸਨੌਰ ਰੋਡ ’ਤੇ ਆਵਾਜਾਈ ਪ੍ਰਭਾਵਿਤ ਹੋਈ ਅਤੇ ਇੱਥੋਂ ਲੰਘਣ ਵਾਲੇ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਜ਼ਿਕਰਯੋਗ ਹੈ ਕਿ ਸਨੌਰ ਰੋਡ ਪਟਿਆਲਾ ਬੱਸ ਸਟੈਂਡ ਨੂੰ ਸਨੌਰ ਨਾਲ ਜੋੜਨ ਵਾਲੀ ਇੱਕ ਪ੍ਰਮੁੱਖ ਸੜਕ ਹੈ, ਜਿਸ ’ਤੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਵਾਹਨਾਂ ਦੀ ਆਵਾਜਾਈ ਰਹਿੰਦੀ ਹੈ। ਅਜਿਹੀ ਮਹੱਤਵਪੂਰਨ ਸੜਕ ’ਤੇ ਦੋਵੇਂ ਪਾਸੇ ਵਾਹਨ ਖੜ੍ਹੇ ਹੋਣ ਕਾਰਨ ਆਵਾਜਾਈ ਵਿੱਚ ਵਿਘਨ ਪੈਣਾ ਸੁਭਾਵਿਕ ਹੈ। ਇਸ ਦੇ ਨਾਲ ਹੀ ਸਮਾਗਮ ਦੌਰਾਨ ਮੌਕੇ ’ਤੇ ਕੋਈ ਸੁਰੱਖਿਆ ਗਾਰਡ ਜਾਂ ਟ੍ਰੈਫਿਕ ਨੂੰ ਸੰਭਾਲਣ ਲਈ ਵਿਸ਼ੇਸ਼ ਕਰਮਚਾਰੀ ਵੀ ਨਜ਼ਰ ਨਹੀਂ ਆਇਆ। ਲੋਕਾਂ ਦਾ ਕਹਿਣਾ ਹੈ ਕਿ ਸਕੂਲ ਪ੍ਰਬੰਧਕਾਂ ਵੱਲੋਂ ਸਾਲਾਨਾ ਸਮਾਗਮ ਕਰਵਾਉਣ ਤੋਂ ਪਹਿਲਾਂ ਮਹਿਮਾਨਾਂ ਦੀ ਸਹੂਲਤ ਅਤੇ ਆਮ ਲੋਕਾਂ ਦੀ ਆਵਾਜਾਈ ਨੂੰ ਧਿਆਨ ਵਿੱਚ ਰੱਖਦਿਆਂ ਪਾਰਕਿੰਗ ਅਤੇ ਸੁਰੱਖਿਆ ਦੇ ਢੁੱਕਵੇਂ ਪ੍ਰਬੰਧ ਕੀਤੇ ਜਾਣੇ ਚਾਹੀਦੇ ਸਨ। ਹੁਣ ਸਵਾਲ ਇਹ ਉੱਠਦਾ ਹੈ ਕਿ ਜਦੋਂ ਸਕੂਲ ਦੀ ਸਜਾਵਟ ਅਤੇ ਹੋਰ ਤਿਆਰੀਆਂ ’ਤੇ ਵੱਡੀ ਰਕਮ ਖਰਚ ਕੀਤੀ ਜਾ ਸਕਦੀ ਹੈ ਤਾਂ ਫਿਰ ਲੋਕਾਂ ਦੀ ਸਹੂਲਤ ਅਤੇ ਸੜਕੀ ਆਵਾਜਾਈ ਨੂੰ ਸੁਚਾਰੂ ਰੱਖਣ ਲਈ ਪ੍ਰਬੰਧ ਕਿਉਂ ਨਹੀਂ ਕੀਤੇ ਗਏ? ਸਬੰਧਤ ਪ੍ਰਸ਼ਾਸਨ ਨੂੰ ਵੀ ਅਜਿਹੇ ਸਮਾਗਮਾਂ ਦੌਰਾਨ ਟ੍ਰੈਫਿਕ ਪ੍ਰਬੰਧਾਂ ਵੱਲ ਧਿਆਨ ਦੇਣ ਦੀ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਪੀ. ਪੀ. ਐਸ. ਸੀ. ਦੇ ਦਫ਼ਤਰ ਮੂਹਰੇ ਪ੍ਰਦਰਸ਼ਨ ਕਰਨ ਵਾਲੇ ਯੂਥ ਆਗੂਆਂ ਨੂੰ ਮਿਲਣ ਜੇਲ੍ਹ ਪਹੁੰਚੇ ਪਰਗਟ ਸਿੰਘ ਅਗਲੀ ਖ਼ਬਰ ਕਿਰਪਾਨ ਦੇ ਮੌਜੂਦਾ ਕਾਨੂੰਨ ਨਾਲ ਛੇੜਛਾੜ ਨਾ ਹੋਵੇ - ਸਿੱਖ ਜਥੇਬੰਦੀਆਂ
Ad Position 24