ਸੇਂਟ ਕਬੀਰ ਕਾਲਜ ਆਫ਼ ਐਜੂਕੇਸ਼ਨ ਦੇ ਸਾਲਾਨਾ ਮੈਗਜ਼ੀਨ ‘ਕਲਰਜ਼’ ਦੀ ਘੁੰਡ ਚੁਕਾਈ ਦੀ ਰਸਮ ਕਰਵਾਈ
ਬਹਾਦਰਗੜ੍ਹ, 21 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਸੇਂਟ ਕਬੀਰ ਕਾਲਜ ਆਫ਼ ਐਜੂਕੇਸ਼ਨ ਕੌਲੀ ਵਿਖੇ ਸਲਾਨਾ ਮੈਗਜ਼ੀਨ ‘ਕਲਰਜ਼’ ਦਾ ਪ੍ਰਕਾਸ਼ਨ ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਦੀ ਸਰਪ੍ਰਸਤੀ ਹੇਠ ਹੋਇਆ।
ਬਹਾਦਰਗੜ੍ਹ, 21 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਸੇਂਟ ਕਬੀਰ ਕਾਲਜ ਆਫ਼ ਐਜੂਕੇਸ਼ਨ ਕੌਲੀ ਵਿਖੇ ਸਲਾਨਾ ਮੈਗਜ਼ੀਨ ‘ਕਲਰਜ਼’ ਦਾ ਪ੍ਰਕਾਸ਼ਨ ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਦੀ ਸਰਪ੍ਰਸਤੀ ਹੇਠ ਹੋਇਆ। ‘ਕਲਰਜ਼’ ਦੀ ਘੁੰਡ ਚੁਕਾਈ ਦੀ ਰਸਮ ਕਾਲਜ ਐਮ.ਡੀ. ਲਾਲ ਸਿੰਘ ਟਿਵਾਣਾ, ਕਾਲਜ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਮੈਂਬਰਾਂ ਵਲੋਂ ਕੀਤੀ ਗਈ। ਕਾਲਜ ਮੈਗਜ਼ੀਨ ‘ਕਲਰਜ਼’ ਦਾ ਮੁੱਖ ਸੰਪਾਦਕੀ ਕਾਰਜ ਅਸਿਸਟੈਂਟ ਪ੍ਰੋ. ਜੋਤੀ ਸ਼ਰਮਾ ਵਲੋਂ ਕੀਤਾ ਗਿਆ ਜਿਸ ਵਿਚ ਪੰਜਾਬੀ ਸੈਕਸ਼ਨ ਦੀ ਭੂਮਿਕਾ ਅਸਿਸਟੈਂਟ ਪ੍ਰੋ. ਸੁਰਿੰਦਰ ਕੌਰ, ਹਿੰਦੀ ਕਿਰਨਦੀਪ ਕੌਰ, ਅੰਗਰੇਜ਼ੀ ਸੈਕਸ਼ਨ ਦੀ ਭੂਮਿਕਾ ਜੋਤੀ ਸ਼ਰਮਾ ਵਲੋਂ ਨਿਭਾਈ ਗਈ। ਇਸ ਮੈਗਜ਼ੀਨ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾ ਵਿਚ ਲਿਖੀਆਂ ਕਵਿਤਾਵਾ, ਕਹਾਣੀਆਂ, ਲੇਖਾਂ ਅਤੇ ਹੋਰ ਸਾਹਿਤਕ ਰਚਨਾਵਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਾਲਜ ਦੀਆਂ ਸਾਲ ਭਰ ਦੀਆਂ ਵਿਦਿਅਕ, ਸੱਭਿਆਚਾਰਕ ਅਤੇ ਖੇਡ ਗਤੀਵਿਧੀਆਂ ਦੀਆਂ ਝਲਕੀਆਂ ਵੀ ਪੇਸ਼ ਕੀਤੀਆਂ ਗਈਆਂ ਹਨ। ਕਾਲਜ ਪ੍ਰਿੰਸੀਪਲ ਨੇ ਦੱਸਿਆ ਕਿ ਹਰ ਸਾਲ ਸਲਾਨਾ ਮੈਗਜ਼ੀਨ ‘ਕਲਰਜ਼’ ਦਾ ਪ੍ਰਕਾਸ਼ਨ ਕੀਤਾ ਜਾਂਦਾ ਹੈ ਤਾਂ ਕਿ ਬੱਚੇ ਆਪਣੇ ਪੰਜਾਬੀ ਵਿਰਸੇ ਅਤੇ ਸਾਹਿਤ ਨਾਲ ਜੁੜੇ ਰਹਿ ਸਕਣ।