ਹੀਰਾ ਮਹਿਲ ਨਾਭਾ ’ਚ ਸੀਵਰੇਜ ਦੀ ਸਮੱਸਿਆ ਦਾ ਪੱਕਾ ਹੱਲ ਕਰਨ ਲਈ ਪਾਈਪ ਪਾਉਣ ਦੇ ਕੰਮ ਦੀ ਸ਼ੁਰੂਆਤ-ਵਿਧਾਇਕ ਦੇਵ ਮਾਨ
ਨਾਭਾ, 22 ਨਵੰਬਰ (ਵਰਿੰਦਰ ਵਰਮਾ)-ਸ਼ਹਿਰ ਨਾਭਾ ਦੇ ਹੀਰਾ ਮਹਿਲ ਇਲਾਕੇ ਵਿਚ ਲੰਮੇ ਸਮੇਂ ਤੋਂ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਪੱਕਾ ਹੱਲ ਕਰਨ ਲਈ ਗੁਰਦੇਵ ਸਿੰਘ ਦੇਵ ਮਾਨ ਵਿਧਾਇਕ ਨਾਭਾ ਵਲੋਂ ਪਾਈਪ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਹੀਰਾ ਮਹਿਲ ਇਲਾਕੇ ਦੇ ਵਸਨੀਕ ਲੰਮੇ ਸਮੇਂ ਤੋਂ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਸਨ।
ਨਾਭਾ, 22 ਨਵੰਬਰ (ਵਰਿੰਦਰ ਵਰਮਾ)-ਸ਼ਹਿਰ ਨਾਭਾ ਦੇ ਹੀਰਾ ਮਹਿਲ ਇਲਾਕੇ ਵਿਚ ਲੰਮੇ ਸਮੇਂ ਤੋਂ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਪੱਕਾ ਹੱਲ ਕਰਨ ਲਈ ਗੁਰਦੇਵ ਸਿੰਘ ਦੇਵ ਮਾਨ ਵਿਧਾਇਕ ਨਾਭਾ ਵਲੋਂ ਪਾਈਪ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਹੀਰਾ ਮਹਿਲ ਇਲਾਕੇ ਦੇ ਵਸਨੀਕ ਲੰਮੇ ਸਮੇਂ ਤੋਂ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਸਨ। ਇਸ ਸਮੱਸਿਆ ਦੇ ਪੱਕੇ ਹੱਲ ਲਈ ਪਾਈਪ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਹੀਰਾ ਮਹਿਲ ਇਲਾਕੇ ਵਿਚ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਦੀ ਵੱਡੀ ਸਮੱਸਿਆ ਦਾ ਪੱਕੇ ਤੌਰ ’ਤੇ ਹੱਲ ਹੋਵੇਗਾ ਅਤੇ ਇਲਾਕਾ ਵਾਸੀਆਂ ਨੂੰ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਹਲਕਾ ਨਾਭਾ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਗਵਾਈ ਹੇਠ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਵਿਕਾਸ ਕਾਰਜ ਲਗਾਤਾਰ ਕਰਵਾਏ ਜਾ ਰਹੇ ਹਨ। ਇਸ ਮੌਕੇ ਜਸਦੀਪ ਖੰਨਾ ਪ੍ਰਧਾਨ ਨਗਰ ਕੌਂਸਲ ਨਾਭਾ ਨੇ ਹਲਕਾ ਵਿਧਾਇਕ ਦੇਵ ਮਾਨ ਦਾ ਵਿਕਾਸ ਕਾਰਜ ਸ਼ੁਰੂ ਕਰਵਾਉਣ ’ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਨਗਰ ਕੌਂਸਲ ਵਲੋਂ ਲਗਾਤਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕੀਤਾ ਜਾ ਰਿਹਾ ਹੈ ਅਤੇ ਵਿਕਾਸ ਕਾਰਜ ਵੱਡੇ ਪੱਧਰ ’ਤੇ ਕਰਵਾਏ ਜਾ ਰਹੇ ਹਨ। ਇਸ ਮੌਕੇ ਮਣੀ ਗੁਰਮ ਕੌਂਸਲਰ ਵਾਰਡ ਨੰਬਰ 5 ਦੇ ਪਤੀ, ਭੁਪਿੰਦਰ ਸਿੰਘ ਕੱਲਰ ਮਾਜਰੀ ਵਾਇਸ ਚੇਅਰਮੈਨ ਬਲਾਕ ਸੰਮਤੀ, ਸਿਮਰਨਜੀਤ ਸਿੰਘ ਅੜਕ ਚੌਹਾਨ, ਜਸਵੀਰ ਸਿੰਘ ਵਜੀਦਪੁਰ, ਗੁਰਵਿੰਦਰ ਸਿੰਘ, ਅਵਤਾਰ ਸਿੰਘ ਧਾਲੀਵਾਲ ਤੋਂ ਇਲਾਵਾ ਹੀਰਾ ਮਹਿਲ ਦੇ ਪਤਵੰਤੇ ਸੱਜਣ ਅਤੇ ਇਲਾਕਾ ਵਾਸੀ ਹਾਜ਼ਰ ਸਨ।