ਗੁਰਦੁਆਰਾ ਰੋੜੇਵਾਲ ਸਾਹਿਬ ਵਿਖੇ ਦਸਮੀ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ
ਭਾਦਸੋਂ, 22 ਨਵੰਬਰ (ਪ੍ਰਦੀਪ ਦੰਦਰਾਲਾ)-ਹਰ ਮਹੀਨੇ ਦੀ ਤਰ੍ਹਾਂ ਇਸ ਮਾਹ ਵੀ ਸੰਤ ਬਾਵਾ ਪੂਰਨ ਦਾਸ ਜੀ ਦੇ ਤਪ ਅਸਥਾਨ ਫਕੀਰੋਂ ਕੇ ਬਖਸ਼ਿਸ਼-ਏ-ਤਖਤ ਗੁਰਦੁਆਰਾ ਗੁਫਾਸਰ ਰੋੜੇਵਾਲ ਸਾਹਿਬ ਵਿਖੇ ਦਸਮੀਂ ਦਾ ਦਿਹਾੜਾ ਗੱਦੀਨਸ਼ੀਨ ਬਾਬਾ ਗੁਰਚਰਨ ਸਿੰਘ ਦੀ ਅਗਵਾਈ ’ਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਮੇਂ ਬਾਬਾ ਗੁਰਚਰਨ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਦਿਆਂ ਸੇਵਾ-ਸਿਮਰਨ ਦੇ ਧਾਰਨੀ ਬਣਨ ਲਈ ਪ੍ਰੇਰਿਆ।
ਭਾਦਸੋਂ, 22 ਨਵੰਬਰ (ਪ੍ਰਦੀਪ ਦੰਦਰਾਲਾ)-ਹਰ ਮਹੀਨੇ ਦੀ ਤਰ੍ਹਾਂ ਇਸ ਮਾਹ ਵੀ ਸੰਤ ਬਾਵਾ ਪੂਰਨ ਦਾਸ ਜੀ ਦੇ ਤਪ ਅਸਥਾਨ ਫਕੀਰੋਂ ਕੇ ਬਖਸ਼ਿਸ਼-ਏ-ਤਖਤ ਗੁਰਦੁਆਰਾ ਗੁਫਾਸਰ ਰੋੜੇਵਾਲ ਸਾਹਿਬ ਵਿਖੇ ਦਸਮੀਂ ਦਾ ਦਿਹਾੜਾ ਗੱਦੀਨਸ਼ੀਨ ਬਾਬਾ ਗੁਰਚਰਨ ਸਿੰਘ ਦੀ ਅਗਵਾਈ ’ਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਮੇਂ ਬਾਬਾ ਗੁਰਚਰਨ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਦਿਆਂ ਸੇਵਾ-ਸਿਮਰਨ ਦੇ ਧਾਰਨੀ ਬਣਨ ਲਈ ਪ੍ਰੇਰਿਆ। ਇਸ ਮੌਕੇ ਰਣਬੀਰ ਸਿੰਘ ਖੱਟੜਾ ਆਈ.ਜੀ., ਐਡਵੋਕੇਟ ਸਤਬੀਰ ਸਿੰਘ ਖੱਟੜਾ ਹਲਕਾ ਇੰਚਾਰਜ ਪਟਿਆਲਾ ਦਿਹਾਤੀ, ਬਲਵਿੰਦਰ ਸਿੰਘ ਕੰਗ ਸਰਪੰਚ, ਜਥੇਦਾਰ ਸੁਖਦੇਵ ਸਿੰਘ ਸੰਗਤਪੁਰਾ, ਸੁਖਦੀਪ ਸਿੰਘ ਟੋਡਰਮਾਜਰਾ ਮੋਹਾਲੀ, ਸਾਹਿਬ ਸਿੰਘ ਕੰਗ, ਅਮਰੀਕ ਸਿੰਘ ਸਿਊਨਾ, ਨੰਬਰਦਾਰ ਸੁਖਵਿੰਦਰ ਸਿੰਘ, ਗੁਰਮੀਤ ਸਿੰਘ ਕਾਲਾ, ਨੰਬਰਦਾਰ ਜਗਤਾਰ ਸਿੰਘ, ਨਰਿੰਦਰਜੀਤ ਸਿੰਘ ਗਿੱਲ ਲੰਗ, ਮਨਜੀਤ ਸਿੰਘ ਕਾਠਮੱਠੀ, ਗਿਆਨੀ ਭਜਨ ਸਿੰਘ, ਯਾਦਵਿੰਦਰ ਸਿੰਘ ਪਟਿਆਲਾ, ਬੁੱਧ ਸਿੰਘ ਦਿਆਗੜ, ਐਡਵੋਕੇਟ ਜਤਿੰਦਰ ਸਿੰਘ, ਸਾਹਿਬ ਸਿੰਘ ਰੋੜੇਵਾਲ, ਚਰਨਜੀਤ ਸਿੰਘ ਟਿਵਾਣਾ, ਬਲਜੀਤ ਸਿੰਘ ਰੋੜੇਵਾਲ, ਦਰਸ਼ਨ ਸਿੰਘ ਪੰਚ, ਗੁਰਜੰਟ ਸਿੰਘ ਸੇਖੋਂ, ਗੁਰਤੇਜ ਸਿੰਘ ਸਿੱਧੂਵਾਲ, ਜੱਗੀ ਲੰਗ, ਹਰਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।