22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਖ਼ਜ਼ਾਨਾ ਦਫ਼ਤਰ ਵਿਖੇ ਲਗਾਏ ਤਿੰਨ-ਰੋਜ਼ਾ ਪੈਨਸ਼ਨ ਸੇਵਾ ਮੇਲੇ ਸਫਲਤਾਪੂਰਵਕ ਸਮਾਪਤ

ਪਟਿਆਲਾ, 21 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਦੀ ਜਾਗਰੂਕਤਾ ਅਤੇ ਪੈਨਸ਼ਨ ਸੇਵਾ ਪੋਰਟਲ ਰਾਹੀਂ ਈ-ਕੇ. ਵਾਈ.

Ad Position 21
No active advertisement
ਖ਼ਜ਼ਾਨਾ ਦਫ਼ਤਰ ਵਿਖੇ ਲਗਾਏ ਤਿੰਨ-ਰੋਜ਼ਾ ਪੈਨਸ਼ਨ ਸੇਵਾ ਮੇਲੇ ਦਾ ਦ੍ਰਿਸ਼। ਅਜੀਤ ਤਸਵੀਰ 22-11-2026
ਪਟਿਆਲਾ, 21 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਦੀ ਜਾਗਰੂਕਤਾ ਅਤੇ ਪੈਨਸ਼ਨ ਸੇਵਾ ਪੋਰਟਲ ਰਾਹੀਂ ਈ-ਕੇ.ਵਾਈ.ਸੀ ਦੀ ਸਹੂਲਤ ਲਈ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਪਟਿਆਲਾ ਅਤੇ ਜ਼ਿਲ੍ਹੇ ਦੇ ਸਬ-ਖ਼ਜ਼ਾਨਾ ਦਫ਼ਤਰਾਂ ਰਾਜਪੁਰਾ, ਨਾਭਾ, ਸਮਾਣਾ, ਪਾਤੜ੍ਹਾਂ ਅਤੇ ਦੂਧਨਸਾਧਾਂ ਵਿਖੇ ਲਗਾਏ ਗਏ ਤਿੰਨ-ਰੋਜ਼ਾ ਪੈਨਸ਼ਨ ਸੇਵਾ ਮੇਲੇ ਸਫਲਤਾਪੂਰਵਕ ਸਮਾਪਤ ਹੋ ਗਏ ਹਨ। ਤੀਜੇ ਦਿਨ ਦੇ ਸਮਾਗਮ ਦਾ ਉਦਘਾਟਨ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ, ਮਿੰਨੀ ਸਕੱਤਰੇਤ ਬਲਾਕ-ਡੀ, ਪਟਿਆਲਾ ਵਿਖੇ ਵਧੀਕ ਡਾਇਰੈਕਟਰ, ਖ਼ਜ਼ਾਨਾ ਅਤੇ ਲੇਖਾ ਵਿਭਾਗ, ਪੰਜਾਬ, ਸਿਮਰਜੀਤ ਕੌਰ ਨੇ ਕੀਤਾ। ਉਨ੍ਹਾਂ ਨੇ ਮੌਕੇ ‘ਤੇ ਪੈਨਸ਼ਨਰਾਂ ਨਾਲ ਗੱਲਬਾਤ ਕੀਤੀ ਅਤੇ ਪੈਨਸ਼ਨ ਨਾਲ ਸਬੰਧਤ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ।ਤਿੰਨਾਂ ਦਿਨਾਂ ਦੌਰਾਨ ਲਗਾਏ ਗਏ ਇਨ੍ਹਾਂ ਕੈਂਪਾਂ ਵਿੱਚ ਆਪਣੀ ਈ-ਕੇ.ਵਾਈ.ਸੀ. ਕਰਵਾਉਣ ਲਈ ਪੈਨਸ਼ਨਰਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ। ਇਸ ਮੌਕੇ ਪੈਨਸ਼ਨਰ ਯੂਨੀਅਨ ਦੇ ਪ੍ਰਧਾਨ ਗੁਰਮੀਤ ਸਿੰਘ ਵਾਲੀਆ ਵੀ ਸਮੂਹ ਯੂਨੀਅਨ ਮੈਂਬਰਾਂ ਸਮੇਤ ਕੈਂਪਾਂ ਵਿਚ ਸ਼ਾਮਿਲ ਹੋਏ ਅਤੇ ਉਨ੍ਹਾਂ ਨੇ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਪਟਿਆਲਾ ਦੇ ਨਾਲ-ਨਾਲ ਪੈਨਸ਼ਨ ਬ੍ਰਾਂਚ ਦੇ ਕੰਮ ਦੀ ਪ੍ਰਸ਼ੰਸਾ ਕੀਤੀ। ਇਸ ਦੌਰਾਨ ਸਮੂਹ ਪੈਨਸ਼ਨਰਾਂ ਅਤੇ ਯੂਨੀਅਨ ਆਗੂਆਂ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਇੱਕ ਬਹੁਤ ਹੀ ਵਧੀਆ ਉਪਰਾਲਾ ਹੈ, ਜਿਸ ਨਾਲ ਪੈਨਸ਼ਨਰਾਂ ਨੂੰ ਵੱਡੀ ਰਾਹਤ ਮਿਲੀ ਹੈ। ਜ਼ਿਲ੍ਹਾ ਖ਼ਜ਼ਾਨਾ ਅਫ਼ਤਰ ਸਨੇਹ ਲਤਾ ਨੇ ਦੱਸਿਆ ਕਿ ਭਾਵੇਂ ਇਹ ਤਿੰਨ-ਰੋਜ਼ਾ ਕੈਂਪ ਸਮਾਪਤ ਹੋ ਚੁੱਕੇ ਹਨ, ਪਰ ਈ-ਕੇ.ਵਾਈ.ਸੀ. ਕਰਵਾਉਣ ਦੀ ਇਹ ਪ੍ਰਕਿਰਿਆ ਅਗਲੇ ਇੱਕ ਹਫ਼ਤੇ ਤੱਕ ਵੀ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਪਟਿਆਲਾ ਅਤੇ ਸਬ-ਖ਼ਜ਼ਾਨਾ ਦਫ਼ਤਰਾਂ ਰਾਜਪੁਰਾ, ਨਾਭਾ, ਸਮਾਣਾ, ਪਾਤੜ੍ਹਾਂ ਅਤੇ ਦੁੱਧਨ ਸਾਧਾਂ ਵਿਖੇ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਈ-ਕੇ.ਵਾਈ.ਸੀ. ਕਰਨਾ ਪੈਨਸ਼ਨਰਾਂ ਲਈ ਜਰੂਰੀ ਹੈ ਅਤੇ ਜਿਨ੍ਹਾਂ ਦਾ ਜੀਵਨ ਪ੍ਰਮਾਣ ਪੱਤਰ ਬੈਂਕ ਵਿੱਚ ਜਮ੍ਹਾਂ ਹੋ ਚੁੱਕਾ ਹੈ, ਉਹ ਵੀ ਈ-ਕੇ.ਵਾਈ.ਸੀ. ਜਰੂਰ ਕਰਵਾਉਣ। ਇਹ ਵੀ ਧਿਆਨ ਵਿੱਚ ਆਇਆ ਹੈ ਕਿ ਜ਼ਿਆਦਾਤਰ ਪੈਨਸ਼ਨਰਾਂ ਨੇ ਸਿਰਫ਼ ਆਪਣੇ ਬੈਂਕ ਬਚਤ ਖਾਤਿਆਂ ਦੀ ਹੀ ਈ-ਕੇ.ਵਾਈ.ਸੀ. ਕਰਵਾਈ ਹੈ, ਜਦਕਿ ਪੈਨਸ਼ਨ ਸੇਵਾ ਪੋਰਟਲ ‘ਤੇ ਈ-ਕੇ.ਵਾਈ.ਸੀ. ਕਰਵਾਉਣੀ ਲਾਜ਼ਮੀ ਹੈ। ਜ਼ਿਲ੍ਹਾ ਖ਼ਜ਼ਾਨਾ ਅਫ਼ਤਰ ਨੇ ਸਮੂਹ ਪੈਨਸ਼ਨਰਾਂ/ਫੈਮਿਲੀ ਪੈਨਸ਼ਨਰਾਂ ਅਤੇ ਪੈਨਸ਼ਨਰ ਯੂਨੀਅਨਾਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਦਫ਼ਤਰੀ ਸਮੇਂ ਦੌਰਾਨ ਪੀ.ਪੀ.ਓ. ਦੀ ਕਾਪੀ, ਆਧਾਰ ਕਾਰਡ, ਬੈਂਕ ਖਾਤੇ ਦੀ ਕਾਪੀ ਅਤੇ ਆਧਾਰ ਕਾਰਡ ਨਾਲ ਲਿੰਕ ਮੋਬਾਇਲ ਨੰਬਰ ਨਾਲ ਲੈ ਕੇ ਆਉਣ ਅਤੇ ਪੈਨਸ਼ਨ ਸੇਵਾ ਪੋਰਟਲ ‘ਤੇ ਆਪਣੀ ਈ-ਕੇ.ਵਾਈ.ਸੀ. ਦੀ ਸਹੂਲਤ ਦਾ ਲਾਭ ਉਠਾਉਣ। ਜਿਨ੍ਹਾਂ ਪੈਨਸ਼ਨਰਾਂ ਦਾ ਪਿਛਲੇ ਸਾਲ ਈਕੇਵਾਈਸੀ ਹੋ ਚੁੱਕਾ ਹੈ, ਉਨ੍ਹਾਂ ਨੂੰ ਦੁਬਾਰਾ ਕਰਵਾਉਣ ਦੀ ਲੋੜ ਨਹੀਂ ਹੈ।
Ad Position 22
No active advertisement
ਪਿਛਲੀ ਖ਼ਬਰ ਮਿਸ਼ਨ 2027 ਦੀ ਤਿਆਰੀ ’ਚ ਜੁਟੇ ਐਡਵੋਕੇਟ ਦਲਵਿੰਦਰ ਧੰਜੂ, ਸਨੌਰ ’ਚ ਨਵੇਂ ਦਫ਼ਤਰ ਦਾ ਉਦਘਾਟਨ ਅਗਲੀ ਖ਼ਬਰ ਪੰਜਾਬ ਵਿਚ ਮੁੜ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ-ਚੇਅਰਮੈਨ ਜੱਸੀ ਸੋਹੀਆਂ ਵਾਲਾ
Ad Position 24