22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਖੇਡਾਂ ਵਤਨ ਪੰਜਾਬ ਦੀਆਂ 2026 - ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਅਤੇ ਵਾਲੀਬਾਲ ਸਮੈਸ਼ਿੰਗ ਵਿਚ ਅੱਜ ਪੰਜਵੇਂ ਦਿਨ ਦੀਆਂ ਖੇਡਾਂ ਕਰਵਾਈਆਂ

ਪਟਿਆਲਾ, 21 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਖੇਡਾਂ ਵਤਨ ਪੰਜਾਬ ਦੀਆਂ 2026 ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ, ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਖੇਡ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਵਿੱਚ ਕਰਵਾਏ ਜਾ ਰਹੇ ਹਨ, ਜਿਹਨਾਂ ਵਿੱਚ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਤੋਂ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਉਹਨਾਂ ਦੱਸਿਆ ਕਿ ਵਾਲੀਬਾਲ ਸਮੈਸ਼ਿੰਗ ਉਮਰ ਵਰਗ 51-60 ਮੈਨ ਵਿੱਚ ਪਟਿਆਲਾ ਦੀ ਟੀਮ ਨੇ ਪਹਿਲਾ ਸਥਾਨ, ਜਲੰਧਰ ਦੀ ਟੀਮ ਨੇ ਦੂਸਰਾ ਸਥਾਨ, ਹੁਸ਼ਿਆਰਪੁਰ ਦੀ ਟੀਮ ਨੇ ਤੀਸਰਾ ਸਥਾਨ ਅਤੇ ਸੰਗਰੂਰ ਦੀ ਟੀਮ ਨੇ ਚੌਥਾ ਸਥਾਨ ਹਾਸਲ ਕੀਤਾ।

Ad Position 21
No active advertisement
ਅਜੀਤ ਡੈਸਕ 22-11-2026
ਪਟਿਆਲਾ, 21 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਖੇਡਾਂ ਵਤਨ ਪੰਜਾਬ ਦੀਆਂ 2026 ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ, ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਖੇਡ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਵਿੱਚ ਕਰਵਾਏ ਜਾ ਰਹੇ ਹਨ, ਜਿਹਨਾਂ ਵਿੱਚ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਤੋਂ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਉਹਨਾਂ ਦੱਸਿਆ ਕਿ ਵਾਲੀਬਾਲ ਸਮੈਸ਼ਿੰਗ ਉਮਰ ਵਰਗ 51-60 ਮੈਨ ਵਿੱਚ ਪਟਿਆਲਾ ਦੀ ਟੀਮ ਨੇ ਪਹਿਲਾ ਸਥਾਨ, ਜਲੰਧਰ ਦੀ ਟੀਮ ਨੇ ਦੂਸਰਾ ਸਥਾਨ, ਹੁਸ਼ਿਆਰਪੁਰ ਦੀ ਟੀਮ ਨੇ ਤੀਸਰਾ ਸਥਾਨ ਅਤੇ ਸੰਗਰੂਰ ਦੀ ਟੀਮ ਨੇ ਚੌਥਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾ ਉਮਰ ਵਰਗ 61-70 ਮੈਨ ਵਿੱਚ ਜਲੰਧਰ ਦੀ ਟੀਮ ਨੇ ਪਹਿਲਾ ਸਥਾਨ, ਸ੍ਰੀ ਫਤਿਹਗੜ੍ਹ ਸਾਹਿਬ ਦੀ ਟੀਮ ਨੇ ਦੂਸਰਾ ਸਥਾਨ, ਪਟਿਆਲਾ ਦੀ ਟੀਮ ਨੇ ਤੀਸਰਾ ਸਥਾਨ ਅਤੇ ਫਿਰੋਜਪੁਰ ਦੀ ਟੀਮ ਨੇ ਚੌਥਾ ਸਥਾਨ ਹਾਸਲ ਕੀਤਾ। ਉਮਰ ਵਰਗ 31-40 ਮੈਨ ਵਿੱਚ ਜਲੰਧਰ ਦੀ ਟੀਮ ਨੇ ਪਹਿਲਾ ਸਥਾਨ, ਪਟਿਆਲਾ ਦੀ ਟੀਮ ਨੇ ਦੂਸਰਾ ਸਥਾਨ, ਫਰੀਦਕੋਟ ਦੀ ਟੀਮ ਨੇ ਤੀਸਰਾ ਸਥਾਨ ਅਤੇ ਮਾਨਸਾ ਦੀ ਟੀਮ ਨੇ ਚੌਥਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 41-50 ਵਾਲੀਬਾਲ ਮੈਨ ਵਿੱਚ ਪਟਿਆਲਾ ਦੀ ਟੀਮ ਨੇ ਪਹਿਲਾ ਸਥਾਨ, ਫਰੀਦਕੋਟ ਦੀ ਟੀਮ ਨੇ ਦੂਸਰਾ ਸਥਾਨ, ਐਸ.ਏ.ਐਸ. ਨਗਰ ਦੀ ਟੀਮ ਨੇ ਤੀਜਾ ਸਥਾਨ ਅਤੇ ਹੁਸ਼ਿਆਰਪੁਰ ਦੀ ਟੀਮ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਲਾਅਨ ਟੈਨਿਸ ਖੇਡ ਟੀਮ ਈਵੈਂਟ ਉਮਰ ਵਰਗ 41-50 ਮੈਨ ਵਿੱਚ ਪਟਿਆਲਾ ਦੀ ਟੀਮ ਨੇ ਪਹਿਲਾ ਸਥਾਨ, ਐਸ.ਏ.ਐਸ. ਨਗਰ ਦੀ ਟੀਮ ਨੇ ਦੂਸਰਾ ਸਥਾਨ ਅਤੇ ਜਲੰਧਰ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬਲਾਕ ਪੱਧਰੀ ਵਿੱਦਿਅਕ ਅਤੇ ਸਹਿ-ਵਿਦਿਅਕ ਮੁਕਾਬਲਿਆਂ ’ਚ ਪ੍ਰਾਇਮਰੀ ਸਕੂਲ ਪੇਧਨ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਦਾਦੀ ਦੇ ਅੰਤਿਮ ਸੰਸਕਾਰ ’ਤੇ ਨਿਰਮਲ ਸਿੰਘ ਸੇਖਣਮਾਜਰਾ 2 ਹਜ਼ਾਰ ਤੋਂ ਵੱਧ ਸੰਗਤਾਂ ਸਮੇ...
Ad Position 24