22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸਕੂਲੀ ਵਿਦਿਆਰਥੀਆਂ ਨੇ ਪਾਣੀ ਦੀ ਜਾਂਚ ਸੰਬੰਧੀ ਜਾਣਕਾਰੀ ਕੀਤੀ ਪ੍ਰਾਪਤ

ਪਟਿਆਲਾ, 21 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਸਕੂਲੀ ਵਿਦਿਆਰਥੀਆਂ ਵਿਚ ਪਾਣੀ ਦੀ ਸ਼ੁੱਧਤਾ ਅਤੇ ਗੁਣਵੱਤਾ ਸੰਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸਰਕਾਰੀ ਹਾਈ ਸਕੂਲ ਧਾਮੋਮਾਜਰਾ ਦੇ ਵਿਦਿਆਰਥੀਆਂ ਦਾ ਰੀਜਨਲ ਵਾਟਰ ਟੈਸਟਿੰਗ ਲੈਬੋਰਟਰੀ ਵਿਖੇ ਦੌਰਾ ਕਰਵਾਇਆ ਗਿਆ। ਇਹ ਦੌਰਾ ਕਾਰਜਕਾਰੀ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰਬਰ-2 ਦੇ ਕਾਰਜਕਾਰੀ ਇੰਜੀਨੀਅਰ ਰਸ਼ਪਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਈ ਗਈ।

Ad Position 21
No active advertisement
ਅਜੀਤ ਡੈਸਕ 22-11-2026
ਪਟਿਆਲਾ, 21 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਸਕੂਲੀ ਵਿਦਿਆਰਥੀਆਂ ਵਿਚ ਪਾਣੀ ਦੀ ਸ਼ੁੱਧਤਾ ਅਤੇ ਗੁਣਵੱਤਾ ਸੰਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸਰਕਾਰੀ ਹਾਈ ਸਕੂਲ ਧਾਮੋਮਾਜਰਾ ਦੇ ਵਿਦਿਆਰਥੀਆਂ ਦਾ ਰੀਜਨਲ ਵਾਟਰ ਟੈਸਟਿੰਗ ਲੈਬੋਰਟਰੀ ਵਿਖੇ ਦੌਰਾ ਕਰਵਾਇਆ ਗਿਆ। ਇਹ ਦੌਰਾ ਕਾਰਜਕਾਰੀ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰਬਰ-2 ਦੇ ਕਾਰਜਕਾਰੀ ਇੰਜੀਨੀਅਰ ਰਸ਼ਪਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਈ ਗਈ। ਇਸ ਦੌਰਾਨ ਲੈਬੋਰਟਰੀ ਦੇ ਸੀਨੀਅਰ ਕੈਮਿਸਟ ਮਨਦੀਪ ਗਰਗ ਵਲੋਂ ਵਿਦਿਆਰਥੀਆਂ ਅਤੇ ਸਕੂਲ ਦੇ ਸਟਾਫ਼ ਨੂੰ ਪਾਣੀ ਦੀ ਜਾਂਚ ਕਰਨ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਪਾਣੀ ਦੇ ਵੱਖ-ਵੱਖ ਟੈਸਟਾਂ ਦੀ ਪ੍ਰੈਕਟੀਕਲ ਡੈਮੋਸਟ੍ਰੇਸ਼ਨ ਕਰਵਾਈ ਗਈ ਅਤੇ ਪਾਣੀ ਦੀ ਗੁਣਵੱਤਾ, ਸ਼ੁੱਧਤਾ ਅਤੇ ਪੀਣ ਯੋਗ ਪਾਣੀ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਬੱਚਿਆਂ ਨੇ ਪਾਣੀ ਦੀ ਜਾਂਚ ਦੀ ਪ੍ਰਕਿਰਿਆ ਨੂੰ ਨੇੜਿਓਂ ਦੇਖਿਆ ਅਤੇ ਵੱਖ-ਵੱਖ ਟੈਸਟਾਂ ਬਾਰੇ ਵਿਹਾਰਕ ਜਾਣਕਾਰੀ ਹਾਸਲ ਕੀਤੀ। ਇਸ ਉਪਰਾਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਾਫ਼ ਅਤੇ ਸੁਰੱਖਿਅਤ ਪੀਣ ਵਾਲੇ ਪਾਣੀ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਪਾਣੀ ਦੀ ਗੁਣਵੱਤਾ ਦੀ ਜਾਂਚ ਸੰਬੰਧੀ ਉਨ੍ਹਾਂ ਦੇ ਗਿਆਨ ਵਿਚ ਵਾਧਾ ਕਰਨਾ ਸੀ। ਇਸ ਮੌਕੇ ਆਈ.ਈ.ਸੀ. ਵੀਰਪਾਲ ਦੀਕਸ਼ਤ, ਆਈ.ਈ.ਸੀ. ਅਮਨਦੀਪ ਕੌਰ, ਸੀ.ਡੀ.ਐੱਸ. ਸੀਮਾ ਸੋਹਲ, ਸੀ.ਡੀ.ਐੱਸ. ਹਰਜਿੰਦਰ ਸਿੰਘ, ਸੀਨੀਅਰ ਕੈਮਿਸਟ ਬਿ੍ਜ ਭੂਸ਼ਨ, ਹਰਲੀਨ ਕੌਰ, ਜਸਵਿੰਦਰ ਕੌਰ ਅਤੇ ਬੀ.ਆਰ.ਸੀ. ਸਪਨਾ, ਮਲਕੀਤ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਮਲ ਸੁਸਾਇਟੀ ਨਾਭਾ ਨੇ ਸਰਬੱਤ ਦੇ ਭਲੇ ਲਈ ਕਰਵਾਇਆ ਧਾਰਮਿਕ ਸਮਾਗਮ ਵੱਖ-ਵੱਖ ਸਕੂਲਾਂ ਦੇ ਲੋੜਵੰਦ ਬੱਚਿਆਂ ਨੂੰ ਵੰਡੇ ਵਜ... ਅਗਲੀ ਖ਼ਬਰ ਗੋਲਡਨ ਸਟਾਰ ਬਲੱਡ ਡੋਨਰ ਸੁਖਦੀਪ ਸਿੰਘ ਸੋਹਲ ਨੇ ਕੀਤਾ ਖੂਨਦਾਨ
Ad Position 24