22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੜਕਾਂ ਦਾ ਕਰਵਾਇਆ ਜਾ ਰਿਹਾ ਨਵੀਨੀਕਰਨ-ਕਰਨ ਸਿੰਘ -ਡੀ. ਟੀ. ਓ.

ਪਾਤੜਾਂ, 21 ਨਵੰਬਰ (ਗੁਰਇਕਬਾਲ ਸਿੰਘ ਖਾਲਸਾ)-ਪੰਜਾਬ ਵਿੱਚ ਕਾਂਗਰਸ ਸਰਕਾਰ ਸਮੇਂ ਪੰਜਾਬ ਦੀਆਂ ਲਿੰਕ ਸੜਕਾਂ ਵੱਲ ਧਿਆਨ ਨਾ ਦਿੱਤੇ ਜਾਣ ਕਾਰਨ ਸਾਰੀਆਂ ਸੜਕਾਂ ਟੁੱਟ ਚੁੱਕੀਆਂ ਸਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਗਏ ਸਾਰੇ ਵਾਅਦਿਆਂ ਨੂੰ ਪੂਰਿਆਂ ਕਰਨ ਤੋਂ ਮਗਰੋਂ ਟੁੱਟੀਆਂ ਸੜਕਾਂ ਨੂੰ ਬਣਾਏ ਜਾਣ ਦਾ ਕੰਮ ਵੀ ਤੇਜ਼ੀ ਨਾਲ ਆਰੰਭਿਆ ਹੋਇਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੇ ਪਤੀ ਕਰਨ ਸਿੰਘ ਡੀ.

Ad Position 21
No active advertisement
ਅਜੀਤ ਡੈਸਕ 22-11-2026
ਪਾਤੜਾਂ, 21 ਨਵੰਬਰ (ਗੁਰਇਕਬਾਲ ਸਿੰਘ ਖਾਲਸਾ)-ਪੰਜਾਬ ਵਿੱਚ ਕਾਂਗਰਸ ਸਰਕਾਰ ਸਮੇਂ ਪੰਜਾਬ ਦੀਆਂ ਲਿੰਕ ਸੜਕਾਂ ਵੱਲ ਧਿਆਨ ਨਾ ਦਿੱਤੇ ਜਾਣ ਕਾਰਨ ਸਾਰੀਆਂ ਸੜਕਾਂ ਟੁੱਟ ਚੁੱਕੀਆਂ ਸਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਗਏ ਸਾਰੇ ਵਾਅਦਿਆਂ ਨੂੰ ਪੂਰਿਆਂ ਕਰਨ ਤੋਂ ਮਗਰੋਂ ਟੁੱਟੀਆਂ ਸੜਕਾਂ ਨੂੰ ਬਣਾਏ ਜਾਣ ਦਾ ਕੰਮ ਵੀ ਤੇਜ਼ੀ ਨਾਲ ਆਰੰਭਿਆ ਹੋਇਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੇ ਪਤੀ ਕਰਨ ਸਿੰਘ ਡੀ.ਟੀ.ਓ. ਸੀਨੀਅਰ ਆਗੂ ਆਮ ਆਦਮੀ ਪਾਰਟੀ ਨੇ ਪਿੰਡ ਦੁਗਾਲ ਖੁਰਦ ਅਤੇ ਕਲਾਂ ਦੀ ਫਿਰਨੀ ਤੇ ਲੁੱਕ ਪਵਾਉਣ ਦਾ ਕੰਮ ਸ਼ੁਰੂ ਕਰਵਾਉਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ 2012 ’ਚ ਵਿਧਾਇਕਾ ਵਜੋਂ ਕੰਮ ਕਰਦਿਆਂ ਜਿੱਥੇ ਬੀਬੀ ਵਨਿੰਦਰ ਕੌਰ ਲੂੰਬਾ ਨੇ ਹਲਕਾ ਸ਼ੁਤਰਾਣਾਂ ’ਚ ਬਹੁਤ ਸਾਰੇ ਵਿਕਾਸ ਕਾਰਜ ਕਰਵਾਏ ਸਨ ਉੱਥੇ ਹੀ ਹਲਕੇ ਵਿਚ 200 ਕਿਲੋਮੀਟਰ ਦੇ ਕਰੀਬ ਕੱਚੀਆਂ ਅਤੇ ਖਸਤਾ ਹਾਲਤ ਸੜਕਾਂ ਨੂੰ ਪੱਕਿਆਂ ਕੀਤਾ ਸੀ ਪਰ ਕਾਂਗਰਸ ਸਰਕਾਰ ਨੇ ਹਲਕਾ ਸ਼ੁਤਰਾਣਾਂ ਵਿਚ ਕਿਸੇ ਵੀ ਸੜਕ ਦੀ ਸਾਰ ਨਹੀਂ ਲਈ ਜਿਸ ਕਰਕੇ ਸਾਰੇ ਪੰਜਾਬ ਵਿਚ ਲਿੰਕ ਸੜਕਾਂ ਟੁੱਟ ਜਾਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਾਕੀ ਵਾਅਦੇ ਪੂਰੇ ਕਰਨ ਮਗਰੋਂ ਹੁਣ ਪੰਜਾਬ ਦੀਆਂ ਸੜਕਾਂ ਦਾ ਕੰਮ ਜੰਗੀ ਪੱਧਰ ’ਤੇ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਮਹਿੰਗਾ ਸਿੰਘ ਬਰਾੜ੍ਹ ਚੇਅਰਮੈਨ ਮਾਰਕੀਟ ਕਮੇਟੀ ਪਾਤੜਾਂ, ਬਲਜੀਤ ਸਿੰਘ ਮੌਲਵੀਵਾਲਾ ਕੋਆਡੀਨੇਟਰ ਮੁੱਖ ਮੰਤਰੀ ਤੀਰਥ ਯੋਜਨਾ, ਕੁਲਦੀਪ ਸਿੰਘ ਥਿੰਦ ਮੈਂਬਰ ਕੰਬੋਜ ਭਲਾਈ ਬੋਰਡ ਪੰਜਾਬ, ਬੂਟਾ ਸਿੰਘ ਸ਼ੁਤਰਾਣਾ, ਹਰਦੀਪ ਸਿੰਘ ਸ਼ੀਰਾ ਸਰਪੰਚ, ਦਰਬਾਰਾ ਸਿੰਘ ਸਾਬਕਾ ਸਰਪੰਚ, ਮਨਜੀਤ ਸਿੰਘ ਕੁੱਕੂ ਸਾਬਕਾ ਸਰਪੰਚ, ਮਨਵੀਰ ਸਿੰਘ ਮੰਨਾਂ ਮੌਲਵੀਵਾਲਾ, ਜੇਠੂ ਸਿੰਘ ਮੈਂਬਰ ਪੰਚਾਇਤ, ਹਰਮਨਦੀਪ ਸਿੰਘ ਕਾਲੇਕਾ ਪ੍ਰਧਾਨ ਗੁੱਗਾ ਮੈੜ੍ਹੀ ਕਮੇਟੀ, ਬਲਵਿੰਦਰ ਸਿੰਘ ਮੈਂਬਰ ਪੰਚਾਇਤ, ਰਣਧੀਰ ਸਿੰਘ ਮੈਂਬਰ ਪੰਚਾਇਤ, ਫਤਿਹ ਸਿੰਘ, ਮਸਤਾਨ ਸਿੰਘ ਅਤੇ ਹੋਰ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਦੇ ਦਾਅਵਿਆਂ ਨੂੰ ਕਦੋਂ ਪਏਗਾ ਬੂਰ ਆਖ਼ਿਰ ਕਦੋਂ ਤੱਕ ਬੁੱਢੇ ਦਰਿਆ ’ਤੇ ਹੁੰਦੀ ਰਹੇ... ਅਗਲੀ ਖ਼ਬਰ ਬਲਾਕ ਭਾਦਸੋਂ-2 ਵਲੋਂ ਕਰਵਾਏ ਗਏ ਸਹਿ-ਵਿੱਦਿਅਕ ਮੁਕਾਬਲੇ ਕਲੱਸਟਰ ਅੱਡਾ ਸਹੌਲੀ ਦਾ ਮੁਕਾਬਲਿਆਂ ਵਿੱਚ ਬੇਹਤਰੀਨ ਪ੍ਰਦਰਸ਼...
Ad Position 24